Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਵੱਲੋਂ 7 ਏਕੜ ਰਕਬੇ ’ਤੇ 12.23 ਕਰੋੜ ਦੀ ਲਾਗਤ ਨਾਲ ਬਣਿਆ ਸਰਕਾਰੀ ਡਿਗਰੀ ਕਾਲਜ ਰੋਸ਼ਨਵਾਲਾ ਲੋਕ ਅਰਪਤ

ਵਿਦਿਆਰਥੀਆਂ ਨੂੰ ਪੜਨ ਲਈ ਨਹੀਂ ਜਾਣਾ ਪਵੇਗਾ ਸੰਗਰੂਰ ਜਾਂ ਪਟਿਆਲਾ, ਰੋਸ਼ਨਵਾਲਾ ਕਾਲਜ ’ਚ ਬੀ.ਏ. ਤੇ ਬੀ.ਕਾਮ ਦੇ ਦਾਖਲੇ ਕਰਵਾਏ ਸ਼ੁਰੂ: ਕੈਬਨਿਟ ਮੰਤਰੀ ਸਿੰਗਲਾ

Vijay Inder Singla, Punjab Education Minister, Punjab Pradesh Congress Committee, Congress, Punjab Congress, Government of Punjab, Punjab Government, Punjab, Sangrur, Roshanwala

Web Admin

Web Admin

5 Dariya News

ਰੋਸ਼ਨਵਾਲਾ/ਸੰਗਰੂਰ , 14 Aug 2021

Last updated on: Aug 14, 2021, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ 12.23 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਸਰਕਾਰੀ ਡਿਗਰੀ ਕਾਲਜ ਰੋਸ਼ਨਵਾਲਾ ਅੱਜ ਲੋਕ ਅਰਪਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ 7 ਏਕੜ ਰਕਬੇ ’ਤੇ ਬਣੇ ਇਸ ਸਰਕਾਰੀ ਡਿਗਰੀ ਕਾਲਜ ’ਚ ਚਾਲੂ ਅਕਾਦਮਿਕ ਵਰੇ ਲਈ ਦਾਖਲੇ ਵੀ ਸ਼ੁਰੂ ਕਰਵਾ ਦਿੱਤੇ ਗਏ ਹਨ ਤਾਂ ਜੋ ਨੇੜਲੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਕੋਰਸਾਂ ਲਈ ਸੰਗਰੂਰ ਜਾਂ ਪਟਿਆਲੇ ਵਰਗੇ ਸ਼ਹਿਰਾਂ ’ਚ ਨਾ ਜਾਣਾ ਪਵੇ। ਉਨਾਂ ਕਿਹਾ ਕਿ ਇਸ ਵਾਰ ਆਰਟਸ ਗਰੁੱਪ ’ਚ ਬੀ.ਏ. ਤੇ ਕਾਮਰਸ ਗਰੁੱਪ ’ਚ ਬੀ.ਕਾਮ ਦੇ ਡਿਗਰੀ ਕੋਰਸਾਂ ਦੇ ਪਹਿਲੇ ਸਾਲ ਲਈ ਦਾਖਲੇ ਸ਼ੁਰੂ ਕਰਵਾਏ ਗਏ ਹਨ। ਉਨਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਦੇ ਆਧਾਰ ’ਤੇ ਆਉਣ ਵਾਲੇ ਅਕਾਦਮਿਕ ਸੈਸ਼ਨ ਦੌਰਾਨ ਹੋਰ ਕਿੱਤਾਮੁਖੀ ਕੋਰਸ ਵੀ ਸ਼ੁਰੂ ਕਰਵਾਏ ਜਾਣਗੇ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਾਲਜ ਲਈ 58,310 ਸਕੁਅੇਰ ਵਰਗ ਫੁੱਟ ਕਵਰਡ ਏਰੀਏ ਦੀ ਆਧੁਨਿਕ ਇਮਾਰਤ ਤਿਆਰ ਕਰਵਾਈ ਗਈ ਹੈ ਜਿਸ ਵਿਚ ਪ੍ਰਬੰਧਕੀ ਬਲਾਕ, ਆਰਟਸ ਤੇ ਸਾਇੰਸ ਸੈਕਸ਼ਨਜ਼ ਲਈ ਦੋ ਸਟੋਰੀ ਕਲਾਸਰੂਮ ਬਲਾਕ; ਕੁੱਲ 17 ਲੈਕਚਰ ਹਾਲ ਤੇ 5 ਲੈਬਜ਼, ਲਾਇਬ੍ਰੇਰੀ ਅਤੇ ਪੜਾਈ ਦੇ ਨਾਲ-ਨਾਲ ਹੋਰ ਕੰਮਾਂ ਲਈ ਮਲਟੀਪਰਪਜ਼ ਹਾਲ ਸ਼ਾਮਲ ਹਨ। 

ਸ਼੍ਰੀ ਸਿੰਗਲਾ ਨੇ ਦੱਸਿਆ ਕਿ ਕਾਲਜ ਦੀ ਇਮਾਰਤ ਦੀ ਛੱਤ ’ਤੇ 15 ਕਿਲੋਵਾਟ ਦਾ ਸੋਲਰ ਪਾਵਰ ਸਿਸਟਮ ਵੀ ਲਗਾਇਆ ਗਿਆ ਹੈ ਤਾਂ ਜੋ ਬਿਜਲੀ ਦੇ ਬਿੱਲ ’ਤੇ ਵੀ ਨਿਯੰਤਰਣ ਰੱਖਿਆ ਜਾ ਸਕਦਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਭਵਾਨੀਗੜ ਨੇੜੇ ਕੋਈ ਸਰਕਾਰੀ ਡਿਗਰੀ ਕਾਲਜ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਜਾਂ ਤਾਂ ਦੂਰ-ਦਰਾਡੇ ਦੇ ਸ਼ਹਿਰਾਂ ਦੇ ਸਰਕਾਰੀ ਕਾਲਜਾਂ ’ਚ ਜਾਣਾ ਪੈਂਦਾ ਸੀ ਜਾਂ ਫੇਰ ਪ੍ਰਾਇਵੇਟ ਕਾਲਜਾਂ ਦੀਆਂ ਮਹਿੰਗੀਆਂ ਫੀਸਾਂ ਭਰਨੀਆਂ ਪੈਂਦੀਆਂ ਸਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਇੱਕ ਹੀ ਟੀਚਾ ਹੈ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਹਰ ਸਹੂਲਤ ਨੇੜੇ ਤੋਂ ਨੇੜੇ ਮੁਹੱਈਆ ਕਰਵਾਈ ਜਾਵੇ।  ਉਨਾਂ ਕਿਹਾ ਕਿ ਇਸ ਸਰਕਾਰੀ ਕਾਲਜ ’ਚ ਖੇਡ ਗਤੀਵਿਧੀਆਂ ਲਈ 200-ਮੀਟਰ ਦਾ ਆਊਟਡੋਰ ਅਥਲੈਟਿਕ ਟਰੈਕ, ਬਾਸਕਿਟਬਾਲ ਕੋਰਟ ਅਤੇ ਵਾਲੀਬਾਲ ਕੋਰਟ ਵੀ ਤਿਆਰ ਕਰਵਾਏ ਗਏ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਸਿੰਘ ਬੱਤਰਾ, ਕਾਲਜ ਪਿ੍ਰੰਸੀਪਲ ਸੁਖਬੀਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਵਿਪਿਨ ਬਾਂਸਲ, ਚੇਅਰਮੈਨ ਜ਼ਿਲਾ ਪ੍ਰੀਸ਼ਦ ਜਸਵੀਰ ਕੌਰ, ਸਰਪੰਚ ਪੱਪੂ ਰੋਸ਼ਨਵਾਲਾ, ਚੇਅਰਮੈਨ ਪਰਦੀਪ ਕੱਦ, ਵਾਇਸ ਚੇਅਰਮੈਨ ਹਰੀ ਸਿੰਘ ਫੱਗੂਵਾਲਾ, ਚੇਅਰਮੈਨ ਵਰਿੰਦਰ ਪੰਨਵਾ, ਰਣਜੀਤ ਸਿੰਘ ਤੂਰ, ਵਾਇਸ ਚੇਅਰਮੈਨ ਬਲਜੀਤ ਕੌਰ, ਬਲਵਿੰਦਰ ਸਿੰਘ ਘਾਬਦੀਆ, ਵਰਿੰਦਰ ਮਿੱਤਲ, ਇਲਾਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਕਾਂਗਰਸੀ ਵਰਕਰ ਵੀ ਹਾਜ਼ਰ ਸਨ।

 

Tags: Vijay Inder Singla , Punjab Education Minister , Punjab Pradesh Congress Committee , Congress , Punjab Congress , Government of Punjab , Punjab Government , Punjab , Sangrur , Roshanwala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD