Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਵੱਲੋਂ ਅੰਬੇਦਕਰ ਨਗਰ ’ਚ 60 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਕਮਿਊਨਿਟੀ ਹਾਲ ਲੋਕ ਅਰਪਤ

ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ, 5 ਸਾਲ ’ਚ ਸੰਗਰੂਰ ਬਣੇਗਾ ਵਿਕਾਸ ਪੱਖੋਂ ਮੋਹਰੀ ਹਲਕਾ: ਕੈਬਨਿਟ ਮੰਤਰੀ ਸਿੰਗਲਾ

Vijay Inder Singla, Punjab Education Minister, Punjab Pradesh Congress Committee, Congress, Punjab Congress, Government of Punjab, Punjab Government, Punjab, Sangrur, Gharachon

Web Admin

Web Admin

5 Dariya News

ਸੰਗਰੂਰ , 14 Aug 2021

Last updated on: Aug 14, 2021, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਸ਼ਹਿਰ ਦੇ ਅੰਬੇਦਕਰ ਨਗਰ ’ਚ 60 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਨੂੰ ਲੋਕ ਅਰਪਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਦਾ ਵਿਧਾਇਕ ਹੋਣ ਦੇ ਨਾਤੇ ਹਲਕੇ ਦੇ ਲੋਕਾਂ ਦੀ ਹਰ ਪ੍ਰੇਸ਼ਾਨੀ ਦਾ ਹੱਲ ਕਰਨ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਅੱਜ ਲੋਕ ਅਰਪਤ ਕੀਤਾ ਗਿਆ ਕਮਿਊਨਿਟੀ ਹਾਲ ਇਲਾਕੇ ਦੇ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਕਿ ਜੋ ਲੋਕ ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਲਈ ਪੈਲੇਸ ਕਿਰਾਏ ’ਤੇ ਨਹੀਂ ਲੈ ਸਕਦੇ, ਹੁਣ ਉਹ ਇੱਥੇ ਆਪਣੇ ਸਮਾਗਮ ਕਰਵਾ ਸਕਣਗੇ।ਕਮਿਊਨਿਟੀ ਹਾਲ ਬਾਰੇ ਦੱਸਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਇਸ ਪ੍ਰੋਜੈਕਟ ’ਚ ਇੱਕ ਵੱਡਾ ਹਾਲ, 65 ਗੁਣਾਂ 45 ਫੁੱਟ ਦੀ ਪਾਰਕਿੰਗ ਅਤੇ ਬਾਥਰੂਮ ਬਲਾਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕਮਿਊਨਿਟੀ ਹਾਲ ਦੇ ਨਿਰਮਾਣ ਦਾ ਕੰਮ ਉਨ੍ਹਾਂ ਆਪਣੀ ਦੇਖ-ਰੇਖ ਹੇਠ ਪੂਰਾ ਕਰਵਾਇਆ ਹੈ ਅਤੇ ਇਸਦੇ ਨਿਰਮਾਣ ਮੌਕੇ ਵਰਤੇ ਜਾਣ ਵਾਲੇ ਸਮਾਨ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਗਿਆ ਹੈ।ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੇ ਪ੍ਰੋਜੈਕਟ ਸਮੇਂ ਸਿਰ ਨੇਪਰੇ ਚੜ੍ਹਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ 5 ਸਾਲ ਦੇ ਕਾਰਜਕਾਲ ਦੌਰਾਨ ਸੰਗਰੂਰ ਨੂੰ ਵਿਕਾਸ ਤੇ ਸਹੂਲਤਾਂ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ’ਚ ਭਲਾਈ ਸਕੀਮਾਂ ਦੇ ਲਾਭ ਅਸਲ ਲੋੜਵੰਦਾਂ ਤੱਕ ਪੁੱਜਦੇ ਕਰਨੇ ਯਕੀਨੀ ਬਣਾਉਣ ਦੇ ਨਾਲ-ਨਾਲ ਝੁੱਗੀਆਂ ’ਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਮਾਲਕੀ ਹੱਕ ਵਿਚ ਮੁਫ਼ਤ ਪ੍ਰਦਾਨ ਕੀਤੇ ਗਏ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਈਸ਼ਾ ਸਿੰਗਲ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ , ਚੇਅਰਮੈਨ ਅਨਿਲ ਕੁਮਾਰ ਘੀਚਾ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।

 

Tags: Vijay Inder Singla , Punjab Education Minister , Punjab Pradesh Congress Committee , Congress , Punjab Congress , Government of Punjab , Punjab Government , Punjab , Sangrur , Gharachon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD