Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਵਰਨਿਮ ਵਿਜੈ ਵਰਸ਼ ਸਮਾਰੋਹ- ਪੰਜਾਬ ਦੇ ਰਾਜਪਾਲ ਵੱਲੋਂ ਵੈਟਰਨਜ਼ ਅਤੇ ਵੀਰ ਨਾਰੀਆਂ ਦਾ ਸਨਮਾਨ

VP Singh Badnore, Jalandhar, Swarnim Vijay Varsh Celebrations, Vajra Corps, Defenders of Punjab, Lt Gen C Bansi Ponnappa, Military

Web Admin

Web Admin

5 Dariya News

ਜਲੰਧਰ , 14 Aug 2021

Last updated on: Aug 14, 2021, 00:00 IST

 ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਜਲੰਧਰ ਛਾਉਣੀ ਵਿਖੇ ਵਜਰਾ ਕੋਰ ਦਾ ਦੌਰਾ ਕੀਤਾ ਅਤੇ 14 ਅਗਸਤ 2021 ਨੂੰ ਭਾਰਤੀ ਫੌਜ ਦੇ ‘ਡਿਫੈਂਡਰਸ ਓਫ ਪੰਜਾਬ’ ਵਜੋਂ ਜਾਣੇ ਜਾਂਦੇ ਵਜਰਾ  ਕੋਰ  ਦੁਆਰਾ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਵੈਟਰਨਜ਼ ਅਤੇ ਵੀਰ ਨਾਰੀਆਂ ਦਾ ਸਨਮਾਨ ਕੀਤਾ। 1971 ਦੇ ਭਾਰਤ-ਪਾਕਿ ਯੁੱਧ ਵਿੱਚ ਪਾਕਿਸਤਾਨ ਉੱਤੇ ਜਿੱਤ ਦੀ 50 ਵੀਂ ਵਰ੍ਹੇਗੰਢ ਨੂੰ ਸੁਨਹਿਰੀ ਜਿੱਤ ਦੇ ਸਾਲ ‘ਸਵਰਨਿਮ  ਵਿਜੈ ਵਰਸ਼’  ਵਜੋਂ ਮਨਾਉਣ ਅਤੇ ਉਸ ਯੁੱਧ ਵਿੱਚ ਹਿੱਸਾ ਲੈਣ ਵਾਲੇ ਵੈਟਰਨਜ਼ ਦਾ ਸਨਮਾਨ ਕਰਨ ਲਈ ਇਹ ਸਮਾਗਮ ਆਯੋਜਿਤ ਕੀਤਾ ਗਿਆ ਸੀ।ਰਾਜਪਾਲ ਦਾ ਸਵਾਗਤ ਅਤੇ ਸੰਚਾਲਨ ਲੈਫਟੀਨੈਂਟ ਜਨਰਲ ਸੀ ਬੰਸੀ ਪੋਨੱਪਾ, ਜਨਰਲ ਅਫਸਰ ਕਮਾਂਡਿੰਗ ਵਜਰਾ ਕੋਰ ਦੁਆਰਾ ਕੀਤਾ ਗਿਆ । ਰਾਜਪਾਲ ਨੇ ਭਾਰਤੀ ਫੌਜ ਦੇ ਬਹਾਦਰ ਸੈਨਿਕਾਂ ਨੂੰ ਵਜਰਾ ਸ਼ੌਰਿਆ ਸਥਲ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਫਿਰ ਉਨ੍ਹਾਂਨੇ ਵਜਰਾ ਅਜਾਇਬ ਘਰ ਦਾ ਦੌਰਾ ਕੀਤਾ।ਇਸ ਤੋਂ ਬਾਅਦ ਵੈਟਰਨਜ਼ ਅਤੇ ਸ਼ਹੀਦਾਂ ਲਈ ਆਯੋਜਿਤ ਸਨਮਾਨ ਸਮਾਰੋਹ ਵਿੱਚ, ਮਾਣਯੋਗ ਰਾਜਪਾਲ ਨੇ 20 ਸਾਬਕਾ ਫੌਜੀਆਂ ਅਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ, ਮਾਣਯੋਗ ਰਾਜਪਾਲ ਨੇ ਭਾਰਤ ਮਾਤਾ ਦੇ ਮਾਣਮੱਤੇ ਪੁੱਤਰਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸਰਵਉੱਚ ਕੁਰਬਾਨੀ ਦਿੱਤੀ ਸੀ। ਉਨ੍ਹਾਂ ਨੇ ਭਾਰਤੀ ਫੌਜ ਦੀ ਪੇਸ਼ੇਵਰਤਾ ਅਤੇ ਨੈਤਿਕਤਾ ਵਿੱਚ ਡੂੰਘਾ ਵਿਸ਼ਵਾਸ ਪ੍ਰਗਟ ਕੀਤਾ ਅਤੇ ਰਾਸ਼ਟਰ ਨਿਰਮਾਣ ਵਿੱਚ ਫੌਜ ਦੇ ਅਨਮੋਲ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਕੋਵਿਡ -19 ਸੰਬੰਧੀ ਸਾਰੀਆਂ ਸਾਵਧਾਨੀਆਂ ਨੂੰ ਯਕੀਨੀ ਬਣਾਉਂਦੇ ਹੋਏ, ਸਮਾਰੋਹ ਵਿੱਚ ਸੀਨੀਅਰ ਫੌਜੀ ਅਧਿਕਾਰੀ, 1971 ਦੇ ਜੰਗੀ ਸੈਨਿਕ, ਵੀਰ ਨਾਰੀਆਂ, ਸੇਵਾ ਕਰ ਰਹੇ ਸਿਪਾਹੀ ਅਤੇ ਸਿਵਲ ਪਤਵੰਤੇ ਸ਼ਾਮਲ ਹੋਏ।ਗ੍ਰੀਨ ਅਰਥ ਮੁਹਿੰਮ ਨੂੰ ਸਮਰਥਨ ਦਿੰਦੇ ਹੋਏ, ਮਾਨਯੋਗ ਰਾਜਪਾਲ ਨੇ ਇੱਕ ਬੂਟਾ ਲਗਾਇਆ ਅਤੇ ਹਰੇਕ ਨੂੰ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਿਤ ਕੀਤਾ।

 

Tags: VP Singh Badnore , Jalandhar , Swarnim Vijay Varsh Celebrations , Vajra Corps , Defenders of Punjab , Lt Gen C Bansi Ponnappa , Military

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD