Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਰੀਬ 7 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਨੀਅਰ ਸਿਟੀਜਨ ਹੋਮ ਦਾ ਨੀਂਹ ਪੱਥਰ ਰੱਖਿਆ

Gurpreet Singh Kangar, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਮਾਨਸਾ , 14 Aug 2021

Last updated on: Aug 14, 2021, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਰਮਦਿੱਤੇਵਾਲਾ ਕੈਂਚੀਆਂ ਵਿਖੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਨੀਅਰ ਸਿਟੀਜਨ ਹੋਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਵਿਧਾਵਾਂ ਮੁਹੱਈਆ ਕਰਵਾਉਣ ਪੱਖੋਂ ਹਰੇਕ ਵਰਗ ਦਾ ਧਿਆਨ ਰੱਖਦੀ ਹੈ ਜਿਸ ਦੇ ਚਲਦਿਆਂ ਬਜ਼ੁਰਗ ਅਵਸਥਾ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਪਰਿਵਾਰਕ ਤੌਰ ਉੱਤੇ ਬੇਰੁਖ਼ੀ ਅਤੇ ਬੇਗਾਨੇਪਣ ਦਾ ਸ਼ਿਕਾਰ ਹੋਣ ਵਾਲੇ ਬਜ਼ੁਰਗਾਂ ਲਈ ਅਜਿਹੇ ਸੀਨੀਅਰ ਸਿਟੀਜਨ ਹੋਮ ਬਣਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਬਿਰਧ ਅਵਸਥਾ ਵਿਚ ਆਪਣਿਆਂ ਵੱਲੋਂ ਹੀ ਮਾਪਿਆਂ ਨੂੰ ਘਰੋਂ ਬੇਘਰ ਕਰ ਦੇਣਾ ਵੱਡਾ ਦੁਖਾਂਤ ਹੈ ਜਿਸ ਨੂੰ ਯਕੀਨੀ ਤੌਰ ਉੱਤੇ ਠੱਲ੍ਹ ਪੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁੱਤਾਂ ਧੀਆਂ ਦੇ ਹੁੰਦਿਆਂ ਅੰਤਿਮ ਉਮਰੇ ਬਜ਼ੁਰਗਾਂ ਨੂੰ ਅਜਿਹੇ ਬਿਰਧ ਆਸ਼ਰਮਾਂ ਵਿੱਚ ਰਹਿਣਾ ਸ਼ੋਭਾ ਨਹੀਂ ਦਿੰਦਾ ਪਰ ਫਿਰ ਵੀ ਜੇਕਰ ਕੋਈ ਬਜ਼ੁਰਗ ਪਰਿਵਾਰਕ ਰਿਸ਼ਤਿਆਂ ਦੇ ਨਿਘਾਰ ਕਾਰਨ ਰੁਲਣ ਲਈ ਮਜਬੂਰ ਹੁੰਦਾ ਹੈ ਤਾਂ ਅਜਿਹੇ ਸੀਨੀਅਰ ਸਿਟੀਜਨ ਲਈ ਇਹ ਇਮਾਰਤ ਵਰਦਾਨ ਸਾਬਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਤਿੰਨ ਏਕੜ ਜਗ੍ਹਾ ਦੇ ਅੱਧੇ ਹਿੱਸੇ ਅੰਦਰ ਕਰੀਬ 4.50 ਕਰੋੜ ਰੁਪਏ ਦੀ ਲਾਗਤ ਨਾਲ ਵਰਕਿੰਗ ਵੁਮੈਨ ਹੋਸਟਲ ਬਣੇਗਾ ਜਿਸ ਦੇ ਉਸਾਰੀ ਕਾਰਜ ਜਲਦੀ ਸ਼ੁਰੂ ਹੋ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਹੋਮ ਦਾ ਪ੍ਰਬੰਧਕੀ ਬਲਾਕ ਦੋ ਮੰਜ਼ਿਲਾਂ ਅਤੇ ਓਲਡ ਏਜ ਬਲਾਕ 3 ਮੰਜ਼ਿਲਾ ਹੋਵੇਗਾ।ਇਸ ਮੌਕੇ ਵਿਧਾਇਕ ਸ੍ਰ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਮਾਨਸਾ ਦੇ ਨਿਵਾਸੀਆਂ ਲਈ ਸੀਨੀਅਰ ਸਿਟੀਜਨ ਹੋਮ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਹਰ ਪੜਾਅ ਉਤੇ ਬੱਚਿਆਂ ਦੇ ਪਿਆਰ ਸਤਿਕਾਰ ਅਤੇ ਨਿੱਘ ਦੀ ਲੋੜ ਹੁੰਦੀ ਹੈ ਇਸ ਲਈ ਘਰਾਂ ਵਿੱਚ ਬਜ਼ੁਰਗਾਂ ਦਾ ਆਦਰ ਮਾਣ ਕਰਨਾ ਚਾਹੀਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ, ਐਸ ਐਸ ਪੀ ਡਾ ਨਰਿੰਦਰ ਭਾਰਗਵ, ਪ੍ਰਧਾਨ ਨਗਰ ਕੌਂਸਲ ਸ਼੍ਰੀਮਤੀ ਜਸਵੀਰ ਕੌਰ, ਕਾਂਗਰਸੀ ਆਗੂ ਡਾ ਮਨੋਜ ਬਾਲਾ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਵਾਈਸ ਪ੍ਰਧਾਨ ਨਗਰ ਕੌਂਸਲ ਸ੍ਰੀ ਪਵਨ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਸ਼ਿਖਾ ਭਗਤ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਵਰਿੰਦਰ ਬੈਂਸ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਅਤੇ ਵੱਖ-ਵੱਖ ਕੌਂਸਲਰ ਮੌਜੂਦ ਸਨ।

 

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD