Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰੂ ਨਾਨਕ ਸਟੇਡੀਅਮ ਵਿਖੇ ਸਪਰਿੰਕਲਿੰਗ ਸਿਸਟਮ ਤੇ ਨਵੀਨੀਕਰਨ ਵਾਲੇ ਇੰਡੋਰ ਜਿੰਮ ਦੀ ਸ਼ੁਰੂਆਤ

ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਉਦਘਾਟਨ -27.52 ਲੱਖ ਰੁਪੈ ਦੀ ਆਈ ਲਾਗਤ

Rana Gurjit Singh, Congress, Punjab Congress, Government of Punjab, Punjab Government, Punjab, Kapurthala, DC Kapurthala, Deepti Uppal, Deputy Commissioner Kapurthala

Web Admin

Web Admin

5 Dariya News

ਕਪੂਰਥਲਾ , 14 Aug 2021

Last updated on: Aug 14, 2021, 00:00 IST

ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਨੀਤੀ ਤਹਿਤ ਕਪੂਰਥਲਾ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਨਵੇਂ ਸਪਰਿੰਕਲਿੰਗ ਸਿਸਟਮ ਤੇ ਨਵੀਨਤਮ ਇੰਡੋਰ ਜਿੰਮ ਖਿਡਾਰੀਆਂ ਨੂੰ ਅਰਪਿਤ ਕਰ ਦਿੱਤਾ ਗਿਆ ਹੈ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ 27.52 ਲੱਖ ਦੀ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਤਹਿਤ ਹਾਕੀ ਤੇ ਫੁੱਟਬਾਲ ਦੀ ਗਰਾਊਂਡ ਲਈ ਨਵੇਂ ਸਪਰਿੰਕਲਿੰਗ ਸਿਸਟਮ ਦੀ ਸਥਾਪਨਾ, ਇੰਡੋਰ ਸਟੇਡੀਅਮ ਵਿਖੇ ਬਿਜਲੀ, ਬਾਥਰੂਮ, ਜਿੰਮ ਦੇ ਸਮਾਨ ਆਦਿ ਦਾ ਨਵੀਨੀਕਰਨ ਤੇ ਸਟੇਡੀਅਮ ਵਿਖੇ ਸੈਰ ਕਰਨ ਆਉਣ ਵਾਲੇ ਲੋਕਾਂ  ਅਤੇ ਖਿਡਾਰੀਆਂ ਲਈ ਜਨ ਸੁਵਿਧਾਵਾਂ ਮੁੱਖ ਰੂਪ ਵਿਚ ਸ਼ਾਮਿਲ ਹੈ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਸਕੂਲ ਤੇ ਕਾਲਜ ਪੱਧਰ  ਤੋਂ ਇਲਾਵਾ ਪਿੰਡ ਪੱਧਰ ’ਤੇ ਉਭਰਦੇ ਖਿਡਾਰੀਆਂ ਨੂੰ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ਼ ਤਹਿਤ ‘ਸਮਾਰਟ ਵਿਲੇਜ਼’ ਮੁਹਿੰਮ ਤਹਿਤ ਵੀ ਹਰੇਕ ਬਲਾਕ ਅੰਦਰ 5-5 ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੱਲ੍ਹ ਅੰਤਰਰਾਸ਼ਟਰੀ ਯੂਥ ਦਿਵਸ ਮੌਕੇ ਖੇਡ ਕਲੱਬਾਂ ਨੂੰ ਜਿੰਮ ਤੇ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਕਪੂਰਥਲਾ ਜਿਲ੍ਹੇ ਵਿਚ ਵੀ ਜਲਦ ਦੀ ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਮਾਸਟਰ ਵਿਨੋਦ ਸੂਦ, ਵਿਸ਼ਾਲ ਸੋਨੀ, ਅਮਰਜੀਤ ਸਿੰਘ ਸੈਦੋਵਾਲ, ਕੌਂਸਲਰ ਵਿਕਾਸ ਸ਼ਰਮਾ ਤੇ ਨਰਿੰਦਰ ਮਨਸੂ,  ਐਕਸੀਅਨ ਪੰਚਾਇਤੀ ਰਾਜ ਸੰਦੀਪ ਸ੍ਰੀਧਰ, ਜਿਲ੍ਹਾ ਖੇਡ ਅਫਸਰ ਪ੍ਰਦੀਪ ਕੁਮਾਰ, ਸੰਦੀਪ ਸਿੰਘ, ਕੋਚ ਗੁਰਪ੍ਰੀਤ ਸਿੰਘ ਹਾਜ਼ਰ ਸਨ। 

 

Tags: Rana Gurjit Singh , Congress , Punjab Congress , Government of Punjab , Punjab Government , Punjab , Kapurthala , DC Kapurthala , Deepti Uppal , Deputy Commissioner Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD