Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮਾਤਾ ਰਾਜਿੰਦਰ ਕੌਰ ਬੇਦੀ ਨੂੰ ਸ਼ਰਧਾਜਲੀਆਂ ਭੇਂਟ

ਮਾਤਾ ਜੀ ਦੀਆਂ ਅੱਖਾਂ ਦਾਨ ਕਰਕੇ ਦੋ ਵਿਅਕਤੀਆਂ ਨੂੰ ਦਿੱਤੀਆਂ ਅੱਖਾਂ ਦੀ ਰੌਸ਼ਨੀ :/ ਮੰਤਰੀ ਸਿੱਧੂ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 14 Aug 2021

Last updated on: Aug 14, 2021, 00:00 IST

ਪੰਜਾਬ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਜਗਦੀਸ਼ ਸਿੰਘ ਬੇਦੀ ਅਤੇ ਨਗਰ ਨਿਗਮ ਮੁਹਾਲੀ ਦੇ ਡਿਪਟੀ ਮੇਅਰ ਸ੍ਰ ਕੁਲਜੀਤ ਸਿੰਘ ਬੇਦੀ ਦੇ ਮਾਤਾ ਜੀ ਸ੍ਰੀਮਤੀ ਰਜਿੰਦਰ ਕੌਰ ਬੇਦੀ, ਜਿਹਨਾਂ ਦਾ ਪਿਛਲੇ ਦਿਨੀਂ ਸੁਰਗਵਾਸ ਹੋ ਗਿਆ ਸੀ, ਨਮਿਤ ਕੀਰਤਨ ਅਤੇ ਅੰਤਮ ਅਰਦਾਸ ਗੁਰਦੁਆਰਾ ਸਾਚਾ ਧੰਨੁ ਸਾਹਿਬ ਫੇਜ਼ 3ਬੀ2 ਐਸ ਏ ਐਸ ਨਗਰ ਮੁਹਾਲੀ ਵਿਖੇ ਕਰਵਾਈ ਗਈ। ਇਸ ਮੌਕੇ ਉਹਨਾਂ ਦੇ ਪਰਿਵਾਰਕ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ, ਵੱਖ ਵੱਖ ਸਿਆਸੀ ਪਾਰਟੀਆਂ, ਧਾਰਮਿਕ ਅਤੇ ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ, ਨਗਰ ਨਿਗਮ ਦੇ ਕੌਂਸਲਰਾਂ, ਮੁਹਾਲੀ ਵਾਸੀਆਂ ਅਤੇ ਸ੍ਰ ਬੇਦੀ ਦੇ ਨਜਦੀਕੀਆ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮਾਤਾ ਰਜਿੰਦਰ ਕੌਰ ਬੇਦੀ ਨੂੰ ਸ਼ਰਧਾਂਜਲੀ ਦਿਤੀ ਗਈ ਜੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਵਾਸਤੇ ਅਰਦਾਸ ਕੀਤੀ। ਇਸ ਮੌਕੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਵੈਰਾਗਮਈ ਕੀਰਤਨ ਕੀਤਾ।ਇਸ ਮੌਕੇ ਮਾਤਾ ਰਜਿੰਦਰ ਕੌਰ ਬੇਦੀ ਨੂੰ ਸ਼ਰਧਾਂਜਲੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਸਾਬਕਾ ਕੌਂਸਲ ਪ੍ਰਧਾਨ ਪਰਮੀਤ ਸਿੰਘ ਬੇਦੀ, ਸ੍ਰੀ ਅਕਾਲ ਤਖਤ ਸਾਹਿਬ ਦੇ ਸੱਕਤਰ ਅਤੇ ਸਿੱਖ ਸਟੱਡੀ ਸਰਕਲ ਦੇ ਆਗੂ ਗੁਰਮੀਤ ਸਿੰਘ, ਸ੍ਰੋਮਣੀ ਕਮੇਟੀ ਮੈਂਬਰ ਭਾਈ ਹਰਦੀਪ ਸਿੰਘ ਨੇ ਮਾਤਾ ਰਜਿੰਦਰ ਕੌਰ ਜੀ ਦੇ ਜੀਵਨ ਉਪਰ ਚਾਨਣਾਂ ਪਾਇਆ ਅਤੇ ਉਹਨਾਂ ਵਲੋਂ ਕੀਤੀ ਗਈ ਸਮਾਜ ਸੇਵਾ ਬਾਰੇ ਜਾਣਕਾਰੀ ਦਿਤੀ। ਇਸ ਮੌਕੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮਾਤਾ ਰਜਿੰਦਰ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਬੇਦੀ ਪਰਿਵਾਰ ਵਲੋਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਮਾਤਾ ਜੀ ਦੀਆਂ ਅੱਖਾਂ ਦਾਨ ਕਰਕੇ ਦੋ ਵਿਅਕਤੀਆਂ ਨੂੰ ਅੱਖਾਂ ਦੀ ਰੋਸ਼ਨੀ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਜੋ ਫਿਰ ਬਹੁਤ ਵੱਡੇ ਪੁੰਨ ਦਾ  ਕੰਮ ਹੈ । ਸਟੇਜ ਸਕੱਤਰ ਦੀ ਭੁਮਿਕਾ ਗੁਰੂ ਗੋਬਿੰਦ ਸਿੰਘ ਇੰਜਨੀਅਰਿੰਗ ਕਾਲਜ ਲੁਧਿਆਣਾ ਦੇ ਸਕੱਤਰ ਇੰਦਰਬੀਰ ਸਿੰਘ ਨੇ ਨਿਭਾਈ। ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ, ਰੈਜੀਡੈਂਟਸ ਵੈਲਫੇਅਰ ਐਸੋਸੀਏਸਨਾਂ, ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਬੇਦੀ ਪਰਿਵਾਰ ਨੂੰ ਸੋਗ ਮਤੇ ਵੀ ਭੇਜੇ ਗਏ। 

ਸ਼ਰਧਾਂਜਲੀ ਸਮਾਗਮ ਦੌਰਾਨ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ,  ਪੰਜਾਬ ਕਾਂਗਰਸ ਦੀ ਸਾਬਕਾ ਜਨਰਲ ਸਕੱਤਰ ਲਖਵਿੰਦਰ ਕੌਰ ਗਰਚਾ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ, ਸੀ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਸਮੂਹ ਕੌਂਸਲਰ, ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ  ਅਤੇ ਹੋਰ ਅਧਿਕਾਰੀ,  ਸਾਬਕਾ ਮੇਅਰ ਕੁਲਵੰਤ ਸਿੰਘ, ਸਾਬਕਾ ਸੀ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ੍ਰ ਹਰਿੰਦਰ ਪਾਲ ਸਿੰਘ ਬਿੱਲਾ, ਆਮ ਆਦਮੀ ਪਾਰਟੀ ਦੇ ਆਗੂ ਵਿਨੀਤ ਵਰਮਾ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਕੌਂਸਲਰ ਫੂਲਰਾਜ ਸਿੰਘ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਐਸ ਐਸ ਮੱਖਣ,  ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਮਛਲੀ ਕਲਾਂ, ਡਾ ਅਨਵਰ ਹੁਸੈਨ, ਉਦਯੋਗ ਪਤੀ ਰੁਪਿੰਦਰ ਸਿੰਘ ਸਚਦੇਵਾ, ਗੁਰਮੀਤ ਸਿੰਘ ਭਾਟੀਆ, ਅਮਰੀਕ ਸਿੰਘ ਮੁਹਾਲੀ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ,  ਜਸਵੰਤ ਸਿੰਘ ਭੁੱਲਰ, ਮਨਜੀਤ ਸਿੰਘ ਮਾਨ, ਨਰਿੰਦਰ ਸਿੰਘ ਸੰਧੂ ਸਾਹਿਬਜਾਦਾ ਟਿੰਬਰ, ਪ੍ਰਦੀਪ ਸਿੰਘ ਭਾਰਜ, ਗੁਰਮੀਤ ਸਿੰਘ ਸਿਆਨ, ਕਰਨ ਜੌਹਰ, ਅਮਰੀਕ ਸਿੰਘ ਸਾਜਨ, ਹਰਸਿਮਰਨ ਸਿੰਘ ਬੱਲ, ਤੇਜਿੰਦਰ  ਸਿੰਘ ਓਬਰਾਏ  ਖਤਰੀ ਅਰੋੜਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ ਛਾਬੜਾ ਅਤੇ ਸਮੂਹ ਅਹੁਦੇਦਾਰ, ਵਪਾਰ ਮੰਡਲ ਮੁਹਾਲੀ ਦੇ ਸ਼ੀਤਲ ਸਿੰਘ, ਸਰਬਜੀਤ ਸਿਘ ਪਾਰਸ ਅਤੇ ਹੋਰ ਨੁਮਾਇੰਦੇ, ਲਾਇਨੰਜ ਕਲੱਬ ਮੁਹਾਲੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ, ਸੁਖਮਨੀ ਸੰਗਤ, ਰਾਮਗੜ੍ਹੀਆ ਸਭਾ, ਗੁਰਦੁਆਰਾ ਤਾਲਮੇਲ ਕਮੇਟੀਦੇ ਪ੍ਰਧਾਨ ਸ੍ਰ ਜੋਗਿੰਦਰ ਸਿੰਘ ਸੌਂਧੀ ਅਤੇ ਹੋਰ ਅਹੁਦੇਦਾਰ, ਬ੍ਰਾਹਮਣ ਸਭਾ ਮੁਹਾਲੀ, ਹਨੂੰਮਾਨ ਮੰਦਰ ਕਮੇਟੀ, ਵੂਮੈਨ ਵੈਲਫੇਅਰ ਐਸੋਸੀਏਸਨ ਫੇਜ 3ਬੀ2, ਫੇਜ਼ 3 ਬੀ 2 ਮਾਰਕੀਟ ਐਸੋਸੀਏਸ਼ਨ, ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ, ਭਾਈ ਘਣਈਆ ਵੈਲਫੇਅਰ ਸੁਸਾਇਟੀ, ਸ਼ਾਸ਼ਤਰੀ ਮਾਡਲ ਸਕੂਲ ਦੇ ਮੈਨੇਜਰ ਸ੍ਰੀ ਰਜਨੀਸ਼ ਕੁਮਾਰ, ਵੱਖ ਵੱਖ ਸਕੂਲਾਂ ਦੇ ਪ੍ਰਬੰਧਕ ਅਤੇ ਨੁਮਾਇੰਦੇ, ਮੁਹਾਲੀ ਦਾ ਪੱਤਰਕਾਰ ਭਾਈਚਾਰਾ, ਖਰੜ ਕੁਰਾਲੀ ਤੋਂ ਵੱਖ ਵੱਖ ਸਮਾਜਸੇਵੀ ਅਤੇ ਸਿਆਸੀ ਆਗੂ, ਨਗਰ ਕੌਂਸਲਾਂ ਦੇ ਕੌਂਸਲਰ, ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ, ਡੇਰਾ ਬਾਬਾ ਨਾਨਕ ਤੋਂ ਆਈ ਸੰਗਤ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜਿਰ ਸਨ। ਇਸ ਤੋਂ ਪਹਿਲਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਘਰ ਮਾਤਾ ਰਜਿੰਦਰ ਕੌਰ ਨਮਿਤ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਹਜੂਰੀ ਰਾਗੀ ਭਾਈ ਹਰਜੀਤ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂ ਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ ਅਤੇ ਹੋਰ ਪਤਵੰਤੇ ਹਾਜਿਰ ਸੀ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD