Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

75 ਲੱਖ ਦੀ ਲਾਗਤ ਨਾਲ ਬਣਾਇਆ ਖੇਡ ਪਾਰਕ ਵਿਜੈ ਇੰਦਰ ਸਿੰਗਲਾ ਨੇ ਪਿੰਡ ਘਰਾਚੋਂ ਵਾਸੀਆਂ ਨੂੰ ਕੀਤਾ ਅਰਪਣ

ਸੰਗਰੂਰ ਹਲਕੇ ਦੇ ਪਿੰਡਾਂ ’ਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸਿੰਗਲਾ

Vijay Inder Singla, Punjab Education Minister, Punjab Pradesh Congress Committee, Congress, Punjab Congress, Government of Punjab, Punjab Government, Punjab, Sangrur, Gharachon

Web Admin

Web Admin

5 Dariya News

ਸੰਗਰੂਰ , 14 Aug 2021

Last updated on: Aug 14, 2021, 00:00 IST

ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਘਰਾਚੋਂ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਪਾਰਕ ਨੂੰ ਪਿੰਡ ਵਾਸੀਆਂ ਨੂੰ ਅਰਪਤ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਦੇ ਪਿੰਡਾਂ ’ਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਵਚਨਬੱਧ ਹਨ ਤੇ ਇਸੇ ਕਵਾਇਦ ਤਹਿਤ ਹਲਕੇ ’ਚ ਮਿਆਰੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਘਰਾਚੋਂ ਵਿਖੇ ਤਿਆਰ ਕਰਵਾਏ ਗਏ ਖੇਡ ਪਾਰਕ ’ਚ ਵਾਲੀਬਾਲ ਤੇ ਬਾਸਕਟਬਾਲ ਕੋਰਟ, ਟਰੈਕ ਅਤੇ ਬੱਚਿਆਂ ਦੇ ਖੇਡਣ ਲਈ ਵੱਖਰੇ ਕੋਨੇ ਤੋਂ ਇਲਾਵਾ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਘਰਾਚੋਂ ਵਿਖੇ ਇਹ ਪਾਰਕ ਬਣਾਉਣ ਲਈ ਵਾਧੂ ਪਈ 2 ਏਕੜ ਜਗਾ ਨੂੰ ਇਸ ਤਰੀਕੇ ਨਾਲ ਵਰਤਿਆ ਗਿਆ ਹੈ ਕਿ ਇੱਥੇ ਮੌਜੂਦ ਸੁਵਿਧਾਵਾਂ ਪਿੰਡ ਵਾਸੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਨਗੀਆਂ। ਉਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਤਿਆਰ ਕਰਵਾਏ ਗਏ ਇਸ ਪਾਰਕ ’ਚ ਹੋਰਨਾਂ ਸੁਵਿਧਾਵਾਂ ਦੇ ਨਾਲ-ਨਾਲ ਪਾਰਕਿੰਗ ਅਤੇ ਬੈਠਣ ਲਈ ਦੋ ਸ਼ੈੱਡ ਵੀ ਬਣਾਏ ਗਏ ਹਨ। ਉਨਾਂ ਦੱਸਿਆ ਕਿ ਇਹ ਨਮੂਨੇ ਦਾ ਪਾਰਕ ਬਣਾਇਆ ਗਿਆ ਹੈ ਅਤੇ ਇਸੇ ਤਰਜ਼ ’ਤੇ ਆਧਾਰਿਤ ਹੋਰਨਾਂ ਪਿੰਡਾਂ ’ਚ ਵੀ ਅਜਿਹੇ ਪਾਰਕ ਬਣਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡਾਂ ’ਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਗਲੀਆਂ ’ਚ ਇੰਟਰਲਾਕ ਟਾਈਲਾਂ ਲਗਵਾਉਣ ਤੋਂ ਇਲਾਵਾ ਪੱਕੀਆਂ ਫਿਰਨੀਆਂ, ਨਵੀਂਆਂ ਸੜਕਾਂ ਅਤੇ ਹੋਰਨਾਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਅੱਜ ਹਰ ਪਿੰਡ ’ਚ ਸਾਫ਼ ਪੀਣਯੋਗ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ ਅਤੇ ਗੰਦੇ ਪਾਣੀ ਦੀ ਯੋਗ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ ਇਸਦੇ ਨਾਲ ਹੀ ਸਕੂਲਾਂ ਅਤੇ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ’ਚ ਵੀ ਸੁਧਾਰ ਕੀਤਾ ਗਿਆ ਹੈ ਜਿਸਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਭਵਾਨੀਗੜ ਪਰਮੋਦ ਸਿੰਗਲਾ, ਐਕਸੀਅਨ ਵਿਪਿਨ ਬਾਂਸਲ, ਡੀ.ਐਸ.ਪੀ. ਪਰਮਿੰਦਰ ਸਿੰਘ, ਹਰਜਿੰਦਰ ਦਾਸ ਸੂਬਾ ਬਾਬਾ, ਸਾਬਕਾ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਚੇਅਰਮੈਨ ਜ਼ਿਲਾ ਪ੍ਰੀਸ਼ਦ ਜਸਵੀਰ ਕੌਰ, ਸਰਪੰਚ ਪੱਪੂ ਰੋਸ਼ਨਵਾਲਾ, ਚੇਅਰਮੈਨ ਪਰਦੀਪ ਕੱਦ, ਵਾਇਸ ਚੇਅਰਮੈਨ ਹਰੀ ਸਿੰਘ ਫੱਗੂਵਾਲਾ, ਚੇਅਰਮੈਨ ਵਰਿੰਦਰ ਪੰਨਵਾ, ਰਣਜੀਤ ਸਿੰਘ ਤੂਰ, ਵਾਇਸ ਚੇਅਰਮੈਨ ਬਲਜੀਤ ਕੌਰ, ਪਰਮਜੀਤ ਸ਼ਰਮਾ, ਘਰਾਚੋਂ ਮਹਿਲਾ ਮੰਡਲ ਦੀ ਪ੍ਰਧਾਨ ਮਹਿੰਦਰ ਕੌਰ ਪੰਚਾਇਤ ਦੇ ਨੁਮਾਇੰਦੇ ਤੇ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

 

Tags: Vijay Inder Singla , Punjab Education Minister , Punjab Pradesh Congress Committee , Congress , Punjab Congress , Government of Punjab , Punjab Government , Punjab , Sangrur , Gharachon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD