Saturday, 11 May 2024

 

 

ਖ਼ਾਸ ਖਬਰਾਂ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ!

 

ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਸੁਖਬਿੰਦਰ ਸਿੰਘ ਸਰਕਾਰੀਆ

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ 75ਵੇਂ ਆਜ਼ਾਦੀ ਦਿਵਸ ਦੀ ਪੂਰਬ ਸੰਧਿਆ ਮੌਕੇ ਤਰਨ ਤਾਰਨ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Sukhbinder Singh Sarkaria, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, DC Tarntaran, Kulwant Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 14 Aug 2021

ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ 75ਵੇਂ ਆਜ਼ਾਦੀ ਦਿਵਸ ਦੀ ਪੂਰਬ ਸੰਧਿਆ ਮੌਕੇ ਅੱਜ ਜ਼ਿਲ੍ਹੇ ਵਿੱਚ ਆਮ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰ ਿਧਰੁਮਾਨ ਐੱਚ. ਨਿੰਬਾਲੇ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਉਹਨਾਂ ਦੇ ਨਾਲ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਉਹਨਾਂ ਕਿਹਾ ਕਿ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਹਲਕਾ ਤਰਨ ਤਾਰਨ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਤਰਨ ਤਾਰਨ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀ-ਪੁਵਾਇੰਟ ਨੇੜੇ ਮਾਝਾ ਕਾਲਜ ਤੋਂ ਲੈ ਕੇ ਟੱਕਰ ਸਾਹਿਬ ਫਾਟਕ ਤੱਕ ਸੜਕਾ ਦੇ ਦੋਨਾਂ ਪਾਸੇ ਰੋਡ ਬਰਮ ਅਤੇ ਇੰਟਰਲਾੱਕ ਟਾਇਲਾਂ ਲਗਾ ਕੇ ਫੁੱਟਪਾਥ ਦਾ ਕੰਮ ਕਰਵਾਇਆ ਗਿਆ ਹੈ, ਜਿਸ ‘ਤੇ ਲਗਭਗ 1 ਲੱਖ 27 ਹਜ਼ਾਰ ਰੁਪਏ ਖਰਚ ਆਇਆ ਹੈ। ਇਸ ਤੋਂ ਇਲਾਵਾ ਪੰਜਾਬ ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਪ੍ਰੋਗਰਾਮ ਫੇਜ-2 ਅਧੀਨ ਮੁਹੱਲਾ ਮੁਰਾਦਪੁਰਾ, ਜਿਲ੍ਹਾ ਤਰਨ ਤਾਰਨ ਵਿਖੇ 22 ਲੱਖ 45 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਪਾਰਕ ਬਣਾਈ ਗਈ ਹੈ, ਜਿਸ ਨਾਲ ਮੁਰਾਦਪੁਰਾ ਮੁਹੱਲਾ ਨਿਵਾਸੀਆ ਨੂੰ ਸਵੇਰੇ ਸ਼ਾਮ ਸੈਰ ਕਰਨ ਦੀ ਸਹੂਲਤ ਦਿੱਤੀ ਗਈ ਹੈ ਅਤੇ ਬੱਚਿਆ ਦੇ ਖੇਡਣ ਲਈ ਝੂਲੇ ਆਦਿ ਲਗਵਾਏ ਗਏ ਹਨ।

ਜਿਲ੍ਹਾ ਤਰਨ ਤਾਰਨ ਦੇ ਲੋਕਾਂ ਦੀ ਸਹੂਲਤ ਲਈ ਕਾਜ਼ੀਕੋਟ ਰੋਡ ਨੇੜੇ ਰੋਹੀ ਕੰਡਾਂ ਤਰਨ ਤਾਰਨ ਵਿਖੇ 5 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ 4 ਐੱਮ. ਐੱਲ. ਡੀ ਕੈਪੇਸਿਟੀ ਦਾ ਸੀਵਰੇਜ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ।ਇਹ ਸੀਵਰੇਜ ਪਲਾਂਟ ਤਰਨ ਤਾਰਨ ਦੇ ਵਾਰਡ ਨੰਬਰ 1, 3, 4, 5 ਅਤੇ 23 ਦੇ ਸੀਵਰੇਜ ਪਾਣੀ ਨੂੰ ਸਾਫ ਕਰੇਗਾ। ਇਹ ਟਰੀਟਮੈਂਟ ਪਲਾਂਟ ਦੇ ਸ਼ੁਰੂ ਹੋਣ ਨਾਲ ਰੋਹੀ ਡਰੇਨ ਵਿੱਚ ਅਣਟਰੀਟ ਕੀਤੇ ਸੀਵਰੇਜ ਦੇ ਗੰਦੇ ਪਾਣੀ ਦਾ ਨਿਕਾਸ ਬੰਦ ਹੋ ਜਾਵੇਗਾ ਅਤੇ ਲੋਕਾਂ ਨੂੰ ਰੋਹੀ ਡਰੇਨ ਵਿੱਚ ਆਉਣ ਵਾਲੇ ਗੰਦੇ ਪਾਣੀ ਕਾਰਨ ਪੈਦਾ ਹੋਣ ਵਾਲੀ ਬਦਬੂ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ ਅਤੇ ਵਾਤਾਵਰਣ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਰੇਡੀਓ ਡਾਇਗਨੌਸਟਿਕ ਅਤੇ ਲੈਬ ਡਾਇਗਨੌਸਟਿਕ ਸੈਂਟਰਾਂ ਦੇ ਅੱਪਗ੍ਰੇਡੇਸ਼ਨ ਹੋਣ ਕਰਕੇ ਕਰੋੜਾਂ ਰੁਪਏ ਦੀ ਲਾਗਤ ਨਾਲ ਲੱਗਣ ਵਾਲੀ ਸੀ. ਟੀ. ਸਕੈਨ ਮਸ਼ੀਨ ਅਤੇ ਲੈਬਾਰਟਰੀ ਦਾ ਜ਼ਿਲ੍ਹੇ ਦੇ ਲੋਕਾਂ ਨੂੰ ਲਾਭ ਹੋਵੇਗਾ। ਸੀ. ਟੀ. ਸਕੈਨ ਕਰਵਾਉਣ ਲਈ ਪਹਿਲਾਂ ਆਮ ਜਨਤਾ ਨੂੰ ਅੰਮ੍ਰਿਤਸਰ ਜਾਂ ਕਿਸੇ ਹੋਰ ਸੈਂਟਰ ਜਾਣਾ ਪੈਂਦਾ ਸੀ, ਜਿੱਥੇ ਕਿ ਉਹਨਾਂ ਨੂੰ 5000 ਰੁਪਏ ਤੱਕ ਖਰਚਾ ਕਰਨਾ ਪੈਂਦਾ ਸੀ। ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਇਹ ਸੈਂਟਰ ਚਾਲੂ ਹੋਣ ਉਪਰੰਤ ਇਹ ਸਹੂਲਤ ਲੋਕਥ ਨੂੰ ਮੁਫਤ ਮਿਲੇਗੀ, ਜਿਸ ਵਿੱਚ ਗਰੀਬ ਲੋਕਾਂ ਦੇ ਸੀ. ਟੀ ਸਕੈਨ ਅਤੇ ਟੈਸਟ ਮੁਫਤ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਕਾਰਜ ਸਾਧਕ ਅਫ਼ਸਰ ਸ੍ਰੀਮਤੀ ਸ਼ਰਨਜੀਤ ਕੌਰ ਤੋਂ ਇਲਾਵਾ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , DC Tarntaran , Kulwant Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD