Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰਚਾਰ ਵਾਹਨ ਰਵਾਨਾ

ਨਸ਼ਾ ਮੁਕਤ ਸਮਾਜ ਸਿਰਜਣਾਂ ਦੀ ਅਜਾਦੀ ਦਿਹਾੜੇ ਮੌਕੇ ਚੁੱਕੀ ਸਹੁੰ

Anti Drug Mission, DC Fazilka, Arvind Pal Singh Sandhu, Fazilka, Deputy Commissioner Fazilka

Web Admin

Web Admin

5 Dariya News

ਫਾਜਿਲਕਾ , 15 Aug 2021

Last updated on: Aug 15, 2021, 00:00 IST

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਫਾਜ਼ਿਲਕਾ ਜ਼ਿਲੇ ਵਿਚ ਨਸ਼ੇ ਦੀ ਰੋਕਥਾਮ ਲਈ ਹੋਏ ਕੰਮ ਦੀ ਸਲਾਘਾ ਭਾਰਤ ਸਰਕਾਰ ਵੱਲੋਂ ਵੀ ਕੀਤੀ ਗਈ ਹੈ। ਇਹ ਜਾਣਕਾਰੀ ਜਿਲ਼ੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲਾ ਪੱਧਰੀ ਅਜਾਦੀ ਦਿਹਾੜੇ ਦੇ ਸਮਾਗਮ ਤੋਂ ਬਾਅਦ ਨਸ਼ੇ ਖਿਲਾਫ ਸਮਾਜਿਕ ਜਾਗਰੂਕਤਾ ਲਈ ਤਿੰਨ ਪ੍ਰਚਾਰ ਵਾਹਨਾਂ ਨੂੰ ਰਵਾਨਾ ਕਰਨ ਮੌਕੇ ਆਖੀ। ਉਨਾਂ ਨੇ ਇਸ ਮੌਕੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਪਿੱਛਲੇ ਸਾਲ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਨੂੰ ਇਕ ਸਾਲ ਹੋਰ ਲਈ ਅੱਗੇ ਵਧਾ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਡੈਪੋ ਅਤੇ ਬੱਡੀ ਪ੍ਰੋਗਰਾਮ ਤਹਿਤ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਕਾਰਜ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਸ਼ੇ ਦੀ ਸਪਲਾਈ ਲਾਈਨ ਤੋੜੀ ਗਈ ਹੈ।ਇਸ ਮੌਕੇ ਜ਼ਿਲਾ ਪੱਧਰੀ ਸਮਾਗਮ ਵਿਚ ਹਾਜਰ ਸਮੂਹ ਲੋਕਾਂ ਨੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਹੁੰ ਵੀ ਚੁੱਕੀ।ਇਸ ਮੌਕੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ, ਐਸ.ਐਸ.ਪੀ. ਸ੍ਰੀ ਦੀਪਕ ਹਿਲੋਰੀ, ਏ.ਡੀ.ਸੀ. ਜਨਰਲ ਸ੍ਰੀ ਅਭਿਜੀਤ ਕਪਲਿਸ਼, ਏ.ਡੀ.ਸੀ. ਵਿਕਾਸ ਸ੍ਰੀ ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਭਲਾਈ ਅਫ਼ਸਰ ਸ: ਬਰਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ, ਸੁਖਵੰਤ ਸਿੰਘ ਬਰਾੜ, ਬੀਡੀ ਕਾਲੜਾ,  ਵਿਜੈ ਕੁਮਾਰ ਅਤੇ ਗੁਰਛਿੰਦਰ ਸਿੰਘ ਆਦਿ ਵੀ ਹਾਜਰ ਸਨ।

 

Tags: Anti Drug Mission , DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD