Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਸ਼ਵਨੀ ਸੇਖੜੀ ਨੇ 75ਵੇਂ ਅਜ਼ਾਦੀ ਦਿਹਾੜੇ ਮੌਕੇ ਕਾਂਗਰਸ ਭਵਨ ਵਿਖੇ ਲਹਿਰਾਇਆ ਕੌਮੀ ਝੰਡਾ

Ashwani Sekhri, 75th Independence Day, Independence Day, Independence Day of India, India At 75, Azadi ka Amrit Mahotsav, Independence Day India 2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15 August

Web Admin

Web Admin

5 Dariya News

ਬਟਾਲਾ , 15 Aug 2021

Last updated on: Aug 15, 2021, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ 75ਵੇਂ  ਅਜ਼ਾਦੀ ਦਿਹਾੜੇ ਦੀ ਬਟਾਲਾ ਨਿਵਾਸੀਆਂ ਸਮੇਤ ਪੂਰੇ ਦੇਸ਼ ਨੂੰ ਵਧਾਈ ਦਿੱਤੀ ਹੈ। ਅੱਜ ਸਥਾਨਕ ਕਾਂਗਰਸ ਭਵਨ ਵਿਖੇ ਮਨਾਏ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਹਿਰਾਉਣ ਦੀ ਰਸਮ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਨਿਭਾਈ।ਬਟਾਲਾ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਚੇਅਰਮੈਨ ਸ੍ਰੀ ਸੇਖੜੀ ਨੇ ਕਿਹਾ ਕਿ ਅੱਜ ਸਾਡੇ ਦੇਸ਼ ਲਈ ਬੜਾ ਫਖਰ ਦਾ ਦਿਨ ਹੈ ਕਿਉਂਕਿ 15 ਅਗਸਤ 1947 ਨੂੰ ਸਾਡਾ ਮੁਲਕ ਅਜ਼ਾਦ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਡੇ ਪੁਰਖਿਆਂ ਨੂੰ ਅਜ਼ਾਦੀ ਲੈਣ ਲਈ ਬਹੁਤ ਵੱਡੀ ਕੀਮਤ ਤਾਰਨੀ ਪਈ ਹੈ ਅਤੇ ਬਹੁਤ ਸਾਰੇ ਦੇਸ਼ ਭਗਤਾਂ ਨੇ ਆਪਣੀਆਂ ਜਾਨਾ ਵਾਰ ਕਰਕੇ, ਤਸੀਹੇ ਸਹਿ ਕੇ ਦੇਸ਼ ਨੂੰ ਅਜ਼ਾਦ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ, ਰਾਜਗੁਰੂ, ਸੁਖਦੇਵ, ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਲਾਲਾ ਲਾਜਪਤ ਰਾਏ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਅਜ਼ਾਦ ਮੁਲਕ ਦੀ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਸ੍ਰੀ ਸੇਖੜੀ ਨੇ ਕਿਹਾ ਕਿ ਅਜ਼ਾਦੀ ਦੇ ਪਵਿੱਤਰ ਦਿਹਾੜੇ ਮੌਕੇ ਉਹ ਸਮੂਹ ਦੇਸ਼ ਭਗਤਾਂ ਤੇ ਸ਼ਹੀਦਾਂ ਨੂੰ ਆਪਣਾ ਸਤਿਕਾਰ ਭੇਟ ਕਰਦੇ ਹਨ।ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ ਕੀਤੇ ਵਿਕਾਸ ਕਾਰਜਾਂ ਦਾ ਜਿਕਰ ਕਰਦਿਆਂ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਟਾਲੇ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮੁਰਤ ਯੋਜਨਾ ਬਟਾਲਾ ਸ਼ਹਿਰ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਇਸ ਪ੍ਰੋਜੈਕਟ ਉੱਪਰ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਲਈ ਹੋਰ ਵੀ ਵਿਕਾਸ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ। ਸ੍ਰੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਚਾਰ ਸਾਲਾਂ ਵਿਚ ਬਟਾਲਾ ਸ਼ਹਿਰ ਵਿੱਚ 15000 ਤੋਂ ਵੱਧ ਬੁਢਾਪਾ, ਵਿਧਵਾ ਤੇ ਆਸ਼ਰਿਤ ਪੈਨਸ਼ਨਾਂ ਲਗਵਾ ਕੇ ਦਿੱਤੀਆਂ ਹਨ ਅਤੇ ਸਵਾ ਦੋ ਕਰੋੜ ਤੋਂ ਵੱਧ ਦੀ ਪੈਨਸ਼ਨ ਹਰ ਮਹੀਨੇ ਬਟਾਲਾ ਹਲਕੇ ਦੇ ਉਨ੍ਹਾਂ ਲਾਭਪਾਤਰੀਆਂ ਨੂੰ ਮਿਲ ਰਹੀ ਹੈ।ਇਸ ਮੌਕੇ ਸਿਟੀ ਕਾਂਗਰਸ ਪ੍ਰਧਾਨ ਸਵਰਨ ਮੁੱਢ, ਡਿਪਟੀ ਵੋਹਰਾ, ਬਲਦੇਵ ਸਿੰਘ, ਸਵਿੰਦਰ ਸਿੰਘ ਭਾਗੋਵਾਲੀਆ, ਰਮੇਸ਼ ਕੁਮਾਰ ਕਾਮਰੇਡ, ਸੋਨੀ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।

 

Tags: Ashwani Sekhri , 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD