Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਪੰਜਾਬ ਸਰਕਾਰ ਰਾਜ ਨੇ ਸ਼ਹਿਰਾਂ ਤੇ ਪਿੰਡਾਂ ਦੇ ਬਹੁਪੱਖੀ ਵਿਕਾਸ ਕਰਵਾਇਆ : ਅਜਾਇਬ ਸਿੰਘ ਭੱਟੀ

ਡਿਪਟੀ ਸਪੀਕਰ ਵੱਲੋਂ ਫਰੀਦਕੋਟ ਸ਼ਹਿਰ ਵਿਖੇ 24. 26 ਕਰੋੜ ਰੁਪਏ ਦੇ ਸੀਵਰੇਜ ਤੇ ਇੰਟਰ ਲਾਕਿੰਗ ਟਾਈਲਾਂ ਦੇ ਕੰਮਾਂ ਦਾ ਉਦਘਾਟਨ

Ajaib Singh Bhatti, Congress, Punjab Congress, Punjab, Sri Mukatsar Sahib

Web Admin

Web Admin

5 Dariya News

ਫਰੀਦਕੋਟ , 15 Aug 2021

Last updated on: Aug 15, 2021, 00:00 IST

ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਤੇ ਪਿਛਲੇ ਲਗਭਗ ਸਾਢੇ ਚਾਰ ਸਾਲਾਂ ਵਿੱਚ ਸਰਕਾਰ ਵੱਲੋਂ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਨੇ ਨਗਰ ਕੌਂਸਲ ਫ਼ਰੀਦਕੋਟ ਵਿਖੇ ਸੀਵਰੇਜ ਅਤੇ ਇੰਟਰਲੋਕਿੰਗ ਦੇ ਬਕਾਇਆ ਮੁਕੰਮਲ ਹੋਏ ਕਰੀਬ 24.26 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਅਤੇ ਖੇਤੀਬਾੜੀ ਦਫ਼ਤਰ ਫਰੀਦਕੋਟ ਵਿਖੇ ਸਟੇਟ ਐਗਮਾਰਕ ਲੈਬੋਰਟਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਐਸ.ਐਸ.ਪੀ ਸ. ਸਵਰਨਦੀਪ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਸ. ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਫ਼ਰੀਦਕੋਟ ਦੇ ਹੋਣਹਾਰ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਹਲਕੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਹਨ। ਜਿਸ ਵਿੱਚ ਸੌ ਕਰੋੜ ਦੀ ਲਾਗਤ ਨਾਲ ਸੀਵਰੇਜ, ਇੰਟਰਲਿੰਕਗ, ਸੜਕਾਂ,ਪਾਰਕਾਂ,ਪੀਣ ਵਾਲੇ ਪਾਣੀ ਦੀ ਸਪਲਾਈ, ਸਮੇਤ ਵੱਖ-ਵੱਖ ਵਿਕਾਸ ਕਾਰਜ ਹੋ ਰਹੇ ਹਨ ਤੇ ਫਰੀਦਕੋਟ ਆਉਣ ਵਾਲੇ ਦਿਨਾਂ ਵਿਚ ਵਿਕਾਸ ਪੱਖੋਂ ਮੋਹਰੀ ਹਲਕਾ ਬਣ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਣ ਫਰੀਦਕੋਟ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮਾਰਕੀਟਿੰਗ ਵਿੰਗ ਦੇ ਕੁਆਲਟੀ ਕੰਟਰੋਲ ਪ੍ਰੋਗਰਾਮ ਅਧੀਨ ਖਾਧ ਪਦਾਰਥਾਂ ਦੀ ਕੁਆਲਿਟੀ ਅਤੇ ਸ਼ੁੱਧਤਾ ਦੀ ਪਰਿਮਾਣਕਤਾ ਲਈ ਭਾਰਤ ਸਰਕਾਰ ਵੱਲੋਂ ਐਗਰੀਕਲਚਰ ਪ੍ਰੋਡਿਊਸ ਐਕਟ ਅਧੀਨ ਆਰ.ਕੇ.ਵੀ.ਵਾਈ. ਸਕੀਮ ਅਧੀਨ 1 ਕਰੋੜ 40 ਲੱਖ ਦੀ ਲਾਗਤ ਨਾਲ ਸਟੇਟ ਐਗਮਾਰਕ ਲੈਬਾਰਟਰੀ ਦਾ ਨਿਰਮਾਣ ਹੋਵੇਗਾ, ਜਿਸ ਨਾਲ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਅਤੇ ਇਸ ਤੋਂ ਹੋਣ ਵਾਲੀਆਂ ਬਿਮਾਰੀਆਂ ਤੇ ਠੱਲ ਪਵੇਗੀ ਅਤੇ ਕਿਸਾਨਾਂ ਦੀ ਉਪਜ ਦੇ ਮੁੱਲ ਵਿੱਚ ਵਾਧਾ ਹੋਵੇਗਾ। ਇਸ ਲੈਬਾਰਟਰੀ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਤੋਂ ਜੋ ਉਤਪਾਦ ਬਣਦੇ ਹਨ, ਉਨ੍ਹਾਂ ਦੀ ਕੁਆਲਟੀ ਕੰਟਰੋਲ ਪ੍ਰੋਗਰਾਮ ਅਧੀਨ ਕੁਆਲਟੀ ਅਤੇ ਸ਼ੁੱਧਤਾ ਦੀ ਪਰਖ ਕਰਨਾ ਅਤੇ ਇਸ ਉਪਰੰਤ ਇਨ੍ਹਾਂ ਉਤਪਾਦਾਂ ਨੂੰ  ਐਗਮਾਰਕ ਅਧੀਨ ਮਾਰਕਿੰਗ ਕਰਕੇ ਮੰਡੀਕਰਨ ਦੇ ਯੋਗ ਬਣਾਉਣਾ ਹੈ।ਇਸ ਮੌਕੇ ਸੀਵਰੇਜ਼ ਤੇ ਵਾਟਰ ਸਪਲਾਈ ਦੇ ਐਕਸੀਅਨ ਸ੍ਰੀ ਪਾਰੁਲ ਗੁਪਤਾ, ਸ੍ਰੀ ਬਲਵਿੰਦਰ ਸਿੰਘ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ, ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਚਰਨਜੀਤ ਸਿੰਘ, ਡਾ. ਰਣਜੀਤ ਸਿੰਘ, ਡਾ. ਕਰਮਜੀਤ ਸਿੰਘ, ਡਾ. ਕੁਲਵੰਤ ਸਿੰਘ, ਡਾ. ਜਸਵਿੰਦਰ ਬਰਾੜ, ਡਾ. ਰਣਧੀਰ ਸਿੰਘ,ਡਾ. ਰਮਨਦੀਪ ਸਿੰਘ ਆਦਿ ਵੀ ਹਾਜ਼ਰ ਸਨ।

 

Tags: Ajaib Singh Bhatti , Congress , Punjab Congress , Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD