Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ

ਸਕੂਲ ’ਚ ਸੋਲਰ ਪੈਨਲ, ਸਮਾਰਟ ਕਲਾਸ ਰੂਮ, ਐਜੂਕੇਸ਼ਨਲ ਪਾਰਕ ਬਣੇ ਖਿੱਚ ਦਾ ਕੇਂਦਰ

Gurpreet Singh Kangar, 75th Independence Day, Independence Day, Independence Day of India, India At 75, Azadi ka Amrit Mahotsav, Independence Day India2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15 August

Web Admin

Web Admin

5 Dariya News

ਬੋੜਾਵਾਲ/ਬੁਢਲਾਡਾ (ਮਾਨਸਾ) , 15 Aug 2021

ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਮਿਸਾਲ ਕਾਰਜ ਕਰਵਾਏ ਜਾ ਹਨ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੀ ਇਹ ਸੁੰਦਰ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਇਮਾਰਤ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਹਰ ਪੱਖੋਂ ਬਿਹਤਰੀਨ ਬਣਨ ਦੀ ਗਵਾਹੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੀ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਿਸ ਦੇ ਚਲਦਿਆ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ।ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਿਰੰਤਰ ਉਪਰਾਲਿਆਂ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਹੀ ਕੁੱਲ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 192 ਸਕੂਲ ਅਤੇ 294 ਪ੍ਰਾਇਮਰੀ ਸਕੂਲਾਂ  ਵਿੱਚੋਂ 288 ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕੇ ਹਨ। 

ਉਨ੍ਹਾਂ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਤੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟਮਈ ਸਮੇਂ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ ਕੀਤੀ ਅਤੇ ਅਕਾਦਮਿਕ ਪੱਧਰ ’ਤੇ ਵਧੀਆ ਨਤੀਜੇ ਹਾਸਲ ਕੀਤੇ।ਇਸ ਦੌਰਾਨ ਸ. ਕਾਂਗੜ ਨੇ ਸਕੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਬਿਜਲੀ ਦੀ ਬੱਚਤ ਲਈ ਸਥਾਪਤ ਸੋਲਰ ਪਲਾਂਟ, ਐਜੂਸੈਟ ਰੂਮ, ਕੰਪਿਊਟਰ ਲੈਬ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਸਾਇੰਸ ਲੈਬ, ਭਾਸ਼ਾ ਲੈਬ, ਸਮਾਰਟ ਗੇਟ, ਐਜੂਕੇਸ਼ਨਲ ਪਾਰਕ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਕਰੀਬ 20 ਲੱਖ ਰੁਪਏ ਦੀ ਗਰਾਂਟ ਦੇ ਨਾਲ ਨਾਲ ਸਕੂਲ ਦੇ ਪਿ੍ਰੰਸੀਪਲ ਸਮੇਤ ਸਮੂਹ ਸਟਾਫ਼ ਵੱਲੋਂ ਗ੍ਰਾਮ ਪੰਚਾਇਤ ਤੇ ਹੋਰ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਸ ਸਕੂਲ ਦਾ ਕਾਇਆ ਕਲਪ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਸ ਦੌਰਾਨ ਸਕੂਲ ਕੰਪਲੈਕਸ ਵਿਖੇ ਹੀ ਸਥਾਪਿਤ ਬੈਡਮਿੰਟਨ ਹਾਲ ਵਿਖੇ ਵਿਦਿਆਰਥੀਆਂ ਨਾਲ ਬੈਡਮਿੰਟਨ ਵੀ ਖੇਡਿਆ।ਸਮਾਗਮ ਦੌਰਾਨ ਕੈਬਨਿਟ ਮੰਤਰੀ ਦੁਆਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਅੰਜੂ ਗੁਪਤਾ, ਸਕੂਲ ਦੇ ਮੁੱਖ ਅਧਿਆਪਕ ਸ. ਹਰਜਿੰਦਰ ਸਿੰਘ ਵਿਰਦੀ ਅਤੇ ਪਿੰਡ ਦੇ ਸਰਪੰਚ ਸ. ਗੁਰਮੇਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ ਡਾ. ਨਰਿੰਦਰ ਭਾਰਗਵ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਰਣਜੀਤ ਕੌਰ ਭੱਟੀ ਅਤੇ ਡਾ. ਮੰਜੂ ਬਾਂਸਲ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਸ਼੍ਰੀ ਬੋਘ ਸਿੰਘ ਦਾਤੇਵਾਸ, ਸ਼੍ਰੀ ਮਾਈਕਲ ਗਾਗੋਵਾਲ, ਐਸ.ਡੀ.ਐਮ ਸ਼੍ਰੀ ਕਾਲਾ ਰਾਮ ਕਾਂਸਲ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

 

Tags: Gurpreet Singh Kangar , 75th Independence Day , Independence Day , Independence Day of India , India At 75 , Azadi ka Amrit Mahotsav , Independence Day India2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD