Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਲਹਿਰਾਇਆ ਕੌਮੀ ਝੰਡਾ

ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ

Ajaib Singh Bhatti, 75th Independence Day, Independence Day, Independence Day of India, India At 75, Azadi ka Amrit Mahotsav, Independence Day India2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15 August

Web Admin

Web Admin

5 Dariya News

ਫਰੀਦਕੋਟ , 15 Aug 2021

Last updated on: Aug 15, 2021, 00:00 IST

ਅੱਜ ਭਾਰਤ ਦੀ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੇ ਸਬੰਧ ਵਿੱਚ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਐਸ.ਐਸ.ਪੀ. ਸ. ਸਵਰਨਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।ਇਸ ਮੌਕੇ ਜਿਲਾ ਵਾਸੀਆ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ. ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿਲਾ ਵਾਸੀਆ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ, ਸੂਰਬੀਰਾਂ,ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਇਸ ਮੌਕੇ ਆਜ਼ਾਦੀ ਸੰਘਰਸ਼ ਵਿੱਚ ਸ਼ਹੀਦੀਆਂ ਪ੍ਰਾਪਤ ਕਰਨ ਵਾਲਿਆਂ, ਤੇ ਸੰਘਰਸ਼ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਕਿਹਾ ਕਿ ਪੰਜਾਬੀਆਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਸਭ ਤੋਂ ਅੱਗੇ ਹੋ ਕੇ ਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।ਸ. ਭੱਟੀ ਨੇ ਕਿਹਾ ਕਿ ਫ਼ਰੀਦਕੋਟ ਨੂੰ ਰਿਆਸਤੀ ਤੇ ਇਤਿਹਾਸਕ ਸ਼ਹਿਰ ਹੋਣ ਦਾ ਮਾਣ ਪ੍ਰਾਪਤ ਹੈ, ਜਿੱਥੇ ਕਿ ਮਹਾਨ ਸੂਫੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਨੇ ਆਪਣੇ ਚਰਨ ਪਾਏ।ਉਨ੍ਹਾਂ ਇਸ ਮੌਕੇ ਬਾਬਾ ਫਰੀਦ ਜੀ ਦੇ ਪੰਜਾਬੀ ਸਾਹਿਤ ਤੇ ਮਨੁੱਖਤਾ, ਸਰਬ ਸਾਂਝੀਵਾਲਤਾ ਲਈ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਇਸ ਮੌਕੇ ਜੈਤੋ ਦੇ ਮੋਰਚੇ ਬਾਰੇ ਵੀ ਜਿਕਰ ਕੀਤਾ ਅਤੇ ਭਾਰਤ ਦੇ ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਵੱਲੋਂ ਫਰੀਦਕੋਟ ਦੀ ਤਰੱਕੀ ਅਤੇ ਉੱਨਤੀ ਲਈ ਪਾਏ ਯੋਗਦਾਨ ਆਦਿ ਨੇ ਵੀ ਉਨ੍ਹਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ।

ਡਿਪਟੀਸਪੀਕਰ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ,ਮਜ਼ਦੂਰਾਂ, ਵਪਾਰੀਆਂ, ਗਰੀਬ ਵਰਗ ਸਮੇਤ ਹਰੇਕ ਵਰਗ ਦੀ ਭਲਾਈ ਲਈ ਕੀਤੇ ਗਏ ਕੰਮਾਂ, ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ/ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਫਰੀਦਕੋਟ-ਕੋਟਕਪੂਰਾ ਅਤੇ ਜੈਤੋ ਵਿੱਚ ਜਿੱਥੇ ਬਹੁ-ਕਰੋੜੀ ਵਿਕਾਸ ਪ੍ਰਾਜੈਕਟ ਚਲਾਏ ਜਾ ਰਹੇ ਹਨ ਉਥੇ ਹੀ ਆਵਾਜਾਈ ਦੀ ਸਹੂਲਤ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਰੇਲਵੇ ਪੁਲ, ਨਹਿਰਾਂ ਤੇ ਪੁਲਾਂ, ਸੜਕਾਂ ਆਦਿ ਦਾ ਵੀ ਵੱਡੇ ਪੱਧਰ ਤੇ ਨਿਰਮਾਣ ਕਰਵਾਇਆ ਗਿਆ ਤੇ ਰਾਜ ਸਰਕਾਰ ਰਾਜ ਵਿੱਚ ਅਮਨ ਕਾਨੂੰਨ ਦੀ ਸਥਾਪਤੀ ਤੇ ਬਹੁਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਅਤੇ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਤੇ ਪੰਜਾਬ ਸਰਕਾਰ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਇਥੋਂ ਦੇ ਲੋਕਾਂ ਨੇ ਕਰੋਨਾ ਦੇ ਖਾਤਮੇ ਲਈ ਪਿਛਲੇ ਸਮੇਂ ਵਿੱਚ ਵੱਡੇ ਯਤਨ ਕੀਤੇ ਹਨ ਤੇ ਪੰਜਾਬ ਸਰਕਾਰ ਕਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ । ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਇਸ ਪਵਿੱਤਰ ਦਿਹਾੜੇ ਤੇ ਪੰਜਾਬ ਨੂੰ ਹੋਰ ਬਿਹਤਰ ਬਣਾਉਣ ਅਤੇ ਹਰ ਵਰਗ ਦੀ ਭਲਾਈ ਲਈ ਮਿਲ ਕੇ ਕੰਮ ਕਰੀਏ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਵੱਲੋਂ ਪੰਜਾਬ ਪੁਲਿਸ, ਪੰਜਾਬ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਦੀਆ ਟੁਕੜੀਆ ਅਤੇ ਲਈ ਦਾ ਮੁਆਇਨਾ ਵੀ ਕੀਤਾ। ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਆਜ਼ਾਦੀ ਘੁਲਾਟੀਆ ,ਉਨ੍ਹਾਂ ਦੇ ਪਰਿਵਾਰਾਂ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ  ਵਿਲੱਖਣ ਕੰਮ ਕਰਨ ਵਾਲੀਆਂ ਸਖਸੀਅਤਾਂ, ਪੁਲੀਸ ਅਧਿਕਾਰੀਆਂ, ਜ਼ਿਲ੍ਹਾ ਅਦਾਲਤ ਦੇ ਕਰਮਚਾਰੀਆਂ ,ਡਾਕਟਰਾਂ,ਖਿਡਾਰੀਆਂ ਸਮੇਤ ਹੋਰ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਦਾ ਵੀ ਸਨਮਾਨ ਕੀਤਾ ਗਿਆ ।ਇਸ ਮੌਕੇ ਜਿਲ੍ਹਾਂ ਤੇ ਸ਼ੈਸਨ ਜੱਜ ਸ੍ਰੀ ਸੁਮੀਤ ਮਲਹੋਤਰਾ, ਸ. ਸੁਰਜੀਤ ਸਿੰਘ ਡੀ.ਆਈ.ਜੀ ਫਰੀਦਕੋਟ ਰੇਂਜ, ਸ੍ਰੀ ਜੇ.ਐਸ, ਮਹਿਰੋਕ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ, ਸ੍ਰੀ ਐਚ.ਐਸ. ਲੇਖੀ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ, ਸ, ਸੰਦੀਪ ਸਿੰਘ ਸੰਨੀ ਬਰਾੜ ਓ.ਐਸ.ਡੀ ਟੂ ਮੁੱਖ ਮੰਤਰੀ ਪੰਜਾਬ, ਏ.ਡੀ.ਸੀ ਜਨਰਲ ਸ. ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਫਰੀਦਕੋਟ ਸ. ਪਰਮਦੀਪ ਸਿੰਘ. ਮੈਡਮ ਬਲਜੀਤ ਕੌਰ ਜੀ.ਏ., ਸ. ਕੁਲਦੀਪ ਸਿੰਘ ਸੋਹੀ ਐਸ.ਪੀ.(ਐਚ)., ਸੁਖਰਾਜ ਸਿੰਘ ਢਿੱਲੋਂ ਜ਼ਿਲ੍ਹਾ ਮਾਲ ਅਫਸਰ, ਮੰਚ ਸੰਚਾਲਕ ਸ੍ਰ ਜਸਬੀਰ ਜੱਸੀ, ਪਰੇਡ ਕਮਾਂਡਰ ਡੀ.ਐਸ.ਪੀ. ਸ. ਸਰਵਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਨਮਾਨ ਯੋਗ ਸ਼ਖਸ਼ੀਅਤਾਂ ਹਾਜ਼ਰ ਸਨ।

 

Tags: Ajaib Singh Bhatti , 75th Independence Day , Independence Day , Independence Day of India , India At 75 , Azadi ka Amrit Mahotsav , Independence Day India2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD