Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਸਿਮ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ

ਸਮਾਗਮ ਤੋਂ ਪਹਿਲਾ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਹੀਦਾਂ ਦੀਆਂ ਸਮਾਧਾਂ ਤੇ ਟੇਕਿਆ ਮੱਥਾ

75th Independence Day, Independence Day, Independence Day of India, India At 75, Azadi ka Amrit Mahotsav, Independence Day India2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15 August

Web Admin

Web Admin

5 Dariya News

ਫਿਰੋਜ਼ਪੁਰ , 15 Aug 2021

Last updated on: Aug 15, 2021, 00:00 IST

75 ਵੇਂ ਆਜ਼ਾਦੀ ਦਿਵਸ ਸਮਾਗਮ ਤੇ ਐਤਵਾਰ ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।  ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਤੋਂ ਸਲਾਮੀ ਲਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਿਤ ਕੀਤਾ।  ਉਨ੍ਹਾਂ ਦੇ ਨਾਲ ਐਸਐਸਪੀ ਫਿਰੋਜ਼ਪੁਰ ਸ੍ਰੀ. ਭਾਗਰੀਥ ਮੀਨਾ ਵੀ ਮੌਜੂਦ ਸਨ।  ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ,  ਐਸਐਸਪੀ ਫਿਰੋਜ਼ਪੁਰ ਸ੍ਰੀ. ਭਾਗਰੀਥ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਅਤੇ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ  ਗੁਰਚਰਨ ਸਿੰਘ ਨਾਹਰ  ਨੇ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।   ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।ਡਿਪਟੀ ਕਮਿਸ਼ਨਰ ਨੇ 75 ਵੇਂ ਆਜ਼ਾਦੀ ਦਿਵਸ ਦੀ ਸਮੂਹ ਹਾਜ਼ਰੀਨ ਨੂੰ ਵਧਾਈ ਦਿੰਦਿਆ ਕਿਹਾ ਕਿ  ਜਿਸ ਹੌਂਸਲੇ ਅਤੇ ਹਿੰਮਤ ਨਾਲ ਅਸੀਂ ਆਜ਼ਾਦੀ ਦੀ ਜੰਗ ਜਿੱਤੀ ਸੀ, ਉਸੇ ਤਰਾਂ ਕਰੋਨਾ ਤੇ ਵੀ ਜਲਦ ਹੀ ਜਿੱਤ ਪਾਵਾਂਗੇ। ਉਨ੍ਹਾਂ ਕਿਹਾ ਕਿ ਅੱਜ ਦੇ ਆਜ਼ਾਦੀ ਦਿਵਸ ਸਮਾਗਮ ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਣਗਿਣਤ ਆਜ਼ਾਦੀ ਘੁਲਾਟੀਆਂ ਨੂੰ ਸਿਜਦਾ ਕਰਦੇ ਹਾਂ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। 

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ। ਅਜਾਦੀ ਤੋਂ ਬਾਅਦ ਵੀ ਚਾਹੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਹੋਵੇ ਜਾਂ ਮੁਲਕ ਦੀ ਤਰੱਕੀ ਦੀ ਗੱਲ ਅਤੇ ਚਾਹੇ ਰਾਸ਼ਟਰ ਨੂੰ ਅੰਨ ਦੇ ਮਾਮਲੇ ਵਿਚ ਆਤਮ ਨਿਰਭਰ ਕਰਨਾ ਹੋਵੇ ਪੰਜਾਬੀਆਂ ਨੇ ਹਮੇਸਾ ਮੋਹਰੀ ਭੂਮਿਕਾ ਹੀ ਨਿਭਾਈ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਦੇ ਵਿਕਾਸ ਲਈ ਸਿੱਖਿਆ ਅਤੇ ਸਿਹਤ ਖੇਤਰ ਅਹਿਮ ਹੁੰਦੇ ਹਨ। ਫਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਦੀ ਰੁਪਏ ਦੀ ਲਾਗਤ ਨਾਲ ਆਰ.ਓ.ਸਿਸਟਮ ਲਗਾਏ ਗਏ ਹਨ। ਇਸ ਤੋਂ ਇਲਾਵਾ ਬਾਰਡਰ ਏਰੀਏ ਦੇ ਸਰਕਾਰੀ ਸਕੂਲਾਂ ਦੇ ਵਿੱਚ ਨਵੇਂ ਅਧਿਆਪਕ ਤੈਨਾਤ ਕੀਤੇ ਗਏ ਹਨ ਤਾਂ ਜੋ ਪੜ੍ਹਾਈ ਸਬੰਧੀ ਬੱਚਿਆਂ ਨੂੰ ਕੋਈ ਸਮੱਸਿਆ ਨਾ ਆਵੇ। ਜੇ ਸਿਹਤ ਖੇਤਰ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਵਿਚ ਕੋਵਿਡ ਦੀ ਤੀਜੀ ਲਹਿਰ ਦੇ ਟਾਕਰੇ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਆਕਸੀਜਨ ਪਲਾਂਟ ਲਗਾਇਆ ਗਿਆ ਹੈ। ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਐਥਲੈਟਿਕ ਟਰੈੱਕ ਤੇ ਹਾਕੀ ਐਸਟੋਟਰਫ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਨੂੰ ਡਿਵੈਲਪ ਕਰਨ, ਸੈਰ ਸਪਾਟੇ ਦੀ ਥਾਂ ਵਜੋਂ ਅੱਗੇ ਲਿਆਉਣ ਲਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਲਾਈਟ ਐਂਡ ਸਾਊਂਡ ਸ਼ੋਅ ਲਗਾਇਆ ਜਾ ਰਿਹਾ ਹੈ ਜਿਸਦੇ ਜ਼ਰੀਏ ਸ਼ਹੀਦਾਂ ਦੀ ਜੀਵਨੀ ਸਬੰਧੀ ਜਾਣਕਾਰੀ ਟੂਰਿਸਟਾਂ ਨੂੰ ਮਿਲੇਗੀ। ਸਮਾਗਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਟੁਕੜੀਆਂ ਸਮੇਤ ਵਿਭਾਗਾਂ ਵਿੱਚ ਚੰਗੀ ਕਾਰਗੁਜ਼ਾਰੀ ਨਿਭਾਉਣ ਵਾਲੇ ਮੁਲਾਜ਼ਮਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਆਈ.ਜੀ. ਜਤਿੰਦਰ ਸਿੰਘ ਔਲਖ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਕਿਸ਼ੋਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ.) ਸੁਖਪ੍ਰੀਤ ਸਿੰਘ, ਐੱਸ.ਡੀ.ਐੱਮ. ਅਮਰਿੰਦਰ ਸਿੰਘ ਮੱਲ੍ਹੀ,  ਚੀਫ ਜੁਡੀਸੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਕੁਲਵਿੰਦਰ ਕੌਰ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ, ਪ੍ਰਿੰਸੀਪਲ ਗੱਟੀ ਰਾਜੋ ਕੇ ਡਾ. ਸਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ। 

 

Tags: 75th Independence Day , Independence Day , Independence Day of India , India At 75 , Azadi ka Amrit Mahotsav , Independence Day India2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD