Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੇਲ੍ਹ ਵਿਭਾਗ ਪੰਜਾਬ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਮਨਾਇਆ 75ਵਾਂ ਆਜ਼ਾਦੀ ਦਿਵਸ

ਏ ਡੀ ਜੀ ਪੀ ਜੇਲ੍ਹਾਂ, ਪ੍ਰਵੀਨ ਕੁਮਾਰ ਸਿਨਹਾ ਨੇ ਤਿਰੰਗਾ ਲਹਿਰਾਇਆ

75th Independence Day, Independence Day, Independence Day of India, India At 75, Azadi ka Amrit Mahotsav, Independence Day India2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #India@75, #75YearsOfIndependence

Web Admin

Web Admin

5 Dariya News

ਪਟਿਆਲਾ , 15 Aug 2021

Last updated on: Aug 15, 2021, 00:00 IST

ਜੇਲ੍ਹ ਵਿਭਾਗ, ਪੰਜਾਬ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਵਿਖੇ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਏ.ਡੀ.ਜੀ.ਪੀ (ਜੇਲ੍ਹਾਂ), ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਤਿਰੰਗਾ ਲਹਿਰਾਇਆ ਅਤੇ ਜੇਲ੍ਹ ਗਾਰਡਜ਼ ਤੋਂ ਸਲਾਮੀ ਲਈ। ਏ.ਡੀ.ਜੀ.ਪੀ (ਜੇਲ੍ਹਾਂ) ਨੇ ਜੇਲ੍ਹ ਅਧਿਕਾਰੀਆਂ ਤੇ ਖਾਸ ਤੌਰ 'ਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ, ਆਜ਼ਾਦੀ ਦੇ ਮਹੱਤਵ ਨੂੰ ਉਜਾਗਰ ਕੀਤਾ ਅਤੇ ਦੇਸ਼ ਦੀ ਖੁਸ਼ਹਾਲੀ ਲਈ ਸਮੂਹਿਕ ਯੋਗਦਾਨ ਪਾਉਣ ਅਤੇ ਭੈੜੀਆਂ ਤਾਕਤਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।ਸ੍ਰੀ ਸਿਨਹਾ ਨੇ ਕਿਹਾ ਕਿ ਬੰਦੀਆਂ ਨੂੰ ਆਪਣੇ ਅਤੀਤ ਤੋਂ ਸਬਕ ਲੈਂਦੇ ਹੋਏ, ਜ਼ਿੰਮੇਵਾਰ ਨਾਗਰਿਕ ਬਣਨ ਦਾ ਪ੍ਰਣ ਲੈਣਾ ਚਾਹੀਦਾ ਹੈ ਤਾਂ ਜੋ ਜਿਹੜੇ ਹਾਲਤ ਕਰਕੇ ਬੰਦੀ ਇੱਥੇ ਆਏ ਹਨ, ਸਜ਼ਾ ਪੂਰੀ ਹੋਣ ਤੋਂ ਬਾਅਦ, ਪਰਿਵਰਤਨ ਦੇ ਪੜਾਅ ਵਿੱਚੋਂ ਲੰਘਦੇ ਹੋਏ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ। ਉਨ੍ਹਾਂ ਕਿਹਾ ਕਿ  ਪੰਜਾਬ ਦੀਆਂ ਜੇਲ੍ਹਾਂ ਅੱਜ ਕੱਲ੍ਹ ਕੈਦੀਆਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ, ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ। ਇਸ ਮੌਕੇ ਜੇਲ੍ਹ ਦੇ ਬੰਦੀਆਂ ਨੇ ਰਾਸ਼ਟਰੀ ਅਤੇ ਸਭਿਆਚਾਰਕ ਸਮਾਗਮ ਪੇਸ਼ ਕੀਤਾ।ਇਸ ਤੋਂ ਬਾਅਦ, ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟਾਂ ਅਤੇ ਸ਼ਲਾਘਾ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ। 

ਕੰਵਰ ਵੀਰ ਪ੍ਰਤਾਪ ਸਿੰਘ, ਡਿਪਟੀ ਸੁਪਰਡੈਂਟ ਹੈਡ ਕੁਆਰਟਰ, ਵਰੁਣ ਸ਼ਰਮਾ, ਡਿਪਟੀ ਸੁਪਰਡੈਂਟ, ਕੇਂਦਰੀ ਜੇਲ੍ਹ ਪਟਿਆਲਾ, ਪ੍ਰਭਜੋਤ ਸਿੰਘ, ਸਹਾਇਕ ਸੁਪਰਡੈਂਟ, ਨਵੀਂ ਜੇਲ੍ਹ ਨਾਭਾ, ਸਰਵਣ ਸਿੰਘ, ਸਹਾਇਕ ਸੁਪਰਡੈਂਟ (ਓਪੀਐਸ), ਕੇਂਦਰੀ ਜੇਲ੍ਹ ਪਟਿਆਲਾ, ਨਛੱਤਰ ਕੌਰ ਸਹਾਇਕ ਸੁਪਰਡੈਂਟ (ਓਪੀਐਸ), ਜ਼ਿਲ੍ਹਾ ਜੇਲ੍ਹ ਲੁਧਿਆਣਾ, ਦਰਸ਼ਨ ਸਿੰਘ, ਹੈਡ ਵਾਰਡਰ, ਸਬ ਜੇਲ੍ਹ ਮਾਲੇਰਕੋਟਲਾ, ਰਜਿੰਦਰ ਸਿੰਘ, ਸੀਨੀਅਰ ਕਾਂਸਟੇਬਲ, ਪੰਜਾਬ ਜੇਲ੍ਹ ਹੈੱਡ ਕੁਆਰਟਰ, ਮਨਪ੍ਰੀਤ ਸਿੰਘ ਅਤੇ ਨਵਦੀਪ ਰਤਨ, ਵਾਰਡਰ, ਕੇਂਦਰੀ ਜੇਲ੍ਹ ਪਟਿਆਲਾ, ਬਲਵੰਤ ਸਿੰਘ, ਵਾਰਡਰ, ਕੇਂਦਰੀ ਜੇਲ੍ਹ ਲੁਧਿਆਣਾ ਨੂੰ ਸ਼ਲਾਘਾ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ।ਇਸੇ ਤਰ੍ਹਾਂ ਅਵਤਾਰ ਸਿੰਘ, ਹੈਡ ਵਾਰਡਰ, ਸਬ ਜੇਲ੍ਹ ਮਾਲੇਰਕੋਟਲਾ, ਹਰਪ੍ਰੀਤ ਕੌਰ, ਹੈਡ ਮੈਟਰਨ, ਜ਼ਿਲ੍ਹਾ ਜੇਲ੍ਹ ਲੁਧਿਆਣਾ, ਕੁਲਦੀਪ ਕੌਰ, ਮੈਟਰਨ, ਜ਼ਿਲ੍ਹਾ ਜੇਲ੍ਹ ਲੁਧਿਆਣਾ, ਹਰਪ੍ਰੀਤ ਕੌਰ, ਰਮਨਦੀਪ ਕੌਰ ਅਤੇ ਗੁਰਵੀਰ ਕੌਰ, ਮੈਟਰਨ, ਕੇਂਦਰੀ ਜੇਲ੍ਹ ਬਠਿੰਡਾ ਅਤੇ ਗੁਰਪ੍ਰੀਤ ਕੌਰ, ਮੈਟਰਨ, ਜ਼ਿਲ੍ਹਾ ਜੇਲ੍ਹ ਲੁਧਿਆਣਾ ਨੂੰ ਪ੍ਰਸ਼ੰਸਾ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੀਹ ਕਰਮਚਾਰੀਆਂ ਨੂੰ ਸਰਟੀਫਿਕੇਟ-1 ਦਿੱਤਾ ਗਿਆ। ਪ੍ਰੋਗਰਾਮ ਦੀ ਸੰਪੂਰਨਤਾ ਜੇਲ੍ਹ ਦੇ ਬੰਦੀਆਂ ਵੱਲੋਂ ਸ਼ਾਨਦਾਰ ਭੰਗੜੇ ਦੀ ਪੇਸ਼ਕਾਰੀ ਨਾਲ ਹੋਈ।ਆਈ ਜੀ (ਜੇਲ੍ਹਾਂ), ਰੂਪ ਕੁਮਾਰ ਅਰੋੜਾ ਅਤੇ ਡੀ ਆਈ ਜੀ (ਜੇਲ੍ਹਾਂ) ਸੁਰਿੰਦਰ ਸਿੰਘ ਸੈਣੀ ਵੀ ਇਸ ਮੌਕੇ ਹਾਜ਼ਰ ਸਨ।  ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਪਟਿਆਲਾ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ, ਵਧੀਕ ਸੁਪਰਡੈਂਟ ਰਾਜਦੀਪ ਸਿੰਘ ਬਰਾੜ, ਡਿਪਟੀ ਸੁਪਰਡੈਂਟ ਸੁਰੱਖਿਆ ਵਰੁਣ ਸ਼ਰਮਾ, ਡਿਪਟੀ ਸੁਪਰਡੈਂਟ ਫੈਕਟਰੀ ਹਰਜੋਤ ਸਿੰਘ ਕਲੇਰ, ਭਲਾਈ ਅਫ਼ਸਰ ਜਗਜੀਤ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀ ਵੀ ਹਾਜ਼ਰ ਸਨ।

 

Tags: 75th Independence Day , Independence Day , Independence Day of India , India At 75 , Azadi ka Amrit Mahotsav , Independence Day India2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #India@75 , #75YearsOfIndependence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD