Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਜ਼ਾਦੀ ਦਿਹਾੜੇ ਮੌਕੇ ਸੰਗਰੂਰ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ

ਸੰਗਰੂਰ ਨੂੰ ਵਿਕਾਸ ਪੱਖੋਂ ਬਣਾਇਆ ਜਾਵੇਗਾ ਸੂਬੇ ਦਾ ਮੋਹਰੀ ਹਲਕਾ: ਵਿਜੈ ਇੰਦਰ ਸਿੰਗਲਾ

Vijay Inder Singla, 75th Independence Day, Independence Day, Independence Day of India, India At 75, Azadi ka Amrit Mahotsav, Independence Day India 2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15 August

Web Admin

Web Admin

5 Dariya News

ਸੰਗਰੂਰ , 15 Aug 2021

Last updated on: Aug 15, 2021, 00:00 IST

ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਸਮੇਂ ਸਮੇਂ ’ਤੇ ਚੱਲੀਆਂ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ ਦੇ ਨਾਲ-ਨਾਲ ਪੰਜ ਦਰਿਆਵਾਂ ਦੀ ਧਰਤੀ ਤੋਂ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ। ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪੁਲਿਸ ਲਾਈਨ ਵਿੱਚ ਸਥਿਤ ਸਮਾਰਕ ’ਤੇ ਰੀਥ ਰੱਖ ਕੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ।ਸੰਗਰੂਰ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਸਰਵਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਕੰਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਤੇ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਦੇਸ਼ ਭਰ ’ਚੋਂ ਮੋਹਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਾਂ ਵਿੱਚ ਸੁਧਾਰਾਂ ਸਦਕਾ ਜਿੱਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ’ਚ ਵਾਧਾ ਹੋਇਆ ਹੈ ਉੱਥੇ ਹੀ ਪ੍ਰੀਖਿਆਵਾਂ ਦੇ ਨਤੀਜੇ ਵੀ ਬਿਹਤਰ ਹੋਏ ਹਨ।ਸ਼੍ਰੀ ਸਿੰਗਲਾ ਨੇ ਕੋਵਿਡ-19 ਦੌਰਾਨ ਕੰਮ ਕਰਨ ਵਾਲੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਵੱਲੋਂ ਇਸ ਔਖੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਲਈ ਜਾਨ ਦੀ ਪ੍ਰਵਾਹ ਨਾ ਕਰਦਿਆਂ ਆਪਣੇ ਫ਼ਰਜ਼ਾਂ ਨੂੰ ਨਿਭਾਇਆ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਦਿਆਂ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਸੂਬੇ ’ਚ ਬੇਅਸਰ ਕਰਨ ਲਈ ਵਿਧਾਨ ਸਭਾ ’ਚ ਲੋੜੀਂਦੇ ਬਿੱਲ ਪਾਸ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸਰੱਖਿਆ ਅਧੀਨ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਸ਼ਗਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਲੋੜਵੰਦਾਂ ਨੂੰ ਭਲਾਈ ਸਕੀਮਾਂ ਦੇ ਲਾਭ ਅਤੇ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਭੇਦ ਭਾਵ ਤੋਂ ਪਾਰਦਰਸ਼ਤਾ ਦੇ ਆਧਾਰ ’ਤੇ ਕਰਵਾਏ ਜਾਂਦੇ ਹਨ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਲਈ ਵੀ ਵੱਡੇ ਪੱਧਰ ’ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 27 ਓਵਰ ਬਿ੍ਰਜ ਤੋਂ ਇਲਾਵਾ 4 ਲੇਨ ਸੜਕਾਂ, ਨੇਸ਼ਨਲ ਹਾਈਵੇਜ਼, ਿਕ ਤੇ ਹੋਰ ਸਾਰੀਆਂ ਸੜਕਾਂ ਦਾ ਵਿਸਤਾਰ ਕੀਤਾ ਗਿਆ ਹੈ।ਵਿਜੈ ਇੰਦਰ ਸਿੰਗਲਾ ਨੇ ਜ਼ਿਲ੍ਹਾ ਸੰਗਰੂਰ ਦੇ ਕਾਇਆ ਕਲਪ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ। ਉਨ੍ਹਾ ਕਿਹਾ ਕਿ ਸੰਗਰੂਰ ਵਿਖੇ ਚੱਲ ਰਿਹਾ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਕੈਂਸਰ ਤੋਂ ਪੀੜਤ ਮਰੀਜ਼ਾਂ ਲਈ ਵੱਡੀ ਆਸ ਦੀ ਕਿਰਨ ਹੈ ਜਿੱਥੇ ਕਿ ਕਰੀਬ 95 ਫ਼ੀਸਦੀ ਮਰੀਜ਼ਾਂ ਨੂੰ ਉਚ ਮਿਆਰ ਦਾ ਇਲਾਜ਼ ਮੁਫ਼ਤ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਾਰ ਹੀਰੋਜ਼ ਸਟੇਡੀਅਮ ਵਿਖੇ 10 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਅਥਲੈਟਿਕਸ, ਸਵੀਮਿੰਗ ਪੂਲ, ਇੰਨਡੋਰ ਸਪੋਰਟਸ ਕੰਪਲੈਕਸ ਬਣਾਇਆ ਗਿਆ ਹੈ।ਸ਼੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸੰਗਰੂਰ ਇੱਕ ਵਿਰਾਸਤੀ ਸ਼ਹਿਰ ਹੈ ਅਤੇ ਇਸ ਦੀ ਵਿਰਾਸਤੀ ਦਿੱਖ ਨੂੰ ਬਰਕਰਾਰ ਰੱਖਣ ਲਈ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਰਾਜ ਹਾਈ ਸਕੂਲ ਦੀ ਵਿਰਾਸਤੀ ਦਿੱਖ ਨੂੰ ਸੰਭਾਲਣ ਲਈ ਵਿਸ਼ੇਸ਼ ਯਤਨ ਕੀਤੇ ਗਏ ਅਤੇ ਹੁਣ ਸ਼ਹਿਰ ਵਿੱਚ ਵਿਰਾਸਤੀ ਗੇਟ ਬਣਾਏ ਜਾ ਰਹੇ ਹਨ।ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਅਪਾਹਿਜ਼ ਵਿਅਕਤੀਆਂ ਨੂੰ ਵੀਲ ਚੇਅਰ ਤੇ ਟਰਾਈ ਸਾਈਕਲ ਵੰਡੇ। ਇਸ ਮੌਕੇ ਸ਼੍ਰੀ ਸਿੰਗਲਾ ਵੱਲੋਂ ਲੋਕ ਨਿਰਮਾਣ ਵਿਭਾਗ ’ਚ ਅਤੇ ਸਿੱਖਿਆ ਵਿਭਾਗ ’ਚ ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਏ ਲਗਭਗ 80 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ।ਇਸ ਮੌਕੇ ਸੰਗਰੂਰ ਜੁਡੀਸ਼ਿਰੀ ਦੇ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਵਿਵੇਕ ਸ਼ੀਲ ਸੋਨੀ, ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ. ਰਾਜਿੰਦਰ ਸਿੰਘ ਬੱਤਰਾ, ਏ.ਡੀ.ਸੀ. ਈਸ਼ਾ ਸਿੰਘਲ, ਪਰੇਡ ਕਮਾਂਡਰ ਡੀ.ਐੱਸ.ਪੀ. ਪਿ੍ਰਥਵੀ ਸਿੰਘ ਚਹਿਲ, ਚੇਅਰਪਰਸਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਗੀਤਾ ਸ਼ਰਮਾ, ਅਨਿਲ ਕੁਮਾਰ ਘੀਚਾ ਚੇਅਰਮੈਨ ਮਾਰਕੀਟ ਕਮੇਟੀ, ਸਤੀਸ਼ ਕਾਂਸਲ ਡਾਇਰੈਕਟਰ ਇੰਫੋਟੈੱਕ, ਨਰੇਸ਼ ਗਾਬਾ ਚੇਅਰਮੈਨ ਨਗਰ ਸੁਧਾਰ ਟਰੱਸਟ, ਕਮਲਜੀਤ ਕੌਰ ਚੇਅਰਪਰਸਨ ਪੰਚਾਇਤ ਸੰਮਤੀ, ਮਹੇਸ਼ ਕੁਮਾਰ ਮੇਸ਼ੀ ਵਾਇਸ ਚੇਅਰਮੈਨ ਪੰਜਾਬ ਰਾਜ ਸਮਾਲ ਇੰਡਸਟਰੀਜ਼, ਕੁਲਵੰਤ ਰਾਏ ਸਿੰਗਲਾ ਮੈਂਬਰ ਏ.ਆਈ.ਸੀ.ਸੀ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਪਰਮਿੰਦਰ ਸ਼ਰਮਾ ਪ੍ਰਧਾਨ ਬਲਾਕ ਕਾਂਗਰਸ, ਸੁਭਾਸ਼ ਗਰੋਵਰ ਜ਼ਿਲ੍ਹਾ ਕਾਂਗਰਸ ਕਮੇਟੀ, ਬਿੰਦਰ ਕੁਮਾਰ ਵਾਈਸ ਪ੍ਰਧਾਨ, ਹਰਬੰਸ ਲਾਲ ਵਾਈਸ ਪ੍ਰਧਾਨ, ਨੱਥੂ ਲਾਲ ਢੀਂਗਰਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਅਮਰਜੀਤ ਸਿੰਘ ਟੀਟੂ ਵਾਈਸ ਚੇਅਰਮੈਨ ਪੰਜਾਬ ਟਰੇਡਰਜ਼ ਬੋਰਡ, ਅਮਿਤ ਸ਼ਰਮਾ ਵਾਇਸ ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ,  ਮਹਿੰਦਰ ਪਾਲ ਸਿੰਘ ਭੋਲਾ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਪਿ੍ਰੰਸੀਪਲ ਗੁਰਦੇਵ ਸਿੰਘ, ਡਾ. ਕੇ.ਜੀ. ਸਿੰਗਲਾ, ਗੁਰਤੇਜ ਸਿੰਘ ਗਰੇਵਾਲ ਚੇਅਰਮੈਨ ਲੀਗਲ ਸੈੱਲ ਹਿਊਮਨ ਰਾਈਟਸ, ਬਲਵੀਰ ਕੌਰ ਸੈਣੀ ਜਨਰਲ ਸਕੱਤਰ ਮਹਿਲਾ ਕਾਂਗਰਸ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Vijay Inder Singla , 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD