Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੈਬਨਿਟ ਮੰਤਰੀ ਓ.ਪੀ. ਸੋਨੀ ਵੱਲੋਂ 196.47 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ

O P Soni, Om Parkash Soni, Santokh Singh Chaudhary, 75th Independence Day, Independence Day, Independence Day of India, India At 75, Azadi ka Amrit Mahotsav, Independence Day India2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15 August

Web Admin

Web Admin

5 Dariya News

ਜਲੰਧਰ , 15 Aug 2021

Last updated on: Aug 15, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲੰਧਰ ਵਾਸੀਆਂ ਨੂੰ 196.47 ਕਰੋੜ ਰੁਪਏ ਦਾ ਤੋਹਫਾ ਦਿੰਦੇ ਹੋਏ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਪੀ ਸੋਨੀ ਵੱਲੋਂ ਅੱਜ ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ।ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਮੌਜੂਦ ਸਨ, ਨੇ ਜ਼ਿਲ੍ਹੇ ਲਈ 22 ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ 16 ਕਰੋੜ ਰੁਪਏ ਦੀ ਲਾਗਤ ਵਾਲਾ ਨਿਫ਼ਟ ਕੈਂਪਸ, ਸ਼ਾਹਕੋਟ ਵਿਖੇ 3.14 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, 4.13 ਕਰੋੜ ਰੁਪਏ ਦੀ ਲਾਗਤ ਨਾਲ ਲਾਜਪਤ ਨਗਰ ਵਿੱਚ ਪਾਰਕ, 2.52 ਕਰੋੜ ਦੀ ਲਾਗਤ ਵਾਲੀ ਕਰਤਾਰਪੁਰ-ਕਿਸ਼ਨਗੜ੍ਹ ਰੋਡ, 1.40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਦਮਪੁਰ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ਦਾ ਨੀਂਹ ਪੱਥਰ, ਪਿੰਡਾਂ ਲਈ 51.63 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ, ਸ਼ਹਿਰ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਵੀਨੀਕਰਨ ਲਈ 50 ਕਰੋੜ ਰੁਪਏ ਦਾ ਪ੍ਰਾਜੈਕਟ, 16.18 ਕਰੋੜ ਦੀ ਲਾਗਤ ਨਾਲ ਬਸਤੀ ਪੀਰਦਾਦ ਵਿੱਚ ਨਵੇਂ ਟਰੀਟਮੈਂਟ ਪਲਾਂਟ ਦਾ ਨਿਰਮਾਣ ਅਤੇ ਹੋਰ ਸ਼ਾਮਲ ਹਨ। ਸ਼੍ਰੀ ਓ.ਪੀ.ਸੋਨੀ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ ਤਿੰਨ ਪਲਾਜ਼ਮਾ ਬੈਂਕ ਸ਼ੁਰੂ ਕੀਤੇ ਗਏ ਹਨ ਅਤੇ 1000 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਵਿੱਚ ਤਿੰਨ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਸਤਰ ਵਿੱਚ 120 ਕਰੋੜ ਰੁਪਏ ਨਾਲ ਇੱਕ ਅਤਿ ਆਧੁਨਿਕ ਕੈਂਸਰ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ ਅਤੇ 550 ਕਰੋੜ ਰੁਪਏ ਦੀ ਲਾਗਤ ਨਿਊ ਚੰਡੀਗੜ੍ਹ ਵਿਖੇ ਇਕ ਐਡਵਾਂਸ ਵਾਇਰੋਲੋਜੀ ਸੈਂਟਰ ਸਥਾਪਿਤ ਕੀਤਾ ਜਾਵੇਗਾ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਜ਼ਿਲ੍ਹੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਭੁਮਿਕਾ ਅਦਾ ਕਰਨਗੇ।ਉਨ੍ਹਾਂ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਯਾਦ ਦਿਵਾਉਂਦਿਆ ਕਿਹਾ ਕਿ 80 ਫੀਸਦ ਤੋਂ ਜ਼ਿਆਦਾ ਲੋਕ ਜਿਹੜੇ ਜਾਂ ਤਾਂ ਸ਼ਹੀਦ ਹੋ ਗਏ, ਜਾਂ ਜਿਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਜਾਂ ਜਿਨ੍ਹਾਂ ਨੇ ਉਮਰ ਭਰ ਕੈਦ ਕੱਟੀ, ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਪੰਜਾਬੀ ਸੈਨਿਕਾਂ ਨੇ ਬਾਹਰਲੇ ਹਮਲਾਵਰਾਂ ਅਤੇ ਅੰਦਰੂਨੀ ਗੜਬੜੀ ਤੋਂ ਹਮੇਸ਼ਾ ਦੇਸ਼ ਦੀ ਅਖੰਡਤਾ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਪਵਿੱਤਰ ਧਰਤੀ ’ਤੇ ਮਾਣ ਹੈ, ਜਿਥੋਂ ਕੂਕਾ ਲਹਿਰ, ਪਗੜੀ ਸੰਭਾਲ, ਗ਼ਦਰ, ਗੁਰਦੁਆਰਾ ਸੁਧਾਰ, ਬੱਬਰ ਅਕਾਲੀ ਅਤੇ ਆਜ਼ਾਦੀ ਦੇ ਸੰਗਰਾਮ ਦੇ ਹੋਰ ਫੈਸਲਾਕੁੰਨ ਅੰਦੋਲਨਾ ਦੀ ਅਗਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖਾਸ ਕਰਕੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।ਇਸ ਤੋਂ ਪਹਿਲਾਂ ਸ਼੍ਰੀ ਓ.ਪੀ.ਸੋਨੀ ਵਲੋਂ ਪਰੇਡ ਕਮਾਂਡਰ ਸ਼੍ਰੀ ਮੁਰਾਦ ਜਸਵੀਰ ਸਿੰਘ ਦੀ ਅਗਵਾਈ ਵਾਲੀ ਸ਼ਾਨਦਾਰ ਪਰੇਡ, ਜਿਸ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਦੀਆਂ ਟੁੱਕੜੀਆਂ ਅਤੇ ਸੀ.ਆਰ.ਪੀ.ਐਫ. ਬੈਂਡ ਸ਼ਾਮਿਲ ਸੀ, ਤੋਂ ਸਲਾਮੀ ਲਈ ਗਈ। ਇਸ ਮੌਕੇ ਸ਼੍ਰੀ ਓ.ਪੀ.ਸੋਨੀ ਵੱਲੋਂ ਵੱਖ-ਵੱਖ ਖੇਤਰਾਂ ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੌਰਾਨ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 133 ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਵੱਲੋਂ ਲੋੜਵੰਦ ਲੋਕਾਂ ਨੂੰ ਆਤਮ ਨਿਰਭਰ ਬਣਨ ਲਈ ਚਾਰ ਟਰਾਈ ਸਾਈਕਲ, ਤਿੰਨ ਵਹੀਲ ਚੇਅਰਜ਼ ਅਤੇ ਪੰਜ ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ ਗਈਆਂ। ਆਖੀਰ ਵਿੱਚ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ, ਜਲੰਧਰ ਸ੍ਰੀ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਐਸ.ਡੀ.ਐਮ ਹਰਪ੍ਰੀਤ ਸਿੰਘ ਅਟਵਾਲ, ਬਲਬੀਰ ਰਾਜ ਸਿੰਘ ਅਤੇ ਹੋਰ ਵੀ ਮੌਜੂਦ ਸਨ।

 

Tags: O P Soni , Om Parkash Soni , Santokh Singh Chaudhary , 75th Independence Day , Independence Day , Independence Day of India , India At 75 , Azadi ka Amrit Mahotsav , Independence Day India2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD