Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਇਆ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ

Charanjit Singh Channi, 75th Independence Day, Independence Day, Independence Day of India, India At 75, Azadi ka Amrit Mahotsav, Independence Day India2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15 August

Web Admin

Web Admin

5 Dariya News

ਨਵਾਂਸ਼ਹਿਰ , 15 Aug 2021

Last updated on: Aug 15, 2021, 00:00 IST

75ਵੇਂ ਆਜ਼ਾਦੀ ਦਿਹਾੜੇ ਮੌਕੇ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ ਉਨਾਂ ਪਰੇਡ ਕਮਾਂਡਰ ਡੀ. ਐਸ. ਪੀ (ਸਥਾਨਕ) ਨਵਨੀਤ ਕੌਰ ਗਿੱਲ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਕੀਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਉਨਾਂ ਦੇ ਨਾਲ ਸਨ। ਸਮਾਗਮ ਵਿਚ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ, ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਹੋਰਨਾਂ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦਿਆਂ ਮਨਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਮੌਕੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ਾਂ ਤੇ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈਣ ਦੇ ਯੋਗ ਹੋਏ ਹਾਂ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਵਿਚ ਪੰਜਾਬ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਵਾਤਾਵਰਣ ਪੱਖੀ ਮਾਹੌਲ ਸਿਰਜਣ, ਉਦਯੋਗ, ਨਾਗਰਿਕ ਸੇਵਾਵਾਂ ਅਤੇ ਵੀ. ਆਈ. ਪੀ ਕਲਚਰ ਖ਼ਤਮ ਕਰਨ ਕਰਕੇ ਨਾਮਣਾ ਖੱਟ ਰਿਹਾ ਹੈ। ਉਨਾਂ ਕਿਹਾ ਕਿ ਬੀਤੇ ਲੱਗਭਗ ਡੇਢ ਸਾਲ ਦੌਰਾਨ ਅਸੀਂ ਕੋਰੋਨਾ ਦੇ ਜਿਸ ਦੌਰ ਵਿਚੋਂ ਗੁਜ਼ਰੇ ਹਾਂ, ਉਹ ਉਮੀਦ ਕਰਦੇ ਹਨ ਕਿ ਉਸੇ ਹੌਂਸਲੇ ਅਤੇ ਹਿੰਮਤ ਨਾਲ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ ਵੀ ਨਿਜ਼ਾਤ ਪਾ ਲਵਾਂਗੇ। ਉਨਾਂ ਕੋਰੋਨਾ ਯੋਧਿਆਂ ਅਤੇ ਸਿਹਤ ਕਰਮਚਾਰੀਆਂ ਨੂੰ ਇਸ ਔਖੀ ਘੜੀ ਵਿਚ ਡੱਟ ਕੇ ਸੇਵਾਵਾਂ ਦੇਣ ਲਈ ਵਧਾਈ ਦਿੱਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਅਨੇਕਾਂ ਲੋਕ ਪੱਖੀ ਫ਼ੈਸਲੇ ਲਏ ਹਨ, ਜਿਨਾ ਦੀ ਸਾਰੇ ਪਾਸਿਓਂ ਭਰਪੂਰ ਪ੍ਰਸੰਸਾ ਹੋਈ ਹੈ। 

ਉਨਾਂ ਕਿਹਾ ਕਿ ਘਰ-ਘਰ ਰੋਜ਼ਗਾਰ ਯੋਜਨਾ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨਾਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿਚ ਦੁੱਗਣਾ ਵਾਧਾ ਕਰਨ, ਆਸ਼ੀਰਵਾਦ ਸਕੀਮ 51 ਹਜ਼ਾਰ ਰੁਪਏ ਕਰਨ, ਹਰਿਆਲੀ ਸਕੀਮ ਤਹਿਤ ਜੰਗਲਾਂ ਦਾ ਰਕਬਾ ਵਧਾ ਕੇ ਵਾਤਾਵਣ ਬਚਾਉਣ, ਫ਼ਸਲਾਂ ਦੇ ਸੁਚਾਰੂ ਖ਼ਰੀਦ ਪ੍ਰਬੰਧਾਂ, ਕਰਜ਼ਾ ਮੁਆਫ਼ੀ, ਸ਼ਹੀਦਾਂ ਦੇ ਵਾਰਸਾਂ ਲਈ ਸੁਹਿਰਦ ਯਤਨ, ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਆਦਿ ਵਰਗੇ ਲੋਕ ਪੱਖੀ ਫ਼ੈਸਲਿਆਂ ਸਮੇਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਬਪੱਖੀ ਵਿਕਾਸ ਅਤੇ ਮਾਣਮੱਤੀਆਂ ਪ੍ਰਾਪਤੀਆਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਕੇਂਦਰ ਸਰਕਾਰ ਦੇ ਤਿੰਨ ਕਿਸਾਨ ਮਾਰੂ ਕਾਨੂੰਨਾਂ ਖਿਲਾਫ਼ ਜ਼ਬਰਦਸਤ ਰੋਸ ਦਾ ਪ੍ਰਗਟਾਵਾ ਕਰਦਿਆਂ ਉਨਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਖਿਲਾਫ਼ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ। ਉਨਾਂ ਕਿਹਾ ਕਿ ਕੇਂਦਰ ਨੂੰ ਇਹ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ, ਤਾਂ ਜੋ ਸੂਬੇ ਅਤੇ ਦੇਸ਼ ਦੀ ਡਗਮਗਾ ਰਹੀ ਅਰਥ ਵਿਵਸਥਾ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਇਸੇ ਤਰਾਂ ਉਨਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦਾ ਵੀ ਅਹਿਦ ਲਿਆ। ਇਸ ਮੌਕੇ ਮੁੱਖ ਮਹਿਮਾਨ ਸ. ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬੰਗਾ ਅਧੀਨ ਪੈਂਦੀ ਮੁੜ ਉਸਾਰੀ ਗਈ ਮਾਹਿਲਪੁਰ-ਫਗਵਾੜਾ ਅੱਪਟੂ ਬਹਿਰਾਮ ਸੜਕ ਨੂੰ ਲੋਕ ਅਰਪਿਤ ਕੀਤਾ ਗਿਆ। ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਇਸ ਸੜਕ ਦੀ ਲੰਬਾਈ 10.60 ਕਿਲੋਮੀਟਰ ਹੈ ਅਤੇ ਇਸ ’ਤੇ ਕਰੀਬ 5.62 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸੇ ਤਰਾਂ ਉਨਾਂ ਨਸ਼ਿਆਂ ਖਿਲਾਫ਼ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਵਿਸ਼ੇਸ਼ ਮੋਬਾਇਲ ਵੈਨ ਨੂੰ ਵੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨਾਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖਸੀਅਤਾਂ ਅਤੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਪੀ. ਮਨਵਿੰਦਰ ਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਤਹਿਸੀਲਦਾਰ ਬਲਜਿੰਦਰ ਸਿੰਘ ਤੋਂ ਇਲਾਵਾ ਸਿਵਲ, ਜੁਡੀਸ਼ੀਅਲ ਤੇ ਪੁਲਿਸ ਅਧਿਕਾਰੀ ਅਤੇ ਜ਼ਿਲੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ। 

 

Tags: Charanjit Singh Channi , 75th Independence Day , Independence Day , Independence Day of India , India At 75 , Azadi ka Amrit Mahotsav , Independence Day India2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD