Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਭੂਸ਼ਣ ਆਸ਼ੂ ਵੱਲੋਂ 75ਵੇਂ ਸੁਤੰਤਰਤਾ ਦਿਵਸ ਮੌਕੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ

ਕਿਹਾ! ਪੰਜਾਬ ਨੇ ਕੋਵਿਡ-19 ਦੀਆਂ ਦੋ ਲਹਿਰਾਂ 'ਤੇ ਪਾਈ ਫਤਿਹ

Bharat Bhushan Ashu, 75th Independence Day, Independence Day, Independence Day of India, India At 75, Azadi ka Amrit Mahotsav, Independence Day India 2021,   #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15   August

Web Admin

Web Admin

5 Dariya News

ਲੁਧਿਆਣਾ , 15 Aug 2021

Last updated on: Aug 15, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਮਹਾਂਮਾਰੀ ਦੀ ਸੰਭਾਵਿਤ ਤੀਜ਼ੀ ਲਹਿਰ ਨੂੰ ਠਲ੍ਹ ਪਾਉਣ ਲਈ ਯੋਗ ਲੋਕਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਪ੍ਰਤੀ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਵਾਲੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਰਣਾਇਕ ਅਗਵਾਈ ਹੇਠ ਸੂਬਾ ਪਹਿਲੀ ਅਤੇ ਦੂਸਰੀ ਕੋਵਿਡ-19 ਲਹਿਰਾਂ 'ਤੇ ਜੇਤੂ ਬਣ ਕੇ ਉਭਰਿਆ ਹੈ।ਉਨ੍ਹਾਂ ਕਿਹਾ ਕਿ ਜਦੋਂ ਦੂਜੇ ਸੂਬੇ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਤੋਂ ਇਨਕਾਰ ਕਰ ਰਹੇ ਸਨ ਤਾਂ ਪੰਜਾਬ ਦੇ ਦਰਵਾਜ਼ੇ ਬਾਹਰਲੇ ਕੋਵਿਡ ਮਰੀਜ਼ਾਂ ਲਈ ਖੁੱਲ੍ਹੇ ਰਹੇ ਕਿਉਂਕਿ ਅਸੀਂ ਸਮਝਦੇ ਸੀ ਕਿ ਭਾਰਤ ਇੱਕ ਦੇਸ਼ ਹੈ ਅਤੇ ਇਸਦੇ ਸਾਰੇ ਲੋਕ ਅਤੇ ਸਰੋਤ ਸਾਂਝੇ ਹਨ।ਉਨ੍ਹਾਂ ਕਿਹਾ ਕਿ ਤੀਜੀ ਲਹਿਰ ਲਈ, ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਯਕੀਨੀ ਬਣਾਉਣ ਲਈ ਆਈ.ਸੀ.ਯੂ, ਆਕਸੀਜਨ ਪਲਾਂਟ, ਨਵੇਂ ਮੈਡੀਕਲ ਕਾਲਜ, ਨਵੇਂ ਡਾਕਟਰ, ਪੈਰਾ ਮੈਡੀਕਲ ਅਤੇ ਹੋਰਾਂ ਦੀ ਸਥਾਪਨਾ ਕਰਕੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਿਸ਼ਨ ਮੋਡ ਵਿੱਚ ਹੈ.ਸ਼ੁਭ ਦਿਹਾੜੇ 'ਤੇ ਬੋਲਦਿਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਸਿਵਲ, ਪੁਲਿਸ ਪ੍ਰਸ਼ਾਸਨ, ਵਿਧਾਇਕਾਂ, ਨਗਰ ਕੌਂਸਲਰਾਂ, ਉਦਯੋਗਪਤੀਆਂ, ਗੈਰ ਸਰਕਾਰੀ ਸੰਗਠਨਾਂ, ਸਮਾਜਕ ਅਤੇ ਧਾਰਮਿਕ ਸੰਗਠਨਾਂ ਦੇ ਸਮੂਹਕ ਅਣਥੱਕ ਯਤਨਾਂ ਅਤੇ ਵੈਕਸੀਨੇਸ਼ਨ ਦੁਆਰਾ ਲੁਧਿਆਣਾ ਨੂੰ ਨੰਬਰ ਇੱਕ ਬਣਾਉਣ ਵਿੱਚ ਵਚਨਬੱਧਤਾ ਦੀ ਸ਼ਲਾਘਾ ਕੀਤੀ। ਲਗਭਗ 17 ਲੱਖ ਯੋਗ ਲਾਭਪਾਤਰੀਆਂ ਅਤੇ ਨੌਜਵਾਨਾਂ ਨੂੰ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਕੋਵਿਡ-19 ਟੀਕਾ ਪ੍ਰਾਪਤ ਕਰਨ ਵਿੱਚ ਹਰ ਯੋਗ ਦੀ ਮਦਦ ਕਰਨ ਦਾ ਪ੍ਰਣ ਲੈਣ ਲਈ ਕਿਹਾ।ਸ੍ਰੀ ਆਸ਼ੂ ਨੇ ਇਹ ਵੀ ਦੱਸਿਆ ਕਿ 2017-2018 ਤੋਂ 2021-22 ਤੱਕ ਪੰਜਾਬ ਨੇ 1259.80 ਲੱਖ ਮੀਟਰਕ ਟਨ ਕਣਕ ਅਤੇ ਝੋਨੇ ਦੀ ਸਫਲਤਾਪੂਰਵਕ ਖਰੀਦ ਕੀਤੀ, ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿਸਾਨਾਂ ਨੂੰ 2,54,898 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ 1.51 ਕਰੋੜ ਲਾਭਪਾਤਰੀ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਉਨ੍ਹਾਂ ਦੇ ਵਿਭਾਗ ਨੇ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਯੋਜਨਾ ਸ਼ੁਰੂ ਕੀਤੀ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਨੇ ਸੂਬਾ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੌਰਾਨ ਜੀਵਨ ਦੇ ਸਾਰੇ ਖੇਤਰਾਂ ਵਿੱਚ ਬੇਮਿਸਾਲ ਵਿਕਾਸ ਦਰਜ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ, ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ, ਤਿੰਨ ਬੱਸ ਸਟੈਂਡ, ਧਨਾਨਸੂ ਸਾਈਕਲ ਵੈਲੀ, ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰੋਜੈਕਟ, ਪੱਖੋਵਾਲ ਆਰ.ਓ.ਬੀ. ਅਤੇ ਆਰ.ਯੂ.ਬੀ, ਜੱਚਾ-ਬੱਚਾ ਹਸਪਤਾਲ ਦਾ 100 ਤੋਂ 200 ਬਿਸਤਰਿਆਂ ਵਿੱਚ ਵਾਧੇ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ।ਭਾਰਤ ਦੇ ਕੌਮੀ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼{ ਨੇ ਕਿਹਾ ਕਿ ਹਮਲਾਵਰਾਂ ਵੱਲੋਂ ਸਮੇਂ-ਸਮੇਂ ਤੇ ਕੀਤੇ ਜ਼ੁਲਮ ਅਤੇ ਅਨਿਆਂ ਵਿਰੁੱਧ ਪੰਜਾਬੀਆਂ ਨੇ ਹਮੇਸ਼ਾ ਮੋਰਚੇ ਤੋਂ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਦਾ ਜੀਵਨ ਅਤੇ ਸੰਦੇਸ਼ ਲੋਕਾਂ ਨੂੰ ਜ਼ਾਲਮ ਅਤੇ ਦਮਨਕਾਰੀ ਤਾਕਤਾਂ ਵਿਰੁੱਧ ਡੱਟ ਕੇ ਟਾਕਰਾ ਕਰਨ ਲਈ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ।ਕੈਬਨਿਟ ਮੰਤਰੀ ਨੇ ਲਾਲਾ ਲਾਜਪਤ ਰਾਏ, ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਉੱਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਅਤੇ ਹੋਰਾਂ ਵਰਗੇ ਮਹਾਨ ਰਾਸ਼ਟਰੀ ਨਾਇਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਆਪਣੀ ਮਾਤਰ ਭੂਮੀ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਇਸ ਦੌਰਾਨ ਮੁੱਖ ਮਹਿਮਾਨ ਨੇ ਪਰੇਡ ਕਮਾਂਡਰ ਸਹਾਇਕ ਪੁਲਿਸ ਕਮਿਸ਼ਨਰ ਰਣਧੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀਆਂ ਸੱਤ ਟੁਕੜੀਆਂ (਼ਮਹਿਲਾ ਅਤੇ ਪੁਰਸ਼), ਹੋਮ ਗਾਰਡ, ਏਅਰਵਿੰਗ, ਐਨ.ਸੀ.ਸੀ. (ਲੜਕੇ ਅਤੇ ਲੜਕੀਆਂ) ਦੁਆਰਾ ਪ੍ਰਭਾਵਸ਼ਾਲੀ ਮਾਰਚ ਪਾਸਟ ਦੌਰਾਨ ਸਲਾਮੀ ਲਈ।ਸ੍ਰੀ ਆਸ਼ੂ ਨੇ ਲਗਭਗ 36 ਪ੍ਰਮੁੱਖ ਅਧਿਕਾਰੀਆਂ, ਡਾਕਟਰਾਂ, ਗੈਰ ਸਰਕਾਰੀ ਸੰਗਠਨਾਂ ਅਤੇ ਸਮਾਜ ਦੇ ਵੱਖੋ-ਵੱਖਰੇ ਖੇਤਰਾਂ ਦੇ ਲੋਕਾਂ ਨੂੰ ਸਮਾਜ ਅਤੇ ਕੋਵਿਡ-19 ਯੁੱਧ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ। ਉਨ੍ਹਾਂ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈਸਾਈਕਲ ਵੀ ਵੰਡੇ।ਇਸ ਮੌਕੇ ਵਿਧਾਇਕ ਸ੍ਰੀ ਸੰਜੇ ਤਲਵਾੜ ਅਤੇ ਸ. ਕੁਲਦੀਪ ਸਿੰਘ ਵੈਦ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸਭਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ, ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਉਪ ਚੇਅਰਮੈਨ ਮੁਹੰਮਦ ਗੁਲਾਬ, ਪੀ.ਐਲ.ਆਈ.ਡੀ.ਬੀ. ਦੇ ਸੀਨੀਅਰ ਉਪ ਚੇਅਰਮੈਨ ਰਮੇਸ਼ ਜੋਸ਼ੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੂਬਰਾਮਣੀਅਮ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ੍ਰੀ ਸੰਨੀ ਭੱਲਾ, ਸਾਬਕਾ ਵਿਧਾਇਕ ਸ੍ਰੀ ਪ੍ਰੇਮ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਸ੍ਰੀ ਅਮਿਤ ਕੁਮਾਰ ਪੰਚਾਲ, ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਹਰਜਿੰਦਰ ਸਿੰਘ ਅਤੇ ਪਰਲੀਨ ਕੌਰ ਕਾਲੇਕਾ, ਸੀਨੀਅਰ ਯੂਥ ਕਾਂਗਰਸੀ ਆਗੂ ਰਾਜੀਵ ਰਾਜਾ, ਮੰਚ ਸਕੱਤਰ ਕਰਮਜੀਤ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

 

Tags: Bharat Bhushan Ashu , 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD