Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਸ੍ਰੀ ਮੁਕਤਸਰ ਸਾਹਿਬ ਵਿਖੇ ਖੇਡ ਮੰਤਰੀ ਨੇ ਲਹਿਰਾਇਆ ਕੌਮੀ ਝੰਡਾ

ਸੀਮਤ ਵਿਅਕਤੀਆਂ,ਸੰਸਾਧਨਾ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ

Rana Gurmit Singh Sodhi

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Aug 2021

ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ,ਯੁਵਕ ਸੇਵਾਵਾਂ ਅਤੇ ਖੇਡ ਮੰਤਰੀ ਪੰਜਾਬ, ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।ਇਸ 75ਵੇਂ ਸੁਤੰਤਰਤਾ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿਚ ਸ.ਸੋਢੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਅਜਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ ਅਤੇ ਇਸ ਲੜਾਈ ਵਿਚ ਪੰਜਾਬੀਆਂ ਦੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨਾਂ ਨੇ ਅਜਾਦੀ ਤੋਂ ਬਾਅਦ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਕਰਨ ਵਾਲੇ ਕਿਸਾਨਾਂ ਦੀ ਮਿਹਨਤ ਦੀ ਸਲਾਘਾ ਕੀਤੀ।ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿੱਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ।ਆਜ਼ਾਦੀ ਦੇ ਏਨੇ ਸਾਲਾਂ ਬਾਅਦ ਦੇਸ਼ ਦੇ ਆਵਾਮ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਾਲੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਵਿੱਚ ਲੋਕਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।ਸ.ਸੋਢੀ ਨੇ ਕਿਹਾ ਕਿ ਬੇਸ਼ਕ ਸਾਡੇ ਮੁਲਕ ਨੇ ਅਜਾਦੀ ਤੋਂ ਬਾਅਦ ਤਰੱਕੀ ਦੀ ਲਾਮਿਸਾਲ ਗਾਥਾ ਲਿਖੀ ਹੈ ਪਰ ਹਾਲੇ ਵੀ ਬਹੁਤ ਕੁਝ ਕਰਨਾ ਬਾਕੀ ਹੈ। ਅਸੀਂ ਲੰਬੀ ਵਾਟ ਤੈਅ ਕੀਤੀ ਹੈ ਪਰ ਸਾਡੀ ਮੰਜਿਲ ਹਾਲੇ ਵੀ ਦੂਰ ਹੈ ਜਿਸ ਲਈ ਹਰ ਇਕ ਦੇਸ਼ ਵਾਸੀ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਇਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਹੋਵੇਗਾ ਤਾਂ ਜੋ ਅਸੀਂ ਆਪਣੇ ਦੇਸ਼ ਨੂੰ ਵਿਸ਼ਵ ਸ਼ਕਤੀ ਬਣਾ ਸਕੀਏ।ਇਸ ਮੌਕੇ ਉਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੱਛਲੇ ਕਾਰਜਕਾਲ ਸਮੇਂ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ, ਧਾਰਮਿਕ ਅਤੇ ਸਭਿਆਚਾਰਕ ਪਿੱਛੋਕੜ ਨੂੰ ਧਿਆਨ ਵਿਚ ਰੱਖਦਿਆਂ ਇੱਥੇ ਮੁਕਤ ਏ ਮਿਨਾਰ, ਯਾਦਗਾਰੀ ਗੇਟ ਬਣਾਏ ਜਾਣ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਵਾਰ ਵੀ ਸਰਕਾਰ ਇਸ ਖਿੱਤੇ ਦੇ ਵਿਕਾਸ ਨੂੰ ਵਿਸੇਸ਼ ਤਰਜੀਹ ਦੇ ਰਹੀ ਹੈ। ਇਸ ਮੌਕੇ ਤੇ ਉਹਨਾ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਸੂਬੇ ਦੇ ਖਿਡਾਰੀਆਂ ਨੂੰ ਵਧੀਆ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ-2018 ਲਾਗੂ ਕੀਤੀ ਗਈ ਹੈ ਤਾਂ ਜੋ ਸੂਬੇ ਵਿੱਚ ਖੇਡ-ਪੱਖੀ ਮਾਹੌਲ ਸਿਰਜਿਆ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਦਾ ਖੇਤਰ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਨਵੀਂ ਨੀਤੀ ਤਹਿਤ ਉਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਅਤੇ ਵਧੀਆ ਨੌਕਰੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।

ਸ. ਸੋਢੀ ਨੇ ਕਿਹਾ ਕਿ ਟੋਕੀਉ ਉਲੰਪਿਕਸ-2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਸੀਂ ਆਪਣੇ ਖਿਡਾਰੀਆਂ ਨੂੰ ਖੇਡ ਨੀਤੀ ਤੋਂ ਅਗਾਂਹ ਵਧ ਕੇ ਸੋਨ ਤਮਗ਼ਾ ਜਿੱਤਣ ਬਦਲੇ ਮਿਲਣ ਵਾਲੀ ਰਕਮ ਤੋਂ ਕਿਤੇ ਵੱਧ ਕੇ 2.51 ਕਰੋੜ ਰੁਪਏ ਦੀ ਰਾਸ਼ੀ ਕਾਂਸੀ ਦੇ ਤਮਗ਼ੇ ਲਈ ਹੀ ਦੇ ਦਿੱਤੀ ਅਤੇ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ 50-50 ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੀ ਰਾਸ਼ੀ ਤਕਸੀਮ ਕੀਤੀ ਗਈ ਹੈ। ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ।ਉਹਨਾ ਦੱਸਿਆ ਕਿ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਦੇ 56 ਵੱਖ-ਵੱਖ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਲੁਧਿਆਣਾ, ਰਾਜਪੁਰਾ, ਧੂਰੀ, ਅਮਰਗੜ੍ਹ, ਨਵਾਂਸ਼ਹਿਰ, ਖਡੂਰ ਸਾਹਿਬ ਅਤੇ ਪਠਾਨਕੋਟ ਵਿੱਚ ਬਲਾਕ ਪੱਧਰੀ ਬਹੁ-ਮੰਤਵੀ ਖੇਡ ਸਟੇਡੀਅਮਾਂ ਨੂੰ ਮੁਕੰਮਲ ਕਰਨ ਸਣੇ ਨਵੇਂ ਖੇਡ ਢਾਂਚੇ ਦੇ ਨਿਰਮਾਣ ਲਈ 2021-22 ਵਿੱਚ 29 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸੇ ਤਰ੍ਹਾਂ 50 ਲੱਖ ਰੁਪਏ ਦੀ ਲਾਗਤ ਨਾਲ ਟੇਬਲ-ਟੈਨਿਸ ਸਟੇਡੀਅਮ, ਜਲੰਧਰ ਦੀ ਵਿਸ਼ੇਸ਼ ਮੁਰੰਮਤ ਵੀ 2021-22 ਦੌਰਾਨ ਕਰਨ ਦਾ ਪ੍ਰਬੰਧ ਕੀਤਾ ਗਿਆ। ਸੰਗਰੂਰ ਵਿਖੇ ਵਾਰ ਹੀਰੋਜ਼ ਇਨਡੋਰ ਬਹੁਮੰਤਵੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਲਾਜਵੰਤੀ ਸਪੋਰਟਸ ਕੰਪਲੈਕਸ ਅਤੇ ਤਰਨ ਤਾਰਨ ਵਿਖੇ ਬਹੁ-ਮੰਤਵੀ ਇਨਡੋਰ ਸਟੇਡੀਅਮ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਵਿੱਚ ਸਹਾਈ ਹੋਣਗੇ।ਉਹਨਾ ਇਹ ਵੀ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਨਵੀਂ ਰੋਇੰਗ ਅਕੈਡਮੀ ਅਤੇ ਹੁਸ਼ਿਆਰਪੁਰ ਵਿਖੇ ਨਵੀਂ ਕੁਸ਼ਤੀ ਅਕੈਡਮੀ ਸਥਾਪਤ ਕੀਤੀ ਜਾ ਰਹੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਵਿਚ ਅਮਨ-ਸ਼ਾਂਤੀ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਨੂੰ ਨੱਥ ਪਾਈ ਗਈ ਹੈ। ਹੁਣ ਤੱਕ ਪੰਜਾਬ ਪੁਲਿਸ ਵੱਲੋਂ 3218 ਗੈਗਸਟਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਜਾਂ ਖਤਮ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ 484 ਵੱਖ- ਵੱਖ ਸ਼੍ਰੇਣੀਆਂ ਵਿੱਚ ਆਉਂਦੇ ਗੈਂਗਸਟਰ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ 46 ਅਤਿਵਾਦੀ ਮਡਿਊਲਾਂ ਦਾ ਪਰਦਾਫਾਸ਼ ਕਰਦਿਆਂ 289 ਦਹਿਸ਼ਤਗਰਦਾਂ ਨੂੰ ਗਿ੍ਰਫਤਾਰ ਵੀ ਕੀਤਾ ਗਿਆ ਜਿਨ੍ਹਾਂ ਕੋਲੋਂ 10 ਡਰੋਨ, 2400 ਨਾਜਾਇਜ਼ ਹਥਿਆਰ ਅਤੇ 40 ਹੱਥਗੋਲੇ ਬਰਾਮਦ ਕੀਤੇ ਗਏ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਰੁਨਵੀਰ ਵਸਿਸ਼ਟ ਜਿ਼ਲ੍ਹਾ ਅਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ, ਐਸ.ਐਸ.ਪੀ. ਸ੍ਰੀਮਤੀ ਡੀ ਸੁਡਰਵਿਲੀ,ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਵਿਧਾਇਕ ਗਿੱਦੜਬਾਹਾ,  ਮੈਡਮ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ, ਸ੍ਰੀਮਤੀ ਰਾਜਦੀਪ ਕੌਰ ਏ.ਡੀ.ਸੀ. (ਜਨਰਲ), ਸ੍ਰੀ ਅਰੁਣ ਕੁਮਾਰ ਏ.ਡੀ.ਸੀ.(ਡੀ), ਸ੍ਰੀ ਸੁਭਾਸ ਕੁਮਾਰ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ,ਉਲੰਪਿਕ ਖਿਡਾਰਣ ਕਮਲਪ੍ਰੀਤ ਕੌਰ, ਸ: ਹਰਚਰਨ ਸਿੰਘ ਬਰਾੜ ਪ੍ਰਧਾਨ ਜਿ਼ਲ੍ਹਾ ਕਾਂਗਰਸ,ਸ੍ਰੀ ਪ੍ਰਭਜੋਤ ਸਿੰਘ ਪ੍ਰਧਾਨ ਜਿ਼ਲ੍ਹਾ ਯੂਥ ਕਾਂਗਰਸ,ਸ੍ਰੀ ਕ੍ਰਿਸ਼ਨ ਲਾਲ ਸੰਮੀ ਤੇਰੀਆ ਪ੍ਰਧਾਨ ਨਗਰ ਕੌਸਲ, ਸ: ਜਗਜੀਤ ਸਿੰਘ ਹਨੀ ਫੱਤਣਵਾਲਾ ਮੈਂਬਰ ਪੀ.ਪੀ.ਸੀ. ਸੀ,ਸ: ਸਿਮਰਜੀਤ ਸਿੰਘ ਭੀਨਾ ਬਰਾੜ, ਭਿੰਦਰ ਸ਼ਰਮਾ, ਡਾ. ਨਰੇਸ਼ ਪਰੂਥੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।ਇਸ ਮੌਕੇ ਤੇ ਜਿ਼ਲ੍ਹਾ ਪ੍ਰ਼ਸ਼ਾਸ਼ਨ ਵਲੋਂ  ਆਜ਼ਾਦੀ ਘੁਲਾਟੀਆ ਦੇ ਪਰਿਵਾਰਕ ਮੈਂਬਰਾਂ ਨੂੰ ਕੋਰੋਨਾ ਵਾਇਰਸ ਦੇ ਚੱਲਦਿਆਂ ਉਹਨਾਂ ਨੂੰ ਘਰ ਜਾ ਕੇ ਸਨਮਾਨਿਤ ਕੀਤਾ ਗਿਆ।

 

Tags: Rana Gurmit Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD