Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ 75ਵਾਂ ਅਜਾਦੀ ਦਿਵਸ ਮਨਾਇਆ ਗਿਆ

ਅਰੁਣਾ ਚੋਧਰੀ ਸਮਾਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਦਿੱਤੀ ਸਲਾਮੀ

Aruna Chaudhary, 75th Independence Day, Independence Day, Independence Day of India, India At 75, Azadi ka Amrit Mahotsav, Independence Day India 2021,  #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15  August

Web Admin

Web Admin

5 Dariya News

ਪਠਾਨਕੋਟ , 15 Aug 2021

ਅੱਜ ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ 75ਵਾਂ ਅਜਾਦੀ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ, ਮੁਹੰਮਦ ਗੁਲਜਾਰ ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ, ਅਵਤਾਰ ਸਿੰਘ ਆਡੀਸਨਲ ਜਿਲ੍ਹਾ ਤੇ ਸੈਸਨ ਜੱਜ, ਪ੍ਰਿਤਪਾਲ ਸਿੰਘ ਜੱਜ ਸਾਹਿਬ ਫੇਮਲੀ ਕੋਰਟ, ਰਾਜੀਵਪਾਲ ਸਿੰਘ ਚੀਮਾ ਡੀ.ਐਲ.ਐਸ.ਏ., ਪਰਿੰਦਰ ਸਿੰਘ ਸਿਵਲ ਜੱਜ ਸੀਨੀਅਰ ਡਿਵੀਜਨ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਵਿਧਾਇਕ ਹਲਕਾ ਭੋਆ ਜੋਗਿੰਦਰ ਪਾਲ, ਪੰਨਾ ਲਾਲ ਭਾਟੀਆ ਮੇਅਰ ਨਗਰ ਨਿਗਮ ਪਠਾਨਕੋਟ, ਵਿਨੇ ਮਹਾਜਨ, ਆਸੀਸ ਵਿੱਜ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਅਨਿਲ ਦਾਰਾ ਚੈਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ, ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਲਨੁਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਸਿਕਾਇਤਾਂ, ਗੁਰਸਿਮਰਨ ਸਿੰਘ ਢਿਲੋਂ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।ਸਭ ਤੋਂ ਪਹਿਲਾ ਮੁੱਖ ਮਹਿਮਾਣ ਵੱਲੋਂ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਅਤੇ ਸਮਾਰੋਹ ਦੋਰਾਨ ਪ੍ਰੇਡ ਦਾ ਨਿਰੀਖਣ ਕੀਤਾ ਇਸ ਤੋਂ ਬਾਅਦ ਹਵਾਂ ਵਿੱਚ ਗੁਬਬਾਰੇ ਛੱਡ ਕੇ ਅਮਨ ਤੇ ਸਾਂਤੀ ਦਾ ਸੰਦੇਸ ਦਿੱਤਾ। ਮਾਰਚ ਪਾਸਟ ਦੋਰਾਨ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਵੱਲੋਂ ਐਸ.ਆਈ. ਵਿਜੇ ਕੁਮਾਰ,ਪੰਜਾਬ ਪੁਲਿਸ ਦੀ ਦੂਸਰੀ ਟੁਕੜੀ ਵੱਲੋਂ ਏ.ਐਸ.ਆਈ. ਅਮਰੀਕ ਸਿੰਘ,ਪੰਜਾਬ ਮਹਿਲਾ ਪੁਲਿਸ ਵੱਲੋਂ ਐਸ.ਆਈ ਦੀਪਿਕਾ, ਪੰਜਾਬ ਹੋਮ ਗਾਰਡ ਵੱਲੋਂ ਐਸ.ਆਈ. ਫਿਰੋਜ ਖਾਨ, ਐਸ.ਡੀ. ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪਾਰਥ ਕੁਮਾਰ, ਆਈ.ਟੀ.ਆਈ. ਲੜਕੇ ਪਠਾਨਕੋਟ ਵੱਲੋਂ ਨਿਖਿਲ,ਏ.ਬੀ. ਕਾਲਜ ਪਠਾਨਕੋਟ ਵੱਲੋਂ ਐਨ.ਸੀ.ਸੀ. ਕੈਡਿਟਾਂ ਵੱਲੋਂ ਅੰਜਲੀ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ ਵੱਲੋਂ ਸੁਖਵਿੰਦਰ ਕੁਮਾਰ ਅਧੀਨ ਮਾਰਚ ਪਾਸਟ ਕੀਤਾ ਗਿਆ। ਮਾਰਚ ਪਾਸਟ ਦੋਰਾਨ ਰਾਜਪੁਤਾਨਾ ਰਾਈਫਲ ਦੇ ਬੈਂਡ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ। ਓਵਰ ਆਲ ਪ੍ਰੇਡ ਕਮਾਂਡਰ ਡੀ.ਐਸ.ਪੀ.ਡੀ. ਮਨਿੰਦਰ ਸਿੰਘ ਵੱਲੋਂ ਕੀਤਾ ਗਿਆ।

ਇਸ ਮੋਕੇ ਤੇ ਸੰਬੋਧਤ ਕਰਦਿਆ ਸ੍ਰੀਮਤੀ ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਭ ਤੋਂ ਪਹਿਲਾ ਦੇਸ ਨੂੰ ਆਜਾਦ ਕਰਵਾਉਂਣ ਲਈ ਜਿਨ੍ਹਾਂ ਅਮਰ ਸਹੀਦਾਂ ਕੁਰਬਾਨੀਆਂ ਦਿੱਤੀਆਂ ਨੂੰ ਯਾਦ ਕੀਤਾ ਅਤੇ ਨਮਨ ਕੀਤਾ। ਇਸ ਮੋਕੇ ਤੇ ਉਨ੍ਹਾਂ ਕਿਹਾ ਕਿ ਅੱਜ 75ਵੇਂ ਸੁਤੰਤਰਤਾ ਦਿਵਸ ਮੌਕੇ ਪਠਾਨਕੋਟ ਦੀ ਇਸ ਮਹਾਨ ਧਰਤੀ ’ਤੇ ਰਾਸ਼ਟਰੀ ਝੰਡਾ ਲਹਿਰਾਅ ਕੇ ਮਾਣ ਮਹਿਸੂਸ ਕਰ ਰਹੀ ਹਾਂ।ਉਨ੍ਹਾਂ ਕਿਹਾ ਕਿ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖੇਤਰਫਲ ਭਾਰਤ ਦੇ ਕੁੱਲ ਖੇਤਰ ਦਾ ਸਿਰਫ 1.6 ਫੀਸਦੀ ਬਣਦਾ ਹੈ ਪਰ ਪੰਜਾਬੀਆਂ ਨੇ ਹਰ ਖੇਤਰ ਵਿਚ ਮੋਹਰੀ ਰਹਿ ਕੇ ਬਹੁਤ ਸਾਰੀਆਂ ਮੱਲਾਂ ਮਾਰੀਆਂ ਹਨ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ। ਕਾਲੇ ਪਾਣੀ ਵਰਗੀਆਂ ਸਖ਼ਤ ਸਜ਼ਾਵਾਂ ਵੀ ਪੰਜਾਬੀਆਂ ਨੇ ਹੱਸ-ਹੱਸ ਕੇ ਕੱਟੀਆਂ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ। ਜੇ ਆਜ਼ਾਦੀ ਘੁਲਾਟੀਆਂ ਨੇ ਆਪਣਾ ਖ਼ੂਨ ਨਾ ਡੋਲਿ੍ਹਆ ਹੁੰਦਾ ਅਤੇ ਆਪਣੇ ਪਰਿਵਾਰ ਨਿਛਾਵਰ ਨਾ ਕੀਤੇ ਹੁੰਦੇ ਤਾਂ ਅੱਜ ਅਸੀਂ ਇਸ ਮੁਕਾਮ ’ਤੇ ਸ਼ਾਇਦ ਨਾ ਹੁੰਦੇ।ਉਨ੍ਹਾਂ ਕਿਹਾ ਕਿ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਨਮਾਨ ਦਿੰਦੀ ਆ ਰਹੀ ਹੈ। ਆਜ਼ਾਦੀ ਘੁਲਾਟੀਆਂ ਨੂੰ ਘਰ ਮੁਹੱਈਆ ਕਰਵਾਉਣ ਲਈ ਪੁੱਡਾ, ਗਮਾਡਾ ਵਿੱਚ ਰਾਖਵਾਂਕਰਨ 2 ਫੀਸਦੀ ਤੋਂ ਵਧਾ ਕੇ 3 ਫ਼ੀਸਦੀ ਕੀਤਾ ਗਿਆ ਹੈ, ਉਨ੍ਹਾਂ ਨੂੰ 9400 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਨੂੰ ਰਾਜਮਾਰਗਾਂ ’ਤੇ ਟੌਲ ਟੈਕਸ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 50 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਵਿੱਤੀ ਮਦਦ ਵੀ ਦਿੱਤੀ ਗਈ। 1962, 1965 ਅਤੇ 1971 ਦੀਆਂ ਜੰਗਾਂ ਦੇ ਸ਼ਹੀਦਾਂ ਦੀਆਂ ਵਿਧਵਾਵਾਂ ਲਈ ਵਿੱਤੀ ਇਮਦਾਦ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਫ਼ੌਜੀਆਂ ਨੂੰ ‘ਖ਼ੁਸ਼ਹਾਲੀ ਦੇ ਰਾਖੇ’ ਦਾ ਦਰਜਾ ਦੇ ਕੇ ਆਪਣੀ ਸਰਕਾਰ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਗੁਰਦਾਸਪੁਰ ਅਤੇ ਮਾਨਸਾ ਵਿਖੇ ਦੋ ਨਵੇਂ ਸੈਨਿਕ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਾਬਕਾ ਫ਼ੌਜੀਆਂ ਲਈ ਮੁੱਖ ਮੰਤਰੀ ਦਫ਼ਤਰ ਵਿੱਚ ਵਿਸ਼ੇਸ਼ ਸੈੱਲ ਕਾਇਮ ਕੀਤਾ ਗਿਆ ਹੈ। ਲੋਕਾਂ ਨੂੰ ਫ਼ੌਜ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਾਡੀ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਿਚ ਪੰਜਾਬੀ ਕਿਸਾਨਾਂ ਦਾ ਵਿਸ਼ੇਸ਼ ਯੋਗਦਾਨ ਹੈ। ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਅੰਦੋਲਨ ਵਿੱਚ ਅੱਜ ਸਾਰਾ ਭਾਰਤ ਉਨ੍ਹਾਂ ਦਾ ਸਾਥ ਦੇ ਰਿਹਾ ਹੈ । ਸਭ ਤੋਂ ਦੁੱਖ ਦੀ ਗੱਲ ਹੈ ਕਿ ਇਸ ਸੰਘਰਸ਼ ਵਿਚ ਸੈਂਕੜੇ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਜਿੱਥੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ਹੀ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ।  ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ ਕਰੀਬ ਛੇ ਲੱਖ ਕਿਸਾਨਾਂ ਦਾ 4600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਸਾਡੀ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ 9 ਫਸਲਾਂ ਦੀ ਖਰੀਦ 48 ਘੰਟਿਆਂ ਅੰਦਰ ਕਰਕੇ ਕਿਸਾਨਾਂ ਨੂੰ ਬਣਦੀ ਰਕਮ ਸਮੇਂ ਸਿਰ ਅਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਪ੍ਰਾਜੈਕਟ ਰਾਹੀਂ 2024 ਤੋਂ ਸਾਨੂੰ ਸਭ ਨੂੰ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰੋਜੈਕਟ ਰਾਹੀਂ 206 ਮੈਗਾਵਾਟ ਬਿਜਲੀ ਦਾ ਉਦਪਾਦਨ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੀਂ ਨੀਤੀ ਤਹਿਤ ਉਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਅਤੇ ਵਧੀਆ ਨੌਕਰੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।ਟੋਕੀਉ ਉਲੰਪਿਕਸ-2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਸੀਂ ਆਪਣੇ ਖਿਡਾਰੀਆਂ ਨੂੰ ਖੇਡ ਨੀਤੀ ਤੋਂ ਅਗਾਂਹ ਵਧ ਕੇ ਸੋਨ ਤਮਗ਼ਾ ਜਿੱਤਣ ਬਦਲੇ ਮਿਲਣ ਵਾਲੀ ਰਕਮ ਤੋਂ ਕਿਤੇ ਵੱਧ ਕੇ 2.51 ਕਰੋੜ ਰੁਪਏ ਦੀ ਰਾਸ਼ੀ ਕਾਂਸੀ ਦੇ ਤਮਗ਼ੇ ਲਈ ਹੀ ਦੇ ਦਿੱਤੀ ਅਤੇ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ 50-50 ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੀ ਰਾਸ਼ੀ ਤਕਸੀਮ ਕੀਤੀ ਗਈ ਹੈ। ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਸਰਕਾਰ ਨੇ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕਰਕੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਪਹਿਲਕਦਮੀ ਪੰਜਾਬ ਦੀਆਂ ਸਾਰੀਆਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਸਫ਼ਰ ਦੀ ਸਹੂਲਤ ਮੁਫ਼ਤ ਕਰਨਾ ਹੈ, ਜੋ ਇਸ ਗੱਲ ਦਾ ਪ੍ਰਤੱਖ-ਪ੍ਰਮਾਣ ਹੈ ਕਿ ਸਰਕਾਰ ਹਰੇਕ ਵਰਗ ਦੀ ਤਰੱਕੀ ਲਈ ਯਤਨਸ਼ੀਲ ਹੈ। ਸਰਕਾਰ ਨੇ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦੇਣ ਤੋਂ ਇਲਾਵਾ ਪੰਚਾਇਤੀ ਤੇ ਲੋਕਲ ਬਾਡੀਜ਼ ਚੋਣਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਹੈ, ਸਮਾਜਿਕ ਸੁਰੱਖਿਆ ਪੈਨਸ਼ਨ ਦੁੱਗਣੀ ਵਧਾ ਕੇ 750 ਰੁਪਏ ਤੋਂ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਇਸ ਨਾਲ ਸੂਬੇ ਦੇ ਸਾਰੇ ਜ਼ਿਲਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ। ਉਨ੍ਹਾਂ ਜ਼ਿਲ੍ਹਾ ਪਠਾਨਕੋਟ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਤੇ ਰੋਸ਼ਨੀ ਪਾਉਂਦਿਆਂ ਦੱਸਿਆ ਕਿ 2.20 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈਵੀਐਮ ਅਤੇ ਵੀਵੀਪੈਟ ਸਟੋਰ ਦੀ ਉਸਾਰੀ ਕਰਵਾਈ ਜਾ ਰਹੀ ਹੈ, 8.43 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ ਨਿਆੜੀ ਧਾਰਕਲਾਂ ਵਿਖੇ ਉਸਾਰੀ ਦੇ ਕੰਮ ਕਰਵਾਏ ਜਾ ਰਹੇ ਹਨ। 

ਇਸ ਤੋਂ ਇਲਾਵਾ ਮਲਟੀਪਰਪਸ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਰਹਿੰਦੇ ਕੰਮ ਉਤੇ 96.08 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਜਾਨਪੁਰ ਵਿਖੇ 13 ਕਰੋੜ 37 ਲੱਖ ਰੁਪਏ ਨਾਲ ਸਰਕਾਰੀ ਕਾਲਜ ਦੀ ਇਮਾਰਤ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵੈਟਨਰੀ ਪੋਲੀਕਲੀਨਿਕ ਪਠਾਨਕੋਟ ਦੀ ਇਮਾਰਤ ਦੀ ਉਸਾਰੀ ਉਤੇ 264.08 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਜੂਡੀਸ਼ੀਅਲ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਚੌਥੀ ਅਤੇ ਪੰਜਵੀਂ ਮੰਜ਼ਿਲ ਦੀ ਉਸਾਰੀ ਉਤੇ 4 ਕਰੋੜ 93 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ429 ਲੱਖ ਰੁਪਏ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ ਪਠਾਨਕੋਟ ਵਿਖੇ ਇੰਸਟੀਚਿਊਟ ਦੀ ਇਮਾਰਤ ਦੀ ਉਸਾਰੀ ਕਰਵਾਈ ਜਾ ਰਹੀ ਹੈ। ਭੋਆ ਅੰਦਰ ਹੈਲਥ ਅਤੇ ਵੈਲਨੈਸ ਸੈਂਟਰ ਉਤੇ 129.50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ, 133 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਬਿ੍ਰਜ ਐਟ ਤਲਵਾੜਾ ਜੱਟਾਂ, ਮਸਤਪੁਰ ਜਨੀਆ, ਆਰ.ਓ.ਬੀ ਐਸ-148, ਧੀਰਾ ਘਰੋਟਾ, ਮਕੀਮਪੁਰ ਮਿਰਜਾਪੁਰ, ਫਰੀਦਾ ਨਗਰ, ਤਾਰਾਗੜ੍ਹ, ਮੀਰਥਲ ਆਦਿ ਦੇ ਨਿਰਮਾਣ ਕਰਵਾਏ ਜਾ ਰਹੇ ਹਨ, ਜੋ 54 ਪ੍ਰਤੀਸ਼ਤ ਮੁਕੰਮਲ ਹੋ ਗਏ ਹਨ,34 ਕਰੋੜ 10 ਲੱਖ ਰੁਪਏ ਖਰਚ ਕਰਕੇ ਜ਼ਿਲ੍ਹਾ ਪਠਾਨਕੋਟ ਦੀ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਠਾਨਕੋਟ ਸ਼ਹਿਰ ਅੰਦਰ 65 ਕਰੋੜ ਰੁਪਏ ਦੀ ਰਾਸ਼ੀ ਖਰਚ ਕਰਕੇ ਨਵੇਂ ਟਿਊਬਵੈੱਲਾਂ, 90 ਕਿਲੋਮੀਟਰ ਪਾਣੀ ਦੀ ਲਾਈਨ, 120 ਕਿਲੋਮੀਟਰ ਸੀਵਰੇਜ ਦੀ ਲਾਈਨ, ਵਾਟਰ ਟੈਂਕੀਆਂ ਦੀ ਉਸਾਰੀ ਆਦਿ ਦੇ ਕੰਮ ਪ੍ਰਗਤੀ ਅਧੀਨ ਹਨ। ਪਠਾਨਕੋਟ ਅੰਦਰ 18 ਹਜ਼ਾਰ ਪਰਿਵਾਰਾਂ ਨੂੰ ਸੀਵਰੇਜ ਦੇ ਕੁਨੈਕਸ਼ਨ ਅਤੇ 10 ਹਜ਼ਾਰ ਪਰਿਵਾਰਾਂ ਨੂੰ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿ 841 ਲੱਖ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਬਿ੍ਰਜ ਐਟ ਬਾਰਠ ਸਾਹਿਬ ਦੇ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ, ਜਿਲ੍ਹੇ ਵਿੱਚ 535 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 47 ਕਰੋੜ 67 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉ ਇਸ ਮਹਾਨ ਦਿਹਾੜੇ ’ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖੀਏ ਅਤੇ ਦੇਸ਼ ਦੀ ਖੁਸ਼ਹਾਲੀ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਈਏ।ਸਮਾਰੋਹ ਦੈ ਅੰਤ ਵਿੱਚ ਡੀ.ਐੋਸ.ਪੀ.ਡੀ. ਮਨਿੰਦਰ  ਪਾਲ ਸਿੰਘ , ਰਾਜਪੁਤਾਨਾ ਰਾਈਫਲ ਦੇ ਬੈਂਡ ਇੰਚਾਰਜ ਆਦਿ ਨੂੰ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ ਸਰਕਾਰ ਵੱਲੋਂ ਜੋ ਪ੍ਰਾਈਵੇਟ ਹਸਪਤਾਲਾਂ ਵਿੱਚ ਮੋਕੇ ਤੇ ਹੀ ਬੱਚੇ ਦਾ ਜਨਮ ਸਰਟੀਫਿਕੇਟ ਪ੍ਰਾਪਤ ਕਰਨ ਦੀ ਸੁਵਿਧਾ ਦੀ ਜੋ ਸੁਰੂਆਤ ਕੀਤੀ ਗਈ ਹੈ ਉਸ ਅਧੀਨ ਤਿੰਨ ਬੱਚਿਆਂ ਦੇ ਮਾਪਿਆਂ ਨੂੰ ਬੱਚੇ ਦਾ ਜਨਮ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸਾਸਨ ਵੱਲੋਂ ਇੱਕ ਯਾਦਗਾਰ ਚਿੰਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ।

 

Tags: Aruna Chaudhary , 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD