Thursday, 16 May 2024

 

 

ਖ਼ਾਸ ਖਬਰਾਂ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ

ਇਸ ਮੌਕੇ ਸ਼ਹੀਦ ਕਰਨੈਲ ਸਿੰਘ ਇਸੜੂ ਦੀ ਪਤਨੀ ਚਰਨਜੀਤ ਕੌਰ ਦਾ ਵੀ ਕੀਤਾ ਵਿਸ਼ੇਸ਼ ਸਨਮਾਨ

Balbir Singh Sidhu, Sukhjinder Singh Randhawa, Dr Amar Singh, Tej Parkash Singh Kotli, Malkeet Singh Dakha, Gurkirat Singh Kotli, Lakhbir Singh Lakha, Kuljeet Singh Nagra, Gurpreet Singh GP, Inderbir Singh Bolaria, 75th Independence Day, Independence Day, Independence Day of India, India At 75, Azadi ka Amrit Mahotsav, Independence Day India 2021

Web Admin

Web Admin

5 Dariya News

ਲੁਧਿਆਣਾ , 15 Aug 2021

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਹਿਕਾਰਤਾ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਜ਼ਿਲ੍ਹੇ ਦੇ ਈਸੜੂ ਪਿੰਡ ਵਿੱਚ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਉਨ੍ਹਾਂ ਨਾਲ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਸ.ਤੇਜ ਪ੍ਰਕਾਸ਼ ਸਿੰਘ ਕੋਟਲੀ ਅਤੇ ਸ.ਮਲਕੀਤ ਸਿੰਘ ਦਾਖਾ, ਖੰਨਾ ਦੇ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ, ਪਾਇਲ ਦੇ ਵਿਧਾਇਕ ਸ. ਲਖਬੀਰ ਸਿੰਘ ਲੱਖਾ, ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ, ਸ. ਗੁਰਪ੍ਰੀਤ ਸਿੰਘ ਜੀ.ਪੀ, ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਉਨ੍ਹਾਂ ਪਿੰਡ ਵਿੱਚ ਸਥਾਪਿਤ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾ ਭੇਟ ਕੀਤੀਆਂ। ਇਸ ਮੌਕੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।ਪੁਰਤਗਾਲੀ ਹਕੂਮਤ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਵੇਲੇ ਆਪਣੀ ਜਾਨ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਸਾਨੂੰ ਪੰਜਾਬੀਆਂ ਨੂੰ ਮਹਾਨ ਸਿੱਖ ਤੋਂ ਕੁਰਬਾਨੀ ਦੀ ਭਾਵਨਾ ਵਿਰਸੇ ਵਿੱਚ ਮਿਲੀ ਹੈ। ਗੁਰੂਆਂ ਖਾਸ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਨੇ ਮਨੁੱਖਤਾ ਦੀ ਖ਼ਾਤਰ ਮੁਗਲਾਂ ਦੁਆਰਾ ਕੀਤੇ ਗਏ ਜ਼ੁਲਮ ਦੇ ਵਿਰੁੱਧ ਸਰਵਉੱਚ ਕੁਰਬਾਨੀ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਸਵੈ-ਕੁਰਬਾਨੀ ਦੀ ਇਹ ਵਿਰਾਸਤ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਚਲੀ ਆ ਰਹੀ ਹੈ ਅਤੇ ਕੌਮੀ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹਾਨ ਯੋਗਦਾਨ ਦੇ ਪਿੱਛੇ ਇੱਕ ਵੱਡੀ ਤਾਕਤ ਹੈ।ਉਨ੍ਹਾਂ ਅੱਗੇ ਕਿਹਾ ਕਿ ਇਹ ਰਿਕਾਰਡ 'ਤੇ ਹੈ ਕਿ ਦੇਸ਼ ਦੀ ਕੁੱਲ ਆਬਾਦੀ ਦਾ ਦੋ ਪ੍ਰਤੀਸ਼ਤ ਹੋਣ ਦੇ ਬਾਵਜੂਦ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਸ ਵਿੱਚ ਉਮਰ ਕੈਦ, ਫਾਂਸੀ ਅਤੇ ਕਾਲੇਪਾਣੀ ਦੀਆਂ ਸਜਾਵਾਂ ਵੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਉੱਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸੋਹਣ ਸਿੰਘ ਭਕਨਾ ਅਤੇ ਹੋਰ ਬਹੁਤ ਸਾਰੇ ਲੋਕਾਂ ਦਾ ਮਹਾਨ ਯੋਗਦਾਨ ਸਾਡੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ ਅਤੇ ਉਨ੍ਹਾਂ ਦੇ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਤ ਕਰੇਗਾ।ਉਨ੍ਹਾਂ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਦੱਸਿਆ ਕਿ ਜਦੋਂ ਵੀ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ ਜਾਂ ਪਿੰਡ ਦੀ ਪੰਚਾਇਤ ਕੋਈ ਵਿਕਾਸ ਪ੍ਰੋਜੈਕਟ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਈਸੜੂ ਪਿੰਡ ਦੇ ਵਿਕਾਸ ਲਈ ਫੰਡ ਅਲਾਟ ਕਰੇਗੀ।ਇਸ ਦੌਰਾਨ, ਕੈਬਨਿਟ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਖੰਨਾ ਹਲਕੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤਕਰੀਬਨ 5 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਅਤੇ 23 ਕਰੋੜ ਰੁਪਏ ਦੀ ਲਾਗਤ ਵਾਲੇ 100 ਐਮ.ਟੀ.ਡੀ. ਵਨਸਪਤੀ ਅਧਾਰਤ ਅਤੇ ਅੰਸ਼ਕ ਹਾਈਡ੍ਰੋਜਨ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।ਉਨ੍ਹਾਂ ਈਸੜੂ ਪਿੰਡ ਵਿੱਚ ਇੱਕ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਦਾ ਵੀ ਐਲਾਨ ਕੀਤਾ।ਕੈਬਨਿਟ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਅਤੇ ਸ਼ਹੀਦ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ.ਯਾਦਵਿੰਦਰ ਸਿੰਘ ਜੰਡਿਆਲੀ, ਵਧੀਕ ਡਿਪਟੀ ਕਮਿਸ਼ਨਰ ਸ.ਸਕਤਰ ਸਿੰਘ ਬੱਲ ਅਤੇ ਹੋਰ ਹਾਜ਼ਰ ਸਨ।

 

Tags: Balbir Singh Sidhu , Sukhjinder Singh Randhawa , Dr Amar Singh , Tej Parkash Singh Kotli , Malkeet Singh Dakha , Gurkirat Singh Kotli , Lakhbir Singh Lakha , Kuljeet Singh Nagra , Gurpreet Singh GP , Inderbir Singh Bolaria , 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD