Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ 12.50 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ‘ਜੱਚਾ-ਬੱਚਾ ਹਸਪਤਾਲ ’ ਦਾ ਨੀਂਹ ਪੱਥਰ ਰੱਖਿਆ ਗਿਆ

ਕਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਸ਼ਲਾਘਾਯੋਗ

Tript Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਗੁਰਦਾਸਪੁਰ , 15 Aug 2021

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਪੰਜਾਬ ਵਲੋਂ ਅੱਜ ਆਜ਼ਾਦੀ ਦਿਵਸ ਦੇ ਮੁਬਾਰਕ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਇਕ ਨਵਾਂ ਤੋਹਫਾ ਦਿੱਤਾ ਗਿਆ ਹੈ। ਅੱਜ ਉਨਾਂ ਵਲੋਂ ਬੱਬਰੀ ਹਸਪਤਾਲ ਨੇੜੇ ਬਾਈਪਸ, ਗੁਰਦਾਸਪੁਰ ਵਿਖੇ 12.50 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਨਵੇਂ 50 ਬੈੱਡ ਵਾਲੇ ‘ਜੱਚਾ-ਬੱਚਾ ਹਸਪਤਾਲ’ (ਐਮ.ਸੀ.ਐਚ) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲ੍ਹਾ ਪਲਾਨੰਗ ਕਮੇਟੀ ਗੁਰਦਾਸਪੁਰ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਹਰਭਡਨ ਰਾਮ ਸਿਵਲ ਸਰਜਨ, ਬਲਜੀਤ ਸਿੰਘ ਪਾਹੜਾ ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਵੀ ਮੋਜੂਦ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਬਾਜਵਾ ਨੇ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੰਭਾਲ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਗੁਰਦਾਸਪੁਰ ਵਿਖੇ ਇਸ ‘ਜੱਚਾ-ਬੱਚਾ ਹਸਪਤਾਲ’ ਦੇ ਬਨਣ ਨਾਲ ਇਸ਼ ਦੇ ਨੇੜਲੇ ਖੇਤਰ ਦੇ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ ਅਤੇ ਔਰਤਾਂ ਨੂੰ ਦੂਰ-ਢੁਰਾਢੇ ਜਾ ਕੇ ਇਲਾਜ ਕਰਵਾਉਣ ਤੋਂ ਨਿਜਾਤ ਮਿਲੇਗੀ। ਉਨਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਸਾਡੀ ਸਰਕਾਰ ਦੀਆਂ ਕਈ ਪ੍ਰਾਪਤੀਆਂ ਹਨ ਪਰ ਮੌਜੂਦਾ ਸਮੇਂ ਕੋਰੋਨਾ ਨਾਲ ਨਜਿੱਠਣ ਲਈ ਪੂਰਾ ਅਮਲਾ-ਫੈਲਾ ਲੱਗਿਆ ਹੋਇਆ ਹੈ ਅਤੇ ਸਿਹਤ ਕਰਮਚਾਰੀਆਂ ਵਲੋ ਔਖੀ ਘੜੀ ਵਿਚ ਡੱਟ ਕੇ ਦਿੱਤੀਅ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ।ਇਸ ਮੌਕੇ ਵਿਧਾਕਿ ਗੁਰਦਾਸਪੁਰ ਸ੍ਰੀ ਪਾਹੜਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ ਕਿ ਹਲਕਾ ਗੁਰਦਾਸਪੁਰ ਵਿਖੇ ‘ਜੱਚਾ-ਬੱਚਾ ਹਸਪਤਾਲ’ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨਾਂ ਕਿਹਾ ਕਿ ਉਹ ਹਲਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ 50 ਬੈੱਡ ਵਾਲਾ ਜੱਚਾ-ਬੱਚਾ ਹਸਪਤਾਲ (ਐਮ.ਸੀ.ਐਸ) ’ਤੇ ਕਰੀਬ 12.50 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਸਬੰਧਤ ਵਿਭਾਗ ਵਲੋਂ ਇਕ ਸਾਲ ਵਿਚ ਇਸ ਨੂੰ ਤਿਆਰ ਕੀਤਾ ਜਾਵੇਗਾ। ਤਿੰਨ ਮੰਜ਼ਿਲੀ ਬਣਨ ਵਾਲੇ ਹਸਪਤਾਲ ਵਿਚ ਵੇਟਿੰਗ ਹਾਲ, ਪੋਰਚ, ਓਪੀਡੀ ਰੂਮ, ਫੈਮਲੀ ਪਲਾਨਿੰਗ ਰੂਮ, ਸੈਂਪਲ ਕੁਲੈਕਸ਼ਨ, ਲੈਬ, ਈਸੀਜੀ ਐਂਡ ਅਲਟਰਾ ਸਾਊਂਡ, ਰੀਕਰਵਰੀ ਰੂਮ, ਸਟਾਫ ਰੂਮ, ਤਿੰਨ ਵਾਰਡਾਂ 12 ਬੈੱਡ ਵਾਲੀਆਂ (ਹਰੇਕ ਵਾਰਡ ਵਿਚ ਤਿੰਨ ਬੈੱਡ), ਇਕ ਵਾਰਡ 11 ਬੈੱਡ ਅਤੇ ਕਮਰਿਆਂ ਦੀ ਉਸਾਰੀ ਤੇ ਲਿਫਟ ਆਦਿ ਸ਼ਾਮਲ ਹੈ।  

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD