Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਤੇ ਭਵਾਨੀਗੜ ਦੇ ਪਿੰਡਾਂ ਦੀ ਸੁਰੱਖਿਆ ਲਈ ਕੀਤੀ ‘ਸੇਫ਼ ਸਿਟੀ ਪ੍ਰੋਜੈਕਟ’ ਦੀ ਸ਼ੁਰੂਆਤ

3 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ ਸੰਗਰੂਰ ਤੇ ਭਵਾਨੀਗੜ ਦੇ ਹਰ ਪਿੰਡ ’ਚ ਲੱਗਣਗੇ ਹਾਈ-ਟੈਕ ਕੈਮਰੇ: ਸਕੂਲ ਸਿੱਖਿਆ ਮੰਤਰੀ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਬਾਲੀਆਂ/ਸੰਗਰੂਰ , 15 Aug 2021

Last updated on: Aug 15, 2021, 00:00 IST

ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਸੰਗਰੂਰ ਹਲਕੇ ਦੇ ਪਿੰਡ ਬਾਲੀਆਂ ਤੋਂ ਸੂਬੇ ਦੇ ਪਿੰਡਾਂ ’ਚ ਹਾਈ-ਟੈਕ ਕੈਮਰੇ ਲਗਾਉਣ ਲਈ ਸ਼ੁਰੂ ਕੀਤੇ ਜਾ ਰਹੀ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ’ਚ ਪਹਿਲੀ ਵਾਰ ਸ਼ੁਰੂ ਕੀਤੇ ਜਾ ਰਹੇ ਇਸ ਪ੍ਰੋਜੈਕਟ ਤਹਿਤ ਸੰਗਰੂਰ ਅਤੇ ਭਵਾਨੀਗੜ ਸਬਡਵੀਜ਼ਨ ਦੇ ਸਾਰੇ 87 ਪਿੰਡਾਂ ਦੇ ਹਰ ਦਾਖਲੇ ਅਤੇ ਨਿਕਾਸੀ ਵਾਲੇ ਸਥਾਨ ’ਤੇ ਇਹ ਹਾਈ-ਟੈਕ ਕੈਮਰੇ ਲਗਵਾਏ ਜਾਣਗੇ। ਉਨਾਂ ਕਿਹਾ ਕਿ ਸੰਗਰੂਰ ਹਲਕੇ ’ਚ ਲਗਾਏ ਜਾ ਰਹੇ ਇਸ ਪਾਇਲਟ ਪ੍ਰੋਜੈਕਟ ਦੀ ਸਫ਼ਲਤਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਸ਼ੁਰੂ ਕੀਤਾ ਜਾਵੇਗਾ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਪਿੰਡਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਹੀ ਉਹ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਹ ਪ੍ਰੋਜੈਕਟ ਮਨਜ਼ੂਰ ਕਰਵਾ ਕੇ ਲੈ ਕੇ ਆਏ ਹਨ।

ਉਨਾਂ ਦੱਸਿਆ ਕਿ ਕਾਂਗਰਸ ਸਰਕਾਰ ਦੀ ਅਗਵਾਈ ’ਚ ਉਹ ਸੰਗਰੂਰ ਹਲਕੇ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਉਣ ਲਈ ਵਚਨਬੱਧ ਹਨ ਅਤੇ ਇਸ ਦਿਸ਼ਾ ਵੱਲ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਵੀ ਆ ਰਹੇ ਹਨ। ਉਨਾਂ ਕਿਹਾ ਕਿ ਸੰਗਰੂਰ ਹਲਕੇ ’ਚ ਲਗਾਇਆ ਜਾ ਰਿਹਾ ਇਹ ਇੱਕ ਅਜਿਹਾ ਹਾਈ-ਟੈਕ ਪ੍ਰੋਜੈਕਟ ਹੈ ਜਿਸ ’ਚ ਹਰ ਕੈਮਰੇ ਦੀ ਰਿਕਾਰਡਿੰਗ ਪੁਲਿਸ ਅਧਿਕਾਰੀਆਂ ਕੋਲ ਸਬੰਧਤ ਥਾਣਿਆਂ ’ਚ ਲਾਈਵ ਪਹੁੰਚੇਗੀ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਹਾਲਤ ’ਚ ਮਾੜੇ ਅਨਸਰਾਂ ਦੀ ਪਛਾਣ ਕਰਨ ਲਈ ਇਹ ਕੈਮਰੇ ਬਹੁਤ ਲਾਹੇਵੰਦ ਸਾਬਤ ਹੋਣਗੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕੈਮਰੇ ਲਗਾਉਣ ਤੇ ਕੰਟਰੋਲ ਰੂਮ ਸਥਾਪਤ ਕਰਨ ਲਈ ਲੋਕ ਨਿਰਮਾਣ ਵਿਭਾਗ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ ਤੇ ਵਿਭਾਗ ਵੱਲੋਂ ਇਸ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਾਏ ਜਾਣ ਵਾਲੇ ਕੈਮਰਿਆਂ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਮੁਜ਼ਰਮਾਂ ਦੀ ਪਛਾਣ ਕਰਨ ਮੌਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਐਸ.ਪੀ. ਹੈਡਕਵਾਰਟਰ ਆਲਮ ਵਿਜੇ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD