Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਈ ਪ੍ਰੋਗਰਾਮਾਂ ਸਣੇ ਪੇਂਡੂ ਲਿੰਕ ਸੜਕਾਂ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਸਰਕਾਰ ਸੂਖਮ, ਲਘੂ ਤੇ ਦਰਮਿਆਨੇ ਕਾਰੋਬਾਰ ਦੀ ਸਹੂਲਤ ਲਈ ਜਲਦ ਹੀ 1150 ਸੁਧਾਰ ਲਾਗੂ ਕਰੇਗੀ; ਸਰਕਾਰੀ ਹਸਪਤਾਲਾਂ ਵਿੱਚ ਕਈ ਮਹਿੰਗੇ ਟੈਸਟ ਮੁਫ਼ਤ ਕੀਤੇ ਗਏ

Captain Amarinder Singh, Amarinder Singh, 75th Independence Day, Independence Day, Independence Day of India, India At 75, Azadi ka Amrit Mahotsav, Independence Day India 2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #India@75, #75YearsOfIndependence

Web Admin

Web Admin

5 Dariya News

ਅੰਮ੍ਰਿਤਸਰ , 15 Aug 2021

ਦੇਸ਼ ਦੇ 75ਵੇਂ ਇਤਿਹਾਸਕ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ ਸੜਕਾਂ, ਫਿਰਨੀਆਂ ਅਤੇ ਹੋਰ ਸੜਕਾਂ ਦੇ ਵਿਕਾਸ ਲਈ 1200 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਛੇਤੀ ਹੀ ਇੱਕ ਐਕਟ ਨੋਟੀਫਾਈ ਕੀਤਾ ਜਾਵੇਗਾ ਜਿਸ ਤਹਿਤ ਸੂਬੇ ਦੀ ਅਨੁਸੂਚਿਤ ਜਾਤੀ ਆਬਾਦੀ ਦੀ ਪ੍ਰਤੀਸਤਤਾ ਦੇ ਬਰਾਬਰ ਦਲਿਤ ਭਲਾਈ ਵਾਸਤੇ ਬਜਟ ਵਿੱਚੋਂ ਖਰਚ ਕਰਨਾ ਲਾਜਮੀ ਹੋਵੇਗਾ ਅਤੇ 85ਵੀਂ ਸੰਵਿਧਾਨਕ ਸੋਧ ਨੂੰ ਸੁਪਰੀਮ ਕੋਰਟ ਦੇ ਫੈਸਲਿਆਂ ਦੇ ਅਨੁਸਾਰ ਲਾਗੂ ਕੀਤਾ ਜਾਵੇਗਾ।ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਮੁੱਖ ਮੰਤਰੀ ਨੇ ਸੂਖਮ, ਲਘੂ ਅਤੇ ਦਰਮਿਆਨੇ (ਐਮਐਸਐਮਈਜ਼) ਉਦਯੋਗਾਂ ਲਈ 1150 ਵਿਆਪਕ ਸੁਧਾਰਾਂ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਇਸ ਸਬੰਧੀ ਵੇਰਵੇ ਨਿਵੇਸ਼ ਪ੍ਰੋਤਸਾਹਨ ਵਿਭਾਗ ਦੁਆਰਾ ਵੱਖਰੇ ਤੌਰ ’ਤੇ ਸਾਂਝੇ ਕੀਤੇ ਜਾਣਗੇ।ਉਨਾਂ ਨੇ ਇਹ ਵੀ ਐਲਾਨ ਕੀਤਾ ਕਿ ਕੁਝ ਮਹਿੰਗੇ ਡਾਕਟਰੀ ਇਲਾਜ ਅਤੇ ਡਾਇਲਸਿਸ, ਐਕਸਰੇ ਆਦਿ ਵਰਗੇ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਛੇਤੀ ਹੀ ਇੱਕ ਵਿਆਪਕ ਸਿਹਤ ਬੀਮਾ ਸ਼ੁਰੂ ਕੀਤਾ ਜਾਵੇਗਾ।ਮੁੱਖ ਮੰਤਰੀ ਵੱਲੋਂ ਕੀਤੇ ਗਏ ਕਈ ਹੋਰ ਮਹੱਤਵਪੂਰਨ ਐਲਾਨਾਂ ਵਿੱਚ ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ ਸਾਰਿਆਂ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਅਤੇ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਹੀਨਾਵਾਰ ਮਾਣ ਭੱਤੇ ਵਿੱਚ ਕ੍ਰਮਵਾਰ 600, 500 ਅਤੇ 300 ਰੁਪਏ ਦਾ ਵਾਧਾ ਕਾਰਨਾ ਸ਼ਾਮਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ/ਸਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ 1170 ਕਰੋੜ ਰੁਪਏ ਖਰਚ ਕੀਤੇ ਜਾਣਗੇ।ਬੇਜ਼ਮੀਨੇ ਕਿਸਾਨਾਂ ਦੀ ਭਲਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਂਦੀ 20 ਅਗਸਤ ਨੂੰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰੇਗੰਢ ਮੌਕੇ ਕਰਜ਼ਾ ਰਾਹਤ ਸਕੀਮ ਅਧੀਨ 2.85 ਲੱਖ ਬੇਜਮੀਨੇ ਕਿਸਾਨਾਂ ਨੂੰ 520 ਕਰੋੜ ਰੁਪਏ ਦੀ ਅਦਾਇਗੀ ਕਰੇਗੀ। ਇਸ ਤੋਂ ਇਲਾਵਾ ਐਸ.ਸੀ.ਅਤੇ ਬੀ.ਸੀ. ਕਾਰਪੋਰੇਸਨ ਦੇ ਲਗਭਗ 16,000 ਲਾਭਪਾਤਰੀਆਂ ਨੂੰ ਜਲਦ ਹੀ 62 ਕਰੋੜ ਰੁਪਏ ਦੀ ਲਾਗਤ ਨਾਲ 50,000 ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮਿ੍ਰਤਸਰ ਦੇ ਨਜਦੀਕ ਛੇਵੇਂ ਸਿੱਖ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਵਿਵਸਥਾ ਕੀਤੀ ਜਾਵੇਗੀ।ਮਹਾਨ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੰਮਿ੍ਰਤਸਰ ਸ਼ਹਿਰ ਵਿੱਚ ਇੱਕ ਯਾਦਗਾਰ ਬਣਾਈ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀਸੀ, ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲੀਪੀਰ ਅਤੇ ਬਲਵਿੰਦਰ ਸਿੰਘ ਲਾਡੀ, ਅੰਮਿ੍ਰਤਸਰ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸੇਰਗਿੱਲ (ਸੇਵਾਮੁਕਤ), ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਵਿਨੀ ਮਹਾਜਨ, ਡੀਜੀਪੀ ਦਿਨਕਰ ਗੁਪਤਾ, ਡਵੀਜ਼ਨਲ ਕਮਿਸ਼ਨਰ ਵਰੁਣ ਰੂਜਮ, ਡਿਪਟੀ ਕਮਿਸ਼ਨਰ ਅੰਮਿ੍ਰਤਸਰ ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਪੁਲਿਸ ਅੰਮਿ੍ਰਤਸਰ ਡਾ. ਸੁਖਚੈਨ ਸਿੰਘ ਗਿੱਲ ਅਤੇ ਕਮਿਸ਼ਨਰ ਐਮ.ਸੀ. ਅੰਮਿ੍ਰਤਸਰ ਮਾਲਵਿੰਦਰ ਸਿੰਘ ਜੱਗੀ ਮੌਜੂਦ ਸਨ।

 

Tags: Captain Amarinder Singh , Amarinder Singh , 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #India@75 , #75YearsOfIndependence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD