Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਚ ਕੌਮੀ ਝੰਡਾ ਲਹਿਰਾਇਆ, 45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ ਰੇਲ ਹਾਦਸੇ ਦੇ 34 ਪੀੜਤਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

Captain Amarinder Singh Unfurls Tricolour In Amritsar, Confers State Awards On 45

Web Admin

Web Admin

5 Dariya News

ਅੰਮ੍ਰਿਤਸਰ , 15 Aug 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ।ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ। ਹਾਲਾਂਕਿ ਸਾਲ 2021 ਦੇ ਸਟੇਟ ਐਵਾਰਡੀਆਂ ਲਈ ਵੱਖਰੇ ਤੌਰ ਉਤੇ ਸਮਾਗਮ ਕਰਵਾਇਆ ਜਾਵੇਗਾ ਜਿੱਥੇ ਪੱਛਮੀ ਕਮਾਂਡ ਦੇ ਕਮਾਂਡਰ ਇਨ ਚੀਫ ਅਤੇ ਬਾਕੀ ਸਾਰੇ ਰੈਂਕਾਂ ਦੇ ਅਫਸਰਾਂ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਮਿਸਾਲੀ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ ਐਵਾਰਡ’ ਨਾਲ ਸਨਮਾਨਿਤ ਕੀਤਾ ਜੋ ਇਸ ਵੇਲੇ ਮਲੇਰਕੋਟਲਾ ਵਿਖੇ ਸਿਟੀ-2 ਦੇ ਐਸ.ਐਚ.ਓ. ਵਜੋਂ ਤਾਇਨਾਤ ਹਨ ਅਤੇ ਉਨਾਂ ਨੇ ਮਲੇਰਕੋਟਲਾ ਵਿਚ ਇਕ ਦੁਕਾਨ ਦੇ ਉਪਰ ਸਥਿਤ ਘਰ ਵਿਚ ਅੱਗ ਲੱਗ ਜਾਣ ਮੌਕੇ ਉਥੇ ਰਹਿੰਦੇ ਪਰਿਵਾਰ ਨੂੰ ਬਚਾਉਣ ਲਈ ਸਾਹਸ ਅਤੇ ਬਹਾਦਰੀ ਦਿਖਾਈ ਸੀ।ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਏ.ਆਈ.ਜੀ. ਐਸ.ਟੀ.ਐਫ. ਸਨੇਹਦੀਪ ਸ਼ਰਮਾ, ਡੀ.ਐਸ.ਪੀ. ਜਲੰਧਰ ਗੁਰਮੀਤ ਸਿੰਘ, ਏ.ਡੀ.ਸੀ.ਪੀ.-4 ਲੁਧਿਆਣਾ ਰੁਪਿੰਦਰ ਕੌਰ ਸਰਾ, ਏਡੀਸੀਪੀ ਜਾਂਚ ਲੁਧਿਆਣਾ ਰੁਪਿੰਦਰ ਕੌਰ ਭੱਟੀ, ਡੀਐਸਪੀ ਡਿਟੈਕਟਿਵ ਮੋਗਾ ਜੰਗਜੀਤ ਸਿੰਘ ਅਤੇ ਡੀਐਸਪੀ ਡਿਟੈਕਟਿਵ ਅੰਮਿ੍ਰਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਤੋਂ ਇਲਾਵਾ ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਰਿੰਦਰ ਕੌਰ, ਇੰਸਪੈਕਟਰ ਬਿਠਲ ਹਰੀ, ਐਸਆਈ ਲਖਬੀਰ ਸਿੰਘ, ਏਐਸਆਈ ਕੰਵਲਜੀਤ ਸਿੰਘ, ਏਐਸਆਈ ਅਮਨਦੀਪ ਸਿੰਘ, ਏਐਸਆਈ ਜਗਦੀਪ ਸਿੰਘ, ਕਾਂਸਟੇਬਲ ਜਗਜੀਤ ਸਿੰਘ ਅਤੇ ਕਾਂਸਟੇਬਲ ਦਲਜੀਤ ਕੁਮਾਰ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਜੌੜਾ ਫਾਟਕ ਵਿਖੇ ਅੰਮਿ੍ਰਤਸਰ ਰੇਲ ਹਾਦਸੇ ਦੇ 34 ਪੀੜਤਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪੇ।ਮੁੱਖ ਮੰਤਰੀ ਇੱਥੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮਾਂ ਦੀ ਅਗਵਾਈ ਕਰ ਰਹੇ ਸਨ।ਇਸ ਮੌਕੇ ਮੁੱਖ ਮੰਤਰੀ ਨੇ ਇੱਥੇ ਗਾਂਧੀ ਮੈਦਾਨ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਵਿਸ਼ਵਾਸ ਜ਼ਾਹਰ ਕੀਤਾ ਕਿ ਲੋਕਾਂ ਦੀ ਸਾਂਝੀ ਭਾਵਨਾ ਨਾਲ ਸਾਰੀਆਂ ਚੁਣੌਤੀਆਂ ਉਤੇ ਜਿੱਤ ਹਾਸਲ ਕਰ ਲਵਾਂਗੇ। ਉਨਾਂ ਨੇ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਦੇ ਪਰਵਾਨਿਆਂ ਨੂੰ ਵੀ ਯਾਦ ਕੀਤਾ ਜਿਨਾਂ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ।ਅੰਡੇਮਾਨ ਸੈਲੂਲਰ ਜੇਲ ਦੇ ਦੌਰੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਉਨਾਂ ਨੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਦੇਖੇ ਜਿਨਾਂ ਬਾਰੇ ਉਨਾਂ ਨੂੰ ਨਹੀਂ ਸੀ ਪਤਾ ਕਿ ਇਨਾਂ ਲੋਕਾਂ ਨੇ ਵੀ ਦੇਸ਼ ਦੀ ਆਜ਼ਾਦੀ ਲਈ ਅਦੰਲੋਨ ਵਿਚ ਹਿੱਸਾ ਲਿਆ ਸੀ। ਇਨਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।ਇਸ ਮੌਕੇ ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਕਮਾਂਡਰ ਡੀ.ਐਸ.ਪੀ. ਮਾਧਵੀ ਸ਼ਰਮਾ ਅਤੇ ਸੈਕਿੰਡ-ਇਨ-ਕਮਾਂਡ ਡੀ.ਐਸ.ਪੀ. ਹਰਿੰਦਰ ਸਿੰਘ ਮਾਨ ਦੀ ਅਗਵਾਈ ਵਾਲੀ ਮਾਰਚ ਪਾਸਟ ਦੀ ਟੁਕੜੀ ਤੋਂ ਸਲਾਮੀ ਲਈ। ਪਰੇਡ ਵਿਚ ਸ਼ਾਮਲ ਟੁਕੜੀਆਂ ਵਿਚ ਪੰਜਾਬ ਪੁਲੀਸ ਰਿਕਰੂਟਜ਼ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ, ਪੰਜਾਬ ਜੇਲ ਪੁਲੀਸ, ਚੰਡੀਗੜ ਪੁਲੀਸ, ਗਾਰਡੀਅਨਜ਼ ਆਫ ਗਵਰਨੈਂਸ ਅਤੇ ਪੰਜਾਬ ਆਰਮਡ ਪੁਲੀਸ ਦਾ ਪਾਈਪ ਬੈਂਡ ਸ਼ਾਮਲ ਸਨ।

 

Tags: Captain Amarinder Singh , Amarinder Singh , 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #India@75 , #75YearsOfIndependence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD