Wednesday, 15 May 2024

 

 

ਖ਼ਾਸ ਖਬਰਾਂ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government, Government of Punjab, Punjab, Gurjeet Singh Aujla

Web Admin

Web Admin

5 Dariya News

ਅੰਮ੍ਰਿਤਸਰ , 15 Aug 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ।ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਉਨਾਂ ਦੀਆਂ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ। ਉਨਾਂ ਮੇਅਰ ਨੂੰ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਤ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਦੁਆਰਾ ਇਸ ਦੀ ਸਮੀਖਿਆ ਕਰਕੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ।ਮੁੱਖ ਮੰਤਰੀ ਨੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਵਿੱਚੋਂ ਬਹੁਤਿਆਂ ਨੂੰ ਉਨਾਂ ਦਿਨਾਂ ਤੋਂ ਨਿੱਜੀ ਤੌਰ ’ਤੇ ਜਾਣਦੇ ਹਨ ਜਦੋਂ ਉਨਾਂ ਨੇ ਅੰਮਿ੍ਰਤਸਰ ਤੋਂ ਸੰਸਦੀ ਚੋਣ ਲੜੀ ਸੀ ਅਤੇ ਸੀਨੀਅਰ ਭਾਜਪਾ ਨੇਤਾ ਮਰਹੂਮ ਅਰੁਣ ਜੇਤਲੀ ਨੂੰ ਹਰਾਇਆ ਸੀ।75ਵੇਂ ਆਜ਼ਾਦੀ ਦਿਹਾੜੇ ’ਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ 130 ਸਾਲ ਤੋਂ ਵੱਧ ਸਮੇਂ ਦੇ ਸੁਨਹਿਰੀ ਅਤੀਤ ਨਾਲ ਮਹਾਤਮਾ ਗਾਂਧੀ, ਮੋਤੀ ਲਾਲ ਨਹਿਰੂ, ਜਵਾਹਰ ਲਾਲ ਨਹਿਰੂ ਅਤੇ ਕਈ ਹੋਰ ਅਣਜਾਣ ਆਗੂਆਂ ਅਤੇ ਵਰਕਰਾਂ ਦੇ ਦਿਨਾਂ ਤੋਂ ਭਾਰਤੀ ਦੇ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।

ਆਪਣੇ ਸਵਾਗਤੀ ਭਾਸ਼ਣ ਵਿੱਚ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮੰਤਰੀ ਨੂੰ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ‘ਗੁਰੂ ਕੀ ਨਗਰੀ’ ਦੇ ਸਰਵਪੱਖੀ ਵਿਕਾਸ ਲਈ 50 ਕਰੋੜ ਰੁਪਏ ਦੇ ਵਾਧੂ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨਾਂ ਨੇ ਵਿਕਾਸ ਕਾਰਜਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਨੇਪਰੇ ਚਾੜਨ ਲਈ ਕੌਂਸਲਰਾਂ ਦੇ ਮਹੀਨਾਵਾਰ ਭੱਤਿਆਂ ਵਿੱਚ ਵਾਜਬ ਵਾਧੇ ਦੀ ਮੰਗ ਵੀ ਕੀਤੀ।ਇਸ ਤੋਂ ਪਹਿਲਾਂ ਸਥਾਨਕ ਕੌਂਸਲਰ ਮੋਤੀ ਭਾਟੀਆ ਨੇ ਵੀ ਸ਼ਹਿਰ ਦੇ ਵਿਕਾਸ ਲਈ ਫੰਡਾਂ ਦਾ ਮੁੱਦਾ ਉਠਾਇਆ।ਇਸ ਮੌਕੇ ਮੇਅਰ ਜਿਨਾਂ ਨਾਲ ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ, ਨੇ ਮੁੱਖ ਮੰਤਰੀ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਤੋਹਫੇ ਨਾਲ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ, ਵਿਧਾਇਕ ਤਰਸੇਮ ਸਿੰਘ ਡੀਸੀ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਅਤੇ ਨਵਤੇਜ ਸਿੰਘ ਚੀਮਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਮੌਜੂਦ ਸਨ।    

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD