Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਕੋਰੋਨਾ ਮਹਾਂਮਾਰੀ ਦੀ ਰੋਕਥਾਮ 'ਚ ਸਿਹਤ ਵਿਭਾਗ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ: ਸਿਵਲ ਸਰਜਨ ਡਾ . ਗੁਰਿੰਦਰਬੀਰ ਕੌਰ

ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

Civil Surgeon SBS Nagar

Web Admin

Web Admin

5 Dariya News

ਨਵਾਂਸ਼ਹਿਰ , 16 Aug 2021

ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਆਜ਼ਾਦੀ ਦਿਹਾੜੇ ਦੇ ਸੰਦਰਭ ਵਿਚ ਸਿਹਤ ਵਿਭਾਗ ਵਿਚ ਬਿਹਤਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਐੱਨ.ਜੀ.ਓ. ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਤੇ ਟਾਹਲੀ ਸਾਹਿਬ ਗੁਰਦੁਆਰਾ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਦੇ ਨੁਮਾਇੰਦਿਆਂ ਨੂੰ ਅੱਜ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਇੱਥੇ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਤੇ ਤਨਦੇਹੀ ਨਾਲ ਕੀਤੇ ਗਏ ਕੰਮਕਾਜ ਦੀ ਕਾਫੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਕੋਰੋਨਾ ਦੀ ਰੋਕਥਾਮ ਵਿਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ। ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਠਲਾਵਾ ਪਿੰਡ ਵਿਚ ਸੂਬੇ ਦਾ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਜਿਸ ਤਰ੍ਹਾਂ ਨਾਲ ਸਿਹਤ ਵਿਭਾਗ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰ ਰਿਹਾ ਹੈ, ਉਹ ਸ਼ਲਾਘਾਯੋਗ ਹੈ।ਡਾ. ਕੌਰ ਨੇ ਕਿਹਾ ਕਿ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਜੰਗ ਛੇੜੀ ਹੋਈ ਹੈ, ਜਿਸ ਵਿਚ ਸਿਹਤ ਵਿਭਾਗ ਦੇ ਹਰ ਅਧਿਕਾਰੀ ਅਤੇ ਕਰਮਚਾਰੀ ਵੱਲੋਂ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ।ਸਿਵਲ ਸਰਜਨ ਨੇ ਕਿਹਾ ਕਿ ਐੱਨ.ਜੀ.ਓ. ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਤੇ ਟਾਹਲੀ ਸਾਹਿਬ ਗੁਰਦੁਆਰਾ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਦੇ ਪ੍ਰਬੰਧਕਾਂ ਵੱਲੋਂ ਕੋਰੋਨਾ ਕਾਲ ਦੌਰਾਨ ਜ਼ਿਲ੍ਹਾ ਹਸਪਤਾਲ ਵਿਚ ਦਾਖਲ ਕੋਰੋਨਾ ਮਰੀਜ਼ਾਂ ਤੇ ਹੋਰ ਲੋੜਵੰਦਾਂ ਲਈ ਲੰਗਰ ਦੀ ਸੇਵਾ ਕਰਕੇ ਮਰੀਜ਼ਾਂ ਨੂੰ ਸਿਹਤਯਾਬ ਹੋਣ ਵਿਚ ਕਾਫੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਐੱਨ.ਜੀ.ਓ. ਦੀ ਨਿਸਵਾਰਥ ਸੇਵਾ ਨੂੰ ਸਿਹਤ ਵਿਭਾਗ ਸਲਾਮ ਕਰਦਾ ਹੈ ਅਤੇ ਆਸ ਕਰਦਾ ਹੈ ਕਿ ਭਵਿੱਖ ਵਿਚ ਵੀ ਉਹ ਲੋਕਾਂ ਦੀ ਹਮੇਸ਼ਾ ਸੇਵਾ ਕਰਦੇ ਰਹਿਣਗੇ।ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਬਲਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਊਸ਼ਾ ਕਿਰਨ, ਡਾ ਕੁਲਵਿੰਦਰ ਮਾਨ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।   

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD