Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿੱਚ ਉਤਾਰੀਆਂ

ਲੋਕਾਂ ਨੂੰ ਮਿਲੇਗੀ ਵਾਜਬ ਕੀਮਤ 'ਤੇ ਗੁਣਵੱਤਾ ਭਰਪੂਰ ਮਠਿਆਈ: ਸੁਖਜਿੰਦਰ ਸਿੰਘ ਰੰਧਾਵਾ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, MILKFED, Kamaldeep Singh Sangha, Cooperative Societies, Vikas Garg, Ramesh Aggarwal

Web Admin

Web Admin

5 Dariya News

ਚੰਡੀਗੜ੍ਹ , 16 Aug 2021

Last updated on: Aug 16, 2021, 00:00 IST

ਸਹਿਕਾਰੀ ਅਦਾਰੇ ਮਿਲਕਫੈਡ ਵੱਲੋਂ ਆਪਣੇ ਉਤਪਾਦਾਂ ਵਿੱਚ ਨਿਰੰਤਰ ਵਾਧੇ ਨਾਲ ਦਾਇਰੇ ਵਿੱਚ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਵਿੱਚ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਅੱਜ ਵੇਰਕਾ ਬਰਾਂਡ ਵੱਲੋਂ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਗਈਆਂ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਇਥੇ ਸੈਕਟਰ-34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵੇਰਕਾ ਬਰਾਂਡ ਦੀ ਕਾਜੂ ਬਰਫੀ, ਬਰਾਊਨ ਪੇਡਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ।ਸ. ਰੰਧਾਵਾ ਨੇ ਦੱਸਿਆ ਕਿ ਦਸੰਬਰ 2019 ਤੋਂ ਸਾਰਾ ਸੰਸਾਰ ਕੋਵਿਡ ਮਹਾਂਮਾਰੀ ਵਿੱਚੋਂ ਲੰਘ ਰਿਹਾ ਹੈ ਅਤੇ ਇਸ ਸਮੇਂ ਦੌਰਾਨ ਇਕ ਗੱਲ ਉਭਰ ਕੇ ਸਾਹਮਣੇ ਆਈ ਕਿ ਗਾਹਕਾਂ ਦਾ ਝੁਕਾਅ ਡੱਬਾਬੰਦ ਵਸਤਾਂ ਵੱਲ ਜ਼ਿਆਦਾ ਵੱਧ ਗਿਆ। ਮਿਲਕਫੈਡ ਨੇ ਇਸੇ ਲੋੜ ਨੂੰ ਦੇਖਦਿਆਂ ਮਠਿਆਈ, ਬੇਕਰੀ ਅਤੇ ਨਮਕੀਨ ਆਦਿ ਉਤਪਾਦਾਂ ਦਾ ਉਤਪਾਦਨ ਤੇ ਵਿਕਰੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਅਧਾਰ 'ਤੇ ਕਰਨ ਲਈ ਲੋੜੀਂਦੇ ਕਦਮ ਚੁੱਕਦੇ ਹੋਏ ਚੰਡੀਗੜ੍ਹ ਸਵੀਟਸ ਨਾਲ ਸਮਝੌਤਾ ਕੀਤਾ। ਇਸ ਸਮਝੌਤੇ ਅਧੀਨ ਮਿਲਕਫੈਡ ਚੰਡੀਗੜ੍ਹ ਸਵੀਟਸ ਪਾਸੋਂ ਆਪਣੇ ਬਰਾਂਡ ਵੇਰਕਾ ਦੇ ਅਧੀਨ ਮਠਿਆਈ, ਨਮਕੀਨ ਅਤੇ ਬੇਕਰੀ ਆਦਿ ਉਤਪਾਦਾਂ ਦਾ ਉਤਪਾਦਨ ਕਰਕੇ ਸਾਰਾ ਸਾਲ ਵਿਕਰੀ ਰੋਇਲਟੀ ਦੇ ਆਧਾਰ 'ਤੇ ਕਰੇਗੀ। ਪੀ.ਪੀ.ਪੀ. ਅਧੀਨ ਪਾਰਟੀ ਵੱਲੋਂ ਮਿਲਕਫੈਡ ਨੂੰ ਇਕ ਸਾਲ ਵਿੱਚ 30 ਕਰੋੜ ਰੁਪਏ ਦੀ ਮਠਿਆਈ, ਨਮਕੀਨ ਅਤੇ ਬੇਕਰੀ ਦੀ ਵਿਕਰੀ ਕਰਨ ਦਾ ਟੀਚਾ ਹੈ ਅਤੇ ਇਹ ਵਿਕਰੀ ਨਾ ਸਿਰਫ ਕੌਮੀ ਪੱਧਰ ਉਤੇ ਸਗੋਂ ਕੌਮਾਂਤਰੀ ਪੱਧਰ ਉਤੇ ਵੀ ਕੀਤੀ ਜਾਵੇਗੀ । ਮਠਿਆਈਆਂ ਤੋਂ ਬਾਅਦ ਨਮਕੀਨ ਅਤੇ ਬੇਕਰੀ ਉਤਪਾਦ ਜਾਰੀ ਕੀਤੇ ਜਾਣਗੇ।

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਵੇਰਕਾ ਵੱਲੋਂ ਪਹਿਲਾਂ ਦੀਵਾਲੀ ਦੇ ਤਿਉਹਾਰ ਮੌਕੇ ਹੀ ਮਠਿਆਈ ਬਣਾਈ ਅਤੇ ਵੇਚੀ ਜਾਂਦੀ ਸੀ ਜਦੋਂ ਕਿ ਵੇਰਕਾ ਨੂੰ ਪਸੰਦ ਕਰਨ ਵਾਲੇ ਗਾਹਕ ਸਾਰਾ ਸਾਲ ਇਨ੍ਹਾਂ ਉਤਪਾਦਾਂ ਦੀ ਮੰਗ ਕਰਦੇ ਸਨ। ਗਾਹਕਾਂ ਦੀ ਇਹ ਮੰਗ ਵੀ ਹੁਣ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਪੀ.ਪੀ. ਮਾਡਲ ਰਾਹੀਂ ਲਾਂਚ ਕੀਤੇ ਇਨ੍ਹਾਂ ਉਤਪਾਦਾਂ ਉਤੇ ਮਿਲਕਫੈਡ ਦੀ ਬਿਨਾਂ ਕਿਸੇ ਨਿਵੇਸ਼ ਕੀਤੇ ਆਪਣੇ ਬਰਾਂਡ ਨਾਮ ਨਾਲ ਹੀ 30 ਕਰੋੜ ਰੁਪਏ ਦੀ ਟਰਨ ਓਵਰ ਵਧੇਗੀ ਅਤੇ ਇਹ ਲਾਭ ਸਿੱਧਾ ਦੁੱਧ ਉਤਪਾਦਕ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਉਤਪਾਦਾਂ ਲਈ ਕੱਚਾ ਮਾਲ ਅਤੇ ਇਸ ਦੀ ਸ਼ੁੱਧਤਾ ਉਤੇ ਕੰਟਰੋਲ ਮਿਲਕਫੈਡ ਵੱਲੋਂ ਹੀ ਕੀਤਾ ਜਾਵੇਗਾ।ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮੰਦੀ ਦੇ ਦੌਰ ਵਿੱਚ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀਆਂ ਵਿਖੇ ਚੱਲ ਰਹੇ ਹਨ। ਇਸ ਤੋਂ ਇਲਾਵਾ 138 ਕਰੋੜ ਰੁਪਏ ਦੀ ਲਾਗਤ ਨਾਲ ਬੱਸੀ ਪਠਾਣਾ ਵਿਖੇ ਮੈਗਾ ਡੇਅਰੀ ਪ੍ਰਾਜੈਕਟ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਲਕਫੈਡ ਵੱਲੋਂ ਵੇਰਕਾ ਡੇਅਰੀ ਵ੍ਹਾਈਟਨਰ, ਪ੍ਰਸਿੱਧ ਹਲਦੀ ਦੁੱਧ, ਵੱਖ-ਵੱਖ ਕਿਸਮਾਂ ਦੇ ਪੀਓ ਦੁੱਧ ਦੀਆਂ ਪੀ.ਪੀ.ਬੋਤਲਾਂ ਅਤੇ ਅਸਲੀ ਫਲ ਵਾਲੀਆਂ ਆਈਸ ਕਰੀਮਜ਼ ਨੂੰ ਸਫਲਤਾਪੂਰਵਕ ਲਾਂਚ ਕੀਤਾ ਗਿਆ ਸੀ।ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸਮੇਂ ਵਿੱਚ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ ਪਰ ਮਿਲਕਫੈਡ ਪੰਜਾਬ ਨੇ ਦੁੱਧ ਉਤਪਾਦਕਾਂ ਦੀ ਸੇਵਾ ਹਿੱਤ ਸਾਲ 2020-21 ਵਿੱਚ ਪਿਛਲੇ ਸਾਲ ਨਾਲੋਂ 17 ਫੀਸਦੀ ਵਧੇਰੇ ਦੁੱਧ ਦੀ ਖਰੀਦ ਕੀਤੀ ਅਤੇ ਇਸ ਔਖੇ ਸਮੇਂ ਵਿੱਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਖਰੀਦ ਰੇਟ ਵਾਜਿਬ ਰੱਖਣ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਈ।ਚੰਡੀਗੜ੍ਹ ਸਵੀਟਸ ਦੇ ਐਮ.ਡੀ. ਰਮੇਸ਼ ਅੱਗਰਵਾਲ ਨੇ ਕਿਹਾ ਕਿ ਭਾਰਤ ਤੋਂ ਬਾਹਰ ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ ਤੇ ਖਾੜੀ ਮੁਲਕਾਂ ਵਿੱਚ ਵੇਰਕਾ ਬਰਾਂਡ ਦੀ ਬਹੁਤ ਮੰਗ ਸੀ ਅਤੇ ਅੱਜ ਇਨ੍ਹਾਂ ਬਰਾਂਡਾਂ ਦੇ ਲਾਂਚ ਹੁਣ ਦੇਸ਼ ਦੇ ਨਾਲ ਵਿਦੇਸ਼ੀ ਗਾਹਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , MILKFED , Kamaldeep Singh Sangha , Cooperative Societies , Vikas Garg , Ramesh Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD