Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੇਅਰ ਚੁਣੇ ਜਾਣ ਉਪਰੰਤ ਆਜ਼ਾਦੀ ਦਿਹਾੜੇ ਮੌਕੇ ਪਹਿਲੀ ਵਾਰ ਜੀਤੀ ਸਿੱਧੂ ਨੇ ਲਹਿਰਾਇਆ ਮਿਉਂਸਪਲ ਭਵਨ ਵਿਖੇ ਤਿਰੰਗਾ

ਜੈ ਜਵਾਨ ਜੈ ਕਿਸਾਨ ਦੇ ਨਾਅਰੇ ਨੂੰ ਪ੍ਰਫੁੱਲਤ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਕੇਂਦਰ ਸਰਕਾਰ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, 75th Independence Day, Independence Day, Independence Day of India, India At 75, Azadi ka Amrit Mahotsav, Independence Day India 2021, #IndependenceDayIndia, #IndiaAt75, #15August, #IndiaIndependenceDay, #IndependenceDay2021

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Aug 2021

Last updated on: Aug 15, 2021, 00:00 IST

ਮੁਹਾਲੀ ਨਗਰ ਨਿਗਮ ਦੇ ਮਿਉਂਸਪਲ ਭਵਨ ਸੈਕਟਰ 67 ਵਿਖੇ 75ਵਾਂ ਆਜ਼ਾਦੀ ਦਿਹਾੜਾ ਪੂਰੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਤਿਰੰਗਾ ਝੰਡਾ ਲਹਿਰਾਇਆ। ਮੇਅਰ ਬਣਨ ਤੋਂ ਬਾਅਦ ਅਮਰਜੀਤ ਸਿੰਘ ਜੀਤੀ ਸਿੱਧੂ ਪਹਿਲੀ ਵਾਰ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਰਹੇ ਸਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਭਾਰਤ ਨੂੰ ਇਹ ਆਜ਼ਾਦੀ ਬਹੁਤ ਵੱਡੇ ਸੰਘਰਸ਼ਾਂ ਅਤੇ ਕੁਰਬਾਨੀਆਂ ਤੋਂ ਬਾਅਦ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਆਜ਼ਾਦੀ ਨੂੰ ਕਾਇਮ ਰੱਖਣ ਲਈ ਸਾਨੂੰ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਮੌਕੇ  ਉਨ੍ਹਾਂ ਨੂੰ ਮੇਅਰ ਬਣਾਉਣ ਲਈ ਸਮੁੱਚੇ ਮੁਹਾਲੀ ਸ਼ਹਿਰ ਦੇ ਵਸਨੀਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਮੌਕੇ ਸ਼ਹਿਰ ਦੇ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਕਾਂਗਰਸ ਪਾਰਟੀ ਉੱਤੇ ਜੋ ਵਿਸ਼ਵਾਸ ਪ੍ਰਗਟ ਕਰਕੇ ਪੂਰੀ ਬਹੁਮਤ ਨਾਲ ਕਾਂਗਰਸ ਦੇ ਹੱਕ ਵਿੱਚ ਫਤਵਾ ਦਿੱਤਾ ਹੈ, ਉਹ ਉਸ ਦੇ ਤਹਿ ਦਿਲੋਂ ਸ਼ੁਕਰਗੁਜ਼ਾਰ ਹਨ ਅਤੇ ਪੂਰੇ ਸ਼ਹਿਰ ਦਾ ਨਿਰੰਤਰ ਵਿਕਾਸ ਉਨ੍ਹਾਂ ਦੀ ਜ਼ਿੰਮੇਵਾਰੀ ਹੈ।ਮੇਅਰ ਜੀਤੀ ਸਿੱਧੂ ਨੇ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੇ ਹੁਕਮਰਾਨਾਂ ਨੂੰ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਵਾਨਾਂ ਅਤੇ ਕਿਸਾਨਾਂ ਦੇ ਸੰਘਰਸ਼ਾਂ ਨਾਲ ਹੀ ਸਾਨੂੰ ਆਜ਼ਾਦੀ ਹਾਸਲ ਹੋਈ  ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਤੋਂ ਜੇਕਰ ਕਿਸਾਨ ਵੀ ਖੁਸ਼ ਨਹੀਂ ਹਨ ਤਾਂ ਫਿਰ ਇਨ੍ਹਾਂ ਦਾ ਕੀ ਅਰਥ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖਡ਼੍ਹੀ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵੇਗੀ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਐਸਈ ਸੰਜੇ ਕੰਵਰ, ਮੁਹਾਲੀ ਨਗਰ ਨਿਗਮ ਦੇ ਚੁਣੇ ਹੋਏ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021 , #IndependenceDayIndia , #IndiaAt75 , #15August , #IndiaIndependenceDay , #IndependenceDay2021

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD