Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਜ਼ੀਰਾ ਪਾਰਕ ਅਤੇ ਜਲ ਮਹਿਲ (ਬਾਰਾਂਦਰੀ) ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਚੇਅਰਮੈਨ ਅਸ਼ਵਨੀ ਸੇਖੜੀ ਨੇ ਕੋਸ਼ਿਸ਼ਾਂ ਅਰੰਭੀਆਂ

ਚੇਅਰਮੈਨ ਸੇਖੜੀ ਨੇ ਪੁਰਾਤਤਵ ਵਿਭਾਗ ਦੇ ਅਧਿਕਾਰੀਆਂ ਨਾਲ ਹਜ਼ੀਰਾ ਪਾਰਕ ਅਤੇ ਜਲ ਮਹਿਲ ਦਾ ਦੌਰਾ ਕੀਤਾ

Ashwani Sekhri, Punjab Congress, Batala

Web Admin

Web Admin

5 Dariya News

ਬਟਾਲਾ , 16 Aug 2021

Last updated on: Aug 16, 2021, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਬਟਾਲਾ ਸਥਿਤ ਇਤਿਹਾਸਕ ਹਜ਼ੀਰਾ ਪਾਰਕ ਅਤੇ ਜਲ ਮਹਿਲ (ਬਾਰਾਂਦਰੀ) ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਆਪਣੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ ਅਤੇ ਜਲਦੀ ਹੀ ਇਹ ਇਤਿਹਾਸਕ ਸਮਾਰਕਾਂ ਲੋਕਾਂ ਦੀ ਖਿੱਚ ਦਾ ਕੇਂਦਰ ਬਣਨਗੀਆਂ।ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਭਾਰਤੀ ਪੁਰਾਤਤਵ ਵਿਭਾਗ ਦੇ ਅਧਿਕਾਰੀ ਜੁਲਫੀਕਾਰ ਅਲੀ ਅਤੇ ਹੋਰ ਅਧਿਕਾਰੀਆਂ ਨਾਲ ਹਜ਼ੀਰਾ ਪਾਰਕ ਅਤੇ ਜਲ ਮਹਿਲ ਦਾ ਦੌਰਾ ਕੀਤਾ ਅਤੇ ਇਨ੍ਹਾਂ ਦੋਵਾਂ ਇਤਿਹਾਸਕ ਥਾਵਾਂ ਨੂੰ ਵਿਕਸਤ ਕਰਨ ਅਤੇ ਟੂਰਿਸਟ ਸਪਾਟ ਵਜੋਂ ਵਿਕਸਤ ਕਰਨ ਦੀ ਯੋਜਨਾ ਬਾਰੇ ਗੱਲਬਾਤ ਕੀਤੀ। ਸ੍ਰੀ ਸੇਖੜੀ ਨੇ ਪੁਰਾਤਤਵ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਜ਼ੀਰਾ ਪਾਰਕ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਪਾਰਕ ਵਿੱਚ ਫੁੱਲ-ਬੂਟੇ ਲਗਾਉਣ ਦੇ ਨਾਲ ਬੈਠਣ ਲਈ ਬੈਂਚ ਲਗਾਏ ਜਾਣ। ਇਸ ਤੋਂ ਇਲਾਵਾ ਪਾਰਕ ਵਿੱਚ ਪੀਣ ਵਾਲੇ ਪਾਣੀ ਅਤੇ ਵਾਸ਼ਰੂਮ ਦਾ ਪ੍ਰਬੰਧ ਵੀ ਕੀਤਾ ਜਾਵੇ।ਚੇਅਰਮੈਨ ਸ੍ਰੀ ਸੇਖੜੀ ਨੇ ਕਿਹਾ ਕਿ ਹਜ਼ੀਰਾ ਪਾਰਕ ਦੇ ਨਾਲ ਹੀ ਜੋ ਜਲ ਮਹਿਲ (ਬਾਰਾਂਦਰੀ) ਹੈ ਇਹ ਵੀ ਬਹੁਤ ਇਤਿਹਾਸਕ ਮਹੱਤਤਾ ਵਾਲਾ ਸਥਾਨ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੀ ਪਛਾਣ ਇਸ ਵੱਡੇ ਤਲਾਬ ਨੂੰ ਪਾਣੀ ਨਾਲ ਭਰਿਆ ਜਾਵੇ ਅਤੇ ਇਸ ਸਮੁੱਚੇ ਇਤਿਹਾਸਕ ਸਥਾਨ ਨੂੰ ਟੂਰਿਜ਼ਮ ਲਈ ਵਿਕਸਤ ਕੀਤਾ ਜਾਵੇ। ਸ੍ਰੀ ਸੇਖੜੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯੋਜਨਾ ਵਿਭਾਗ ਵੱਲੋਂ ਜਲ ਮਹਿਲ ਨੂੰ ਵਿਕਸਤ ਕਰਨ ਲਈ 1.30 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਨੂੰ ਆਖਰੀ ਪ੍ਰਵਾਨਗੀ ਭਾਰਤੀ ਪੁਰਾਤਤਵ ਵਿਭਾਗ, ਨਵੀਂ ਦਿੱਲੀ ਵੱਲੋਂ ਦਿੱਤੀ ਜਾਣੀ ਹੈ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਤਲਾਬ ਵਿੱਚ ਪਾਣੀ ਭਰਿਆ ਜਾਵੇਗਾ, ਜਿਸ ਨਾਲ ਇਹ ਵੱਡਾ ਤਲਾਬ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗਾ। ਸ੍ਰੀ ਸੇਖੜੀ ਨੇ ਕਿਹਾ ਜਲ ਮਹਿਲ ਦੇ ਵਿਚਕਾਰ ਮਹਾਰਾਜਾ ਸ਼ੇਰ ਸਿੰਘ ਦੀ ਬਾਰਾਂਦਰੀ ਦੀ ਵੀ ਸੰਭਾਲ ਕੀਤੀ ਜਾਵੇ ਅਤੇ ਇਸ ਸਮੁੱਚੇ ਸਥਾਨ ਨੂੰ ਵਿਕਸਤ ਕਰਕੇ ਯਾਤਰੂਆਂ ਲਈ ਖੋਲਿਆ ਜਾਵੇ।ਇਸ ਮੌਕੇ ਭਾਰਤੀ ਪੁਰਾਤਤਵ ਵਿਭਾਗ ਦੇ ਅਧਿਕਾਰੀ ਜੁਲਫੀਕਾਰ ਅਲੀ ਨੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੂੰ ਭਰੋਸਾ ਦਿੱਤਾ ਕਿ ਪੁਰਾਤਤਵ ਵਿਭਾਗ ਵੱਲੋਂ ਬਟਾਲਾ ਸ਼ਹਿਰ ਦੇ ਇਨ੍ਹਾਂ ਇਤਿਹਾਸਕ ਸਥਾਨਾਂ ਦੀ ਸੰਭਾਲ ਅਤੇ ਇਨ੍ਹਾਂ ਨੂੰ ਹੋਰ ਵਿਕਸਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਭਾਰਤੀ ਪੁਰਾਤਤਵ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਰਕੇ ਜਲਦ ਤੋਂ ਜਲਦ ਇਨ੍ਹਾਂ ਪ੍ਰੋਜੈਕਟਾਂ ਨੂੰ ਪਾਸ ਕਰਵਾਇਆ ਜਾਵੇਗਾ ਤਾਂ ਇਨ੍ਹਾਂ ਇਤਿਹਾਸਕ ਸਥਾਨਾਂ ’ਤੇ ਟੂਰਿਜ਼ਮ ਨੂੰ ਉਤਸ਼ਾਹਤ ਕੀਤਾ ਜਾ ਸਕੇ।ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸ੍ਰੀ ਅਸ਼ਵਨੀ ਸੇਖੜੀ ਦੀਆਂ ਕੋਸ਼ਿਸ਼ਾਂ ਸਦਕਾ ਪਹਿਲਾਂ ਵੀ ਪੁਰਾਤਤਵ ਵਿਭਾਗ ਵੱਲੋਂ ਹਜ਼ੀਰਾ ਪਾਰਕ ਨੂੰ ਸੁੰਦਰ ਬਣਾਇਆ ਗਿਆ ਸੀ ਅਤੇ ਜਲ ਮਹਿਲ ਦੀ ਮੁਰੰਮਤ ਕਰਨ ਦੇ ਨਾਲ ਉਸ ਨੂੰ ਸੁਰੱਖਿਅਤ ਕੀਤਾ ਗਿਆ ਸੀ। ਸ੍ਰੀ ਅਸ਼ਵਨੀ ਸੇਖੜੀ ਵੱਲੋਂ ਇੱਕ ਵਾਰ ਫਿਰ ਹਜ਼ੀਰਾ ਪਾਰਕ ਅਤੇ ਜਲ ਮਹਿਲ (ਬਾਰਾਂਦਰੀ) ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਜੋ ਕਸ਼ਿਸ਼ਾਂ ਅਰੰਭੀਆਂ ਗਈਆਂ ਹਨ ਉਨ੍ਹਾਂ ਸਦਕਾ ਬਟਾਲਾ ਜਲਦੀ ਹੀ ਸੈਰ-ਸਪਾਟੇ ਦੇ ਨਕਸ਼ੇ ’ਤੇ ਉਭਰ ਸਕੇਗਾ। ਬਟਾਲਾ ਵਾਸੀਆਂ ਵੱਲੋਂ ਅਸ਼ਵਨੀ ਸੇਖੜੀ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਜਾ ਰਹੀ ਹੈ।ਇਸ ਮੌਕੇ ਸ੍ਰੀ ਸੇਖੜੀ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਕੌਂਸਲਰ ਬੱਬੀ ਸੇਖੜੀ, ਬਬਲਾ ਸੇਖੜੀ, ਗੁਰਦੀਪ ਸਿੰਘ ਜੈਤੋਸਰਜਾ, ਅਸ਼ੋਕ, ਮਦਨ ਲਾਲ, ਕੀਮਤੀ ਲਾਲ, ਵਰਿੰਦਰ ਮੋਂਟੂ, ਵਿਸ਼ਾਲ ਸਾਨਨ, ਰਾਕੇਸ਼ ਮਹਾਜਨ, ਰਜਿੰਦਰ ਆਦਿ ਮੌਜ਼ੂਦ ਸਨ।

 

Tags: Ashwani Sekhri , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD