Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਲੀਡ ਬੈਂਕ ਪੀ. ਐਨ. ਬੀ ਵੱਲੋਂ ਸਿਵਲ ਹਸਪਤਾਲ ਨੂੰ 10 ਲੱਖ ਰੁਪਏ ਦਾ ਮੈਡੀਕਲ ਸਾਜ਼ੋ-ਸਾਮਾਨ ਭੇਟ

ਡਿਪਟੀ ਕਮਿਸ਼ਨਰ ਵੱਲੋਂ ਬੈਂਕ ਦੇ ਸੁਹਿਰਦ ਉਪਰਾਲੇ ਦੀ ਸ਼ਲਾਘਾ

 DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 16 Aug 2021

Last updated on: Aug 16, 2021, 00:00 IST

ਜ਼ਿਲਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਪਣੀਆਂ ਸੀ. ਐਸ. ਆਰ ਗਤੀਵਿਧੀਆਂ ਤਹਿਤ ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਮਰੀਜ਼ਾਂ ਲਈ 10 ਲੱਖ ਰੁਪਏ ਦਾ ਮੈਡੀਕਲ ਸਾਜ਼ੋ-ਸਾਮਾਨ ਹੋਰ ਸਹਾਇਤਾ ਸਮੱਗਰੀ ਭੇਟ ਕੀਤੀ ਗਈ। ਸਿਵਲ ਹਸਪਤਾਲ ਵਿਚ ਇਸ ਸਬੰਧੀ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੀਡ ਜ਼ਿਲਾ ਮੈਨੇਜਰ ਰਮੇਸ਼ ਕੁਮਾਰ ਸ਼ਰਮਾ ਵੱਲੋਂ ਇਹ ਵਸਤਾਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੂੰ ਸੌਂਪੀਆਂ ਗਈਆਂ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਬੈਂਕ ਦੇ ਇਸ ਸੁਹਿਰਦ ਉਪਰਾਲੇ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਬੈਂਕ ਵੱਲੋਂ ਕੋਵਿਡ ਮਹਾਮਾਰੀ ਦੌਰਾਨ ਆਪਣੀਆਂ ਸੀ. ਐਸ. ਆਰ ਗਤੀਵਿਧੀਆਂ ਤਹਿਤ ਮਰੀਜ਼ਾਂ ਲਈ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਗਏ ਹਨ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਹਸਪਤਾਲ ਨੂੰ ਇਹ ਵਸਤਾਂ ਮੁਹੱਈਆ ਕਰਵਾਉਣ ਲਈ ਬੈਂਕ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਲੀਡ ਜ਼ਿਲਾ ਮੈਨੇਜਰ ਰਮੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਪੀ. ਐਨ. ਬੀ ਦੇ ਸਰਕਲ ਹੈੱਡ ਜਾਨ ਮੁਹੰਮਦ ਦੀ ਯੋਗ ਅਗਵਾਈ ਹੇਠ ਬੈਂਕ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਨਾਂ ਵਿਸ਼ਵਾਸ ਦਿਵਾਇਆ ਕਿ ਬੈਂਕ ਇਸੇ ਤਰਾਂ ਆਪਣੀਆਂ ਸਮਾਜ ਭਲਾਈ ਗਤੀਵਿਧੀਆਂ ਜਾਰੀ ਰੱਖੇਗਾ। ਇਸ ਮੌਕੇ ਜ਼ਿਲਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਐਸ. ਐਮ. ਓ ਨਵਾਂਸ਼ਹਿਰ ਡਾ. ਮਨਦੀਪ ਕਮਲ ਤੋਂ ਇਲਾਵਾ ਹੋਰ ਡਾਕਟਰ ਸਾਹਿਬਾਨ ਅਤੇ ਬੈਂਕ ਦਾ ਸਟਾਫ ਹਾਜ਼ਰ ਸੀ।

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD