Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 80 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

Web Admin

Web Admin

5 Dariya News

ਸੰਗਰੂਰ , 15 Aug 2021

Last updated on: Aug 15, 2021, 00:00 IST

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 80 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਪੁਲਿਸ ਲਾਈਨ ਸੰਗਰੂਰ ਵਿਖੇ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ `ਤੇ ਵੱਖ-ਵੱਖ ਅਸਾਮੀਆਂ `ਤੇ ਕੀਤੀ ਗਈ ਹੈ ਜਿਨ੍ਹਾਂ ਵਿੱਚ ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਐਸ.ਐਸ.ਟੀ. ਅਧਿਆਪਕ, ਇੱਕ ਈ.ਟੀ.ਟੀ. ਅਧਿਆਪਕ, 13 ਕਲਰਕ, 4 ਐਸ.ਐਲ.ਏ., 14 ਸੇਵਾਦਾਰ, 2 ਚੌਕੀਦਾਰ ਅਤੇ 2 ਸਵੀਪਰ ਸ਼ਾਮਲ ਹਨ।ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੋਕ ਨਿਰਮਾਣ ਵਿਭਾਗ ਵਿੱਚ ਵੀ ਤਰਸ ਦੇ ਅਧਾਰ ‘ਤੇ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਜਿਨ੍ਹਾਂ ‘ਚ ਕਲਰਕ, ਸਟੈਨੋ-ਟਾਈਪਿਸਟ, ਜੂਨੀਅਰ ਖਰੜਾਕਾਰ ਤੇ ਦਰਜਾ ਚਾਰ ਮੁਲਾਜ਼ਮ ਸ਼ਾਮਲ ਸਨ।ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ `ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

 

Tags: Vijay Inder Singla Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD