Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਹਿਕਾਰਤਾ ਮੰਤਰੀ ਰੰਧਾਵਾ ਨੇ ਬੁੱਢੇਵਾਲ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

15-20 ਸਾਲ ਤੋਂ ਲੰਬਿਤ ਮਾਮਲਿਆਂ 'ਚ ਕਾਰਵਾਈ ਕਰਦਿਆਂ ਸ਼ੂਗਰਫੈਡ ਨੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਬਣਦਾ ਹੱਕ ਦਿੱਤਾ: ਗੁਰਕੀਰਤ ਸਿੰਘ ਕੋਟਲੀ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Gurkirat Singh Kotli, Budhewal Cooperative Sugar Mill, Ghar Ghar Rozgar scheme, Vikas Garg, Puneet Goyal, Kanwaljit Singh, Rupinder Singh Raja Gill, Charanjit Singh Channi

Web Admin

Web Admin

5 Dariya News

ਚੰਡੀਗੜ੍ਹ , 17 Aug 2021

Last updated on: Aug 17, 2021, 00:00 IST

ਸਹਿਕਾਰੀ ਖੰਡ ਮਿੱਲਾਂ ਵਿੱਚ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਯੋਗਤਾ ਅਨੁਸਾਰ ਪੱਕੇ ਤੌਰ ਉਤੇ ਨੌਕਰੀ ਦੇਣ ਦੇ ਲੰਬੇ ਸਮੇਂ ਤੋਂ ਰੁਕੇ ਪਏ ਕੇਸਾਂ ਉਤੇ ਕਾਰਵਾਈ ਕਰਦਿਆਂ ਸ਼ੂਗਰਫੈਡ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਦੇ ਅਜਿਹੇ ਹੀ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਥੇ ਸੈਕਟਰ 35 ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਇਹ ਨਿਯੁਕਤੀ ਪੱਤਰ ਵੰਡੇ ਗਏ।ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਕਾਰਵਾਈ ਅਧੀਨ ਸੀ ਅਤੇ ਅੱਜ 23 ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਤੋਂ ਪਹਿਲਾਂ ਬਟਾਲਾ ਸਹਿਕਾਰੀ ਖੰਡ ਮਿੱਲ ਦੇ 13 ਮ੍ਰਿਤਕ ਮੁਲਾਜ਼ਮਾਂ ਅਤੇ ਅਜਨਾਲਾ ਸਹਿਕਾਰੀ ਖੰਡ ਮਿੱਲ ਦੇ 8 ਮ੍ਰਿਤਕ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਸਹਿਕਾਰਤਾ ਮੰਤਰੀ ਨੇ ਆਖਿਆ ਕਿ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋਂ ਵੀ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਦਾਰੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਵਿਛੜੇ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਾਰ ਲੈਣਾ ਵਿਭਾਗ ਦਾ ਫਰਜ਼ ਬਣਦਾ ਹੈ ਜਿਸ ਕਾਰਨ ਉਨ੍ਹਾਂ ਵਿਭਾਗ ਨੂੰ ਹਦਾਇਤ ਦਿੱਤੀ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਕੇਸਾਂ ਵਿੱਚ ਤਰਸ ਦੇ ਆਧਾਰ 'ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।

ਸ਼ੂਗਰਫੈਡ ਦੇ ਚੇਅਰਮੈਨ ਸ. ਅਮਰੀਕ ਸਿੰਘ ਆਲੀਵਾਲ ਨੇ ਕਿਹਾ ਕਿ ਅੱਜ ਇਨ੍ਹਾਂ ਪਰਿਵਾਰਾਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਪਿਆ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸ਼ੂਗਰਫੈਡ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਗ ਫੜਨਾ ਦਾ ਉਪਰਾਲਾ ਜ਼ਰੂਰ ਕੀਤਾ ਗਿਆ ਹੈ।ਖੰਨਾ ਤੋਂ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ ਨੇ ਸਹਿਕਾਰਤਾ ਮੰਤਰੀ ਤੇ ਅਦਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਮਲੇ ਪਿਛਲੇ 15-20 ਸਾਲਾਂ ਤੋਂ ਰੁਕੇ ਪਏ ਸਨ ਜਿਨ੍ਹਾਂ ਨੂੰ ਪੂਰਾ ਕਰ ਕੇ ਅੱਜ ਨਿਯੁਕਤੀ ਪੱਤਰ ਵੰਡ ਕੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਵੱਡੀ ਮੱਦਦ ਕੀਤੀ ਹੈ। ਬੁੱਢੇਵਾਲ ਖੰਡ ਮਿੱਲ ਦੇ ਚੇਅਰਮੈਨ ਸ. ਹਰਿੰਦਰ ਸਿੰਘ ਲੱਖੋਵਾਲ ਨੇ ਧੰਨਵਾਦ ਕੀਤਾ ਅਤੇ ਸਮੂਹ ਬੋਰਡ ਆਫ ਡਾਇਰੈਕਟਰਜ਼ ਵੱਲੋਂ ਸਹਿਕਾਰਤਾ ਮੰਤਰੀ ਨੂੰ ਸਨਮਾਨਤ ਕੀਤਾ ਗਿਆ।ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਐਮ.ਡੀ. ਸ੍ਰੀ ਪੁਨੀਤ ਗੋਇਲ ਤੇ ਜਨਰਲ ਮੈਨੇਜਰ ਕੰਵਲਜੀਤ ਸਿੰਘ, ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਦੇ ਸਾਰੇ ਬੋੋਰਡ ਆਫ ਡਾਇਰੈਕਟਰਜ਼ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Gurkirat Singh Kotli , Budhewal Cooperative Sugar Mill , Ghar Ghar Rozgar scheme , Vikas Garg , Puneet Goyal , Kanwaljit Singh , Rupinder Singh Raja Gill , Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD