ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਸ.ਹਰਿੰਦਰ ਸਿੰਘ ਭਾਂਬਰੀ ਦੀ ਚੇਅਰਮੈਨਸ਼ਿਪ" /> ਜ਼ਿਲ੍ਹੇ ਦੇ ਵਿਕਾਸ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦਾ ਯੋਗਦਾਨ ਅਹਿਮ

Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਜ਼ਿਲ੍ਹੇ ਦੇ ਵਿਕਾਸ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦਾ ਯੋਗਦਾਨ ਅਹਿਮ

ਜਿਲ੍ਹੇ ਵਿੱਚ ਵੱਖ ਵੱਖ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ

Kuljit Singh Nagra, Punjab Pradesh Congress Committee, Congress, Punjab Congress, Fatehgarh Sahib, Gurpreet Singh GP

5 Dariya News

ਫ਼ਤਹਿਗੜ੍ਹ ਸਾਹਿਬ , 17 Aug 2021

ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਸ.ਹਰਿੰਦਰ ਸਿੰਘ ਭਾਂਬਰੀ ਦੀ ਚੇਅਰਮੈਨਸ਼ਿਪ ਹੇਠ ਜ਼ਿਲ੍ਹਾ ਯੋਜਨਾ ਕਮੇਟੀ ਅਹਿਮ ਯੋਗਦਾਨ ਪਾ ਰਹੀ ਹੈ ਤੇ ਜ਼ਿਲ੍ਹੇ ਦਾ ਬਹੁਪੱਖੀ ਵਿਕਾਸ ਜੰਗੀ ਪੱਧਰ ਉਤੇੇ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਅਤੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਯੋਜਨਾ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਕਈ ਸੌ ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਵਿੱਚ ਵੱਖ ਵੱਖ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ। ਬਸੀ ਪਠਾਣਾਂ ਵਿਖੇ 358 ਕਰੋੜ ਦੀ ਲਾਗਤ ਨਾਲ 11 ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਵਾਲੇ ਮੈਗਾ ਵੇਰਕਾ ਡੇਅਰੀ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਜੈਕਟ ਨਾਲ ਲਗਭਗ 01 ਹਜ਼ਾਰ ਬੇਰੁਜ਼ਗਾਰਾਂ ਨੂੰ ਸਿੱਧੇ ਅਤੇ 80 ਹਜ਼ਾਰ ਕਿਸਾਨਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਹਾਸਲ ਹੋਵੇਗਾ। ਇਸ ਪ੍ਰੋਜੈਕਟ ਦੀ ਰੋਜ਼ਾਨਾਂ 11 ਲੱਖ ਲੀਟਰ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਹੋਵੇਗੀ। ਇਸ ਦਾ ਪਹਿਲਾ ਫੇਜ਼ 138 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲਾ ਹੈ ਤੇ ਇੱਥੇ ਟੈਟਰਾਪੈਕਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ।10 ਕਰੋੜ ਰੁਪਏ ਦੀ ਲਾਗਤ ਨਾਲ ਫ਼ਤਹਿਗੜ੍ਹ ਸਾਹਿਬ ਵਿਖੇ ਜੱਚਾ ਬੱਚਾ ਹਸਪਤਾਲ ਬਣਾਇਆ ਜਾ ਰਿਹਾ, ਜਿਸ ਦਾ ਨਾਮ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ। ਪਿੰਡ ਭਗੜਾਣਾ ਵਿਖੇ 05 ਏਕੜ ਵਿੱਚ 08 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ. ਦਾ ਨਿਰਮਾਣ ਜਾਰੀ ਹੈ।  

ਪਿੰਡਾਂ ਦੇ ਓਵਰਫਲੋਅ ਹੋ ਰਹੇ ਛੱਪੜਾਂ ਦੀ ਸਮੱਸਿਆ ਦੇ ਹੱਲ ਅਤੇ ਗੰਦੇ ਪਾਣੀ ਨੂੰ ਸਾਫ ਕਰਕੇ ਸਿੰਚਾਈ ਯੋਗ ਬਣਾਉਣ ਲਈ ਜ਼ਿਲ੍ਹੇ ਦੇ 62 ਪਿੰਡਾਂ ਵਿੱਚ ਸੀਚੇਵਾਲ ਮਾਡਲ ਤਹਿਤ ਖੂਹ ਤਿਆਰ ਕਰਕੇ ਗੰਦੇ ਪਾਣੀ ਨੂੰ ਸਾਫ ਕਰਨ ਦੇ ਕਈ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਤੇ ਕਈ ਪੂਰੇ ਹੋ ਚੁੱਕੇ ਹਨ।ਜ਼ਿਲ੍ਹੇ ਵਿੱਚ 133 ਕਰੋੜ ਤੋਂ ਵੱਧ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ ਤੇ ਕੰਮ ਮੁਕੰਮਲ ਹੋਣ ਨੇੜੇ ਹੈ। ਸਰਹਿੰਦ ਚੋਅ ਨੂੰ 5.71 ਕਰੋੜ ਰੁਪਏ ਦੀ ਲਾਗਤ ਨਾਲ ਪੱਕਾ ਕੀਤਾ ਗਿਆ ਹੈ ਤੇ 25 ਲੱਖ ਨਾਲ ਉਸ ਦਾ ਸੁੰਦਰੀਕਰਨ ਕਰ ਕੇ ਉਸ ਦੇ ਨਾਲ ਸੈਰਗਾਹ ਬਣਾਈ ਗਈ ਹੈ।ਸਰਕਾਰ ਵੱਲੋਂ 3.50 ਕਰੋੜ ਦੀ ਲਾਗਤ ਨਾਲ ਸਰਹਿੰਦ ਵਿਖੇ ਨਵੇਂ ਬਸ ਸਟੈਂਡ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਦਾ ਨਾਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਉਤੇ ਰੱਖਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ 56 ਕਰੋੜ ਰੁਪਏ ਦੀ ਲਾਗਤ ਨਾਲ ਫ਼ਤਹਿਗੜ੍ਹ ਸਾਹਿਬ ਵਿਚਲੀਆਂ ਧਾਰਮਿਕ ਤੇ ਇਤਿਹਾਸਕ ਇਮਾਰਤਾਂ ਦੀ ਪੁਰਾਤਨ ਦਿੱਖ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ।ਜ਼ਿਲ੍ਹੇ ਵਿੱਚ ਸੜਕਾਂ ਦੇ ਨਵ ਨਿਰਮਾਣ, ਮੁਰੰਮਤ, ਸੜਕਾਂ ਨੂੰ ਚੌੜਾ ਕਰਨ ਦੇ ਵੱਖ-ਵੱਖ ਪ੍ਰੋਜੈਕਟਾਂ ਉਤੇ ਕਰੀਬ 350 ਕਰੋੜ ਰੁਪਏ ਖਰਚੇ ਜਾ ਰਹੇ ।ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹਨ।ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਖੇਤਰ ਵਿਚਲੀਆਂ ਅਤੇ ਆਲੇ ਦੁਆਲੇ ਦੀਆਂ ਸੜਕਾਂ ਸਮੇਤ ਗੁਰਦੁਆਰਾ ਸਾਹਿਬ ਨੂੰ ਆਉਂਦੀਆਂ ਸਾਰੀਆਂ ਸੜਕਾਂ ਚੌੜੀਆਂ ਕੀਤੀਆਂ ਗਈਆਂ ਹਨ।ਇਸ ਮੌਕੇ ਸ. ਹਰਿੰਦਰ ਸਿੰਘ ਭਾਂਬਰੀ ਨੇ ਕਿਹਾ ਕਿ ਉਹ ਆਪਣੀ ਜਿੰਮੇਦਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਯੋਜਨਾ ਕਮੇਟੀ ਦੇ ਅਧੀਨ ਆਉਂਦੀਆਂ ਸਾਰੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾ ਰਿਹਾ ਹੈ। ਉਹ ਨਸ਼ਿਆਂ ਦੇ ਖਾਤਮੇ ਤੇ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ । ਉਨ੍ਹਾਂ ਇਹ ਵੀ ਕਿਹਾ ਕਿ ਪੇਂਡੂ ਸੜਕਾਂ, ਸਿਹਤ ਸਹੂਲਤਾਂ ਤੇ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਲਿਜਾਇਆ ਜਾਵੇਗਾ ਤੇ ਪੈਨਸ਼ਨ ਸਕੀਮਾਂ ਦੇ ਲਾਭਪਾਤਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾਵੇਗਾ।ਇਸ ਮੌਕੇ ਜ਼ਿਲਾ ਪ੍ਰਧਾਨ ਸੁਭਾਸ਼ ਸੂਦ, ਮਾਰਕਿਟ ਕਮੇਟੀ ਚੇਅਰਮੈਨ ਗੁਲਸ਼ਨ ਰਾਏ ਬੌਬੀ, ਕੌਂਸਲਰ ਜਗਜੀਤ ਕੋਕੀ ਵੀ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD