Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਖਿਲਾਫ਼ ਜ਼ਿਲੇ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਕੀਤੀ ਜਾਰੀ

ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਜ਼ਿਲਾ ਵਾਸੀ-ਡਾ. ਸ਼ੇਨਾ ਅਗਰਵਾਲ

DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 17 Aug 2021

Last updated on: Aug 17, 2021, 00:00 IST

ਨਸ਼ਾ ਮੁਕਤ ਭਾਰਤ ਅਭਿਆਨ ਦਾ ਇਕ ਸਾਲ ਪੂਰਾ ਹੋਣ ’ਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਨਸ਼ਿਆਂ ਖਿਲਾਫ਼ ਕਾਰਗੁਜ਼ਾਰੀ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਜਾਰੀ ਕੀਤੀ ਗਈ। ਡਿਪਟੀ ਕਮਿਸ਼ਨਰ, ਜਿਹੜੇ ਕਿ ਨਸ਼ਾ ਮੁਕਤ ਅਭਿਆਨ ਕਮੇਟੀ ਦੇ ਚੇਅਰਪਰਸਨ ਵੀ ਹਨ, ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਿਹੜੇ ਸਾਡੇ ਭੈਣ-ਭਰਾ ਕਿਸੇ ਵੀ ਕਿਸਮ ਦੇ ਨਸ਼ੇ ਦੇ ਆਦੀ ਹਨ, ਉਨਾਂ ਨੂੰ ਨਸ਼ਾ ਛੱਡਣ ਲਈ ਪ੍ਰਰਿਤ ਕਰਨ। ਉਨਾਂ ਕਿਹਾ ਕਿ ਜ਼ਿਲੇ ਦੇ ਸਿਹਤ ਕੇਂਦਰਾਂ ਵਿਚ ਚੱਲਦੇ ਓਟ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਕੇ ਰੋਜ਼ਗਾਰ ਵੱਲ ਪ੍ਰੇਰਿਤ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਦੇਣ। 

ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਯੂ ਟਿਊਬ ’ਤੇ ਉਪਲਬੱਧ ਨਸ਼ਾ ਮੁਕਤੀ ਸਬੰਧੀ ਜ਼ਿਲੇ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਇਸ ਫ਼ਿਲਮ ਨੂੰ ਵੱਧ ਤੋਂ ਵੱਧ ਦੇਖਿਆ ਅਤੇ ਸਾਂਝਾ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਫ਼ਿਲਮ ਨੂੰ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਹੋਰਨਾਂ ਸੰਸਥਾਵਾਂ ਆਦਿ ਵਿਚ ਇਸ ਨੂੰ ਪ੍ਰਸਾਰਿਤ ਕੀਤਾ ਜਾਵੇਗਾ, ਤਾਂ ਜੋ ਇਸ ਜ਼ਰੀਏ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਸਕੇ। ਨਸ਼ਾ ਮੁਕਤ ਅਭਿਆਨ ਕਮੇਟੀ ਦੇ ਮੈਂਬਰ ਸਕੱਤਰ ਅਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਡੀ. ਐਸ. ਪੀ ਲਖਵੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ. ਐਮ. ਸੀ ਡਾ. ਹਰਪ੍ਰੀਤ ਸਿੰਘ, ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਸਿੰਘ, ਲੈਕਚਰਾਰ ਸੁਰਜੀਤ ਸਿੰਘ ਮਝੂਰ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਤੇ ਹੋਰ ਹਾਜ਼ਰ ਸਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD