Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ : ਚੌਧਰੀ ਸੰਤੋਖ ਸਿੰਘ

ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Santokh Singh Chaudhary, Chaudhary Santokh Singh, Punjab Pradesh Congress Committee, Congress, Jalandhar, Punjab Congress, District Development Coordination and Monitoring Committee, DDCMC, Ghanshyam Thori, Pardhan Mantri Awas Yojna,  National Pension Assistance Program, NPAP

5 Dariya News

ਜਲੰਧਰ , 17 Aug 2021

ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅੱਜ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਸਭਾ ਮੈਂਬਰ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ, ਨੇ ਸਮੂਹ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰ ਵਿਭਾਗਾਂ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਨੈਸ਼ਨਲ ਪੈਨਸ਼ਨ ਐਸਿਸਟੈਂਸ ਪ੍ਰੋਗਰਾਮ (ਐਨ.ਪੀ.ਏ.ਪੀ.),ਜਿਸ ਦਾ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ, ਵਿਧਵਾਵਾਂ ਅਤੇ ਬਜ਼ੁਰਗਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ, ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਦਿੱਤੀ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ।ਲੋਕ ਸਭਾ ਮੈਂਬਰ ਨੇ ਇਸ ਮੌਕੇ ਕੁਝ ਸੜਕੀ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ, ਜਿਨ੍ਹਾਂ ਵਿੱਚ 3.15 ਕਰੋੜ ਰੁਪਏ ਦੀ ਲਾਗਤ ਵਾਲੀ 6.99 ਕਿਲੋਮੀਟਰ ਲੰਬੀ ਪਰਤਾਪੁਰਾ ਸੜਕ ਜਮਸ਼ੇਰ ਟੀ-ਪੁਆਇੰਟ ਤੱਕ, 4.95 ਕਰੋੜ ਦੀ ਲਾਗਤ ਨਾਲ ਆਦਮਪੁਰ ਤੋਂ ਕਿਸ਼ਨਪੁਰ ਸੜਕ ਦਾ 10.55 ਕਿਲੋਮੀਟਰ ਦਾ ਰਸਤਾ, 3.40 ਕਰੋੜ ਦੀ ਲਾਗਤ ਵਾਲਾ ਜੀਟੀ ਰੋਡ ਤੋਂ ਕੰਗ ਜਗੀਰ ਅੱਪਰਾ ਨੂੰ ਜਾਣ ਵਾਲਾ 7.89 ਕਿਲੋਮੀਟਰ ਹਿੱਸਾ,2.97 ਕਰੋੜ ਨਾਲ ਅੱਪਰਾ ਤੋਂ ਧੁਲੇਟਾ 6.72 ਕਿਲੋਮੀਟਰ ਸੜਕ, 7.55 ਕਰੋੜ ਦੀ ਲਾਗਤ ਨਾਲ ਗੁਰਾਇਆ ਤੋਂ ਜੰਡਿਆਲਾ ਤੱਕ 17.46 ਕਿਲੋਮੀਟਰ ਲੰਬੀ ਸੜਕ, 10.17 ਕਰੋੜ ਦੀ ਲਾਗਤ ਨਾਲ ਨਕੋਦਰ ਤੋਂ ਜੰਡਿਆਲਾ 13.11 ਕਿਲੋਮੀਟਰ ਲੰਬੀ ਲਿੰਕ ਸੜਕ, 9.11 ਕਰੋੜ ਦੀ ਲਾਗਤ ਨਾਲ ਨਕੋਦਰ ਤੋਂ ਮਹਿਤਪੁਰ ਤੱਕ ਲਿੰਕ ਸੜਕ ਅਤੇ 4.11 ਕਰੋੜ ਦੀ ਲਾਗਤ ਨਾਲ ਪਰਜੀਆਂ ਕਲਾਂ ਤੋਂ ਸ਼ਾਹਕੋਟ ਤੱਕ ਲਿੰਕ ਸੜਕ ਸ਼ਾਮਲ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਇਨ੍ਹਾਂ ਸੜਕੀ ਪ੍ਰਾਜੈਕਟਾਂ ਅਧੀਨ ਸੜਕਾਂ ਦੇ ਮਜ਼ਬੂਤੀਕਰਨ ਅਤੇ ਚੌੜਾ ਕਰਨ ਦੇ ਕੰਮ ਸਮੇਤ ਸਮੁੱਚੇ ਕਾਰਜਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ ।

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਸਮੀਖਿਆ ਕਰਦਿਆਂ ਸ਼੍ਰੀ ਚੌਧਰੀ ਨੇ ਦੱਸਿਆ ਕਿ ਸ਼ਹਿਰੀ ਲਾਭਪਾਤਰੀਆਂ ਲਈ 24 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜਿਸ ਵਿੱਚੋਂ ਲਗਭਗ 12.47 ਕਰੋੜ ਰੁਪਏ ਪਹਿਲਾਂ ਹੀ ਖਰਚੇ ਜਾ ਚੁੱਕੇ ਹਨ। ਉਨ੍ਹਾਂ ਮਿਊਂਸੀਪਲ ਅਥਾਰਟੀ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਬਾਕੀ ਫੰਡਾਂ ਨੂੰ ਖਰਚ ਕਰਨ ਦੇ ਨਿਰਦੇਸ਼ ਦਿੱਤੇ।ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਸਮੁੱਚੇ ਦਸ ਵਿਕਾਸ ਬਲਾਕਾਂ ਵਿੱਚ 2.97 ਕਰੋੜ ਦੀ ਲਾਗਤ  ਨਾਲ 19840 ਦੇ ਕਰੀਬ ਪਖਾਨਿਆਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। 42 ਪਿੰਡਾਂ ਵਿੱਚ ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਸਮਾਰਟ ਸਿਟੀ ਮਿਸ਼ਨ ਅਧੀਨ 1984.50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਸਮੁੱਚੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।ਸਿੱਖਿਆ ਵਿਭਾਗ ਨਾਲ ਸਬੰਧਤ ਸਕੀਮਾਂ ਜਾ ਜਾਇਜ਼ਾ ਲੈਂਦਿਆਂ ਸ਼੍ਰੀ ਚੌਧਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਸਿੱਖਣ ਦੇ ਸਮਰੱਥ ਬਣਾਉਣ ਲਈ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਸਿੱਖਿਆ ਵਿਭਾਗ ਸਬੰਧੀ ਪ੍ਰਾਜੈਕਟਾਂ  ਅਧੀਨ ਕੀਤੀ ਗਈ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਰਦੀਆਂ ਤੇ ਕਿਤਾਬਾਂ ਦੀ ਵੰਡ, ਸਮਾਰਟ ਸਕੂਲਾਂ ਦੀ ਉਸਾਰੀ ਅਤੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦੀ ਉਪਲਬਧਤਾ ਦੇ ਕਾਰਜਾਂ ਦਾ ਵਿਸ਼ਲੇਸ਼ਣ ਕੀਤਾ।ਸੰਸਦ ਮੈਂਬਰ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ, ਮੈਂਬਰ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਸਕੀਮ, ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਉੱਜਵਲਾ ਯੋਜਨਾ, ਏਕੀਕ੍ਰਿਤ ਬਾਲ ਵਿਕਾਸ ਯੋਜਨਾ ਤੋਂ ਇਲਾਵਾ ਹੋਰ ਯੋਜਨਾਵਾਂ ਦੇ ਲਾਗੂਕਰਨ ਦੀ ਸਮੀਖਿਆ ਵੀ ਕੀਤੀ।ਸਰਕਾਰੀ ਯੋਜਨਾਵਾਂ ਤਹਿਤ ਫੰਡਾਂ ਦੀ ਸਰਬੋਤਮ ਵਰਤੋਂ 'ਤੇ ਜ਼ੋਰ ਦਿੰਦਿਆਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਨਾਲ ਪੈਸਾ ਸਹੀ ਦਿਸ਼ਾ ਵਿੱਚ ਖਰਚਿਆ ਜਾਣਾ ਯਕੀਨੀ ਬਣੇਗਾ। ਉਨ੍ਹਾਂ ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ ਦੀ ਸਥਾਪਨਾ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਸਵੈ ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ 'ਤੇ ਵੀ ਜ਼ੋਰ ਦਿੱਤਾ, ਜਿਸ ਨਾਲ ਔਰਤਾਂ ਨੂੰ ਸਸ਼ਕਤ ਬਣਾਇਆ ਜਾ ਸਕੇ। ਚੌਧਰੀ ਸੰਤੋਖ ਸਿੰਘ ਨੇ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਇਨ੍ਹਾਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਯੂਡੀ) ਹਿਮਾਂਸ਼ੂ ਜੈਨ, ਐਸ.ਡੀ.ਐਮ ਹਰਪ੍ਰੀਤ ਸਿੰਘ ਅਟਵਾਲ, ਬਲਰਾਜ ਰਾਜ ਸਿੰਘ, ਪੂਨਮ ਸਿੰਘ ਅਤੇ ਵੱਖ -ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

                                                 

 

Tags: Santokh Singh Chaudhary , Chaudhary Santokh Singh , Punjab Pradesh Congress Committee , Congress , Jalandhar , Punjab Congress , District Development Coordination and Monitoring Committee , DDCMC , Ghanshyam Thori , Pardhan Mantri Awas Yojna , National Pension Assistance Program , NPAP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD