Saturday, 04 May 2024

 

 

ਖ਼ਾਸ ਖਬਰਾਂ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

 

'ਇੱਕ ਵਿਧਾਇਕ- ਇੱਕ ਪੈਨਸ਼ਨ' ਦੀ ਮੰਗ ਨੂੰ ਲੈ ਕੇ ਸਪੀਕਰ ਨੂੰ ਮਿਲੇ 'ਆਪ' ਦੇ ਵਿਧਾਇਕ

ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ 'ਆਪ' ਵਿਧਾਇਕਾਂ ਦੇ ਵਫ਼ਦ ਨੇ ਵਿਧਾਇਕਾਂ ਨੂੰ ਇੱਕ ਤੋਂ ਵੱਧ ਪੈਨਸ਼ਨਾਂ ਦਾ ਕੀਤਾ ਵਿਰੋਧ

Harpal Singh Cheema, AAP, Aam Aadmi Party, Aam Aadmi Party Punjab, AAP Punjab. Kultar Singh Sandhwan, Gurmeet Singh Meet Hayer, Meet Hayer, Rana K.P. Singh, Rana Kanwarpal Singh, Principal Budh Ram, Meet Hayer, Manjit Singh Bilaspur, Kulwant Pandori, Jai Singh Rodi, Amarjit Singh Sandoa

Web Admin

Web Admin

5 Dariya News

ਚੰਡੀਗੜ੍ਹ , 17 Aug 2021

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਵਿਧਾਇਕਾਂ/ ਸਾਬਕਾ ਵਿਧਾਇਕਾਂ ਨੂੰ ਬਤੌਰ ਵਿਧਾਨਕਾਰ ਇੱਕ ਤੋਂ ਵੱਧ ਮਿਲਦੀਆਂ ਮਾਸਿਕ ਪੈਨਸ਼ਨਾਂ ਦਾ ਵਿਰੋਧ ਕਰਦੇ ਹੋਏ 'ਇੱਕ ਵਿਧਾਇਕ - ਇੱਕ ਪੈਨਸ਼ਨ' ਦੀ ਮੰਗ ਰੱਖੀ ਹੈ। ਇਸ ਸਬੰਧ 'ਚ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਦੇ ਵਫ਼ਦ ਨੇ ਸਪੀਕਰ ਰਾਣਾ ਕੇ.ਪੀ.ਸਿੰਘ ਨੂੰ ਮੰਗ ਪੱਤਰ ਦਿੱਤਾ ਹੈ। ਇਸ ਵਫ਼ਦ ਵਿੱਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ ਅਤੇ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ।ਪਾਰਟੀ ਵੱਲੋਂ ਜਾਰੀ ਮੰਗ ਪੱਤਰ ਅਤੇ ਸਪੀਕਰ ਨਾਲ ਮੁਲਾਕਾਤ ਉਪਰੰਤ ਮੀਡੀਆ ਨੂੰ ਦਿੱਤੀ ਜਾਣਕਾਰੀ ਅਨੁਸਾਰ 'ਆਪ' ਵਿਧਾਇਕਾਂ ਨੇ ਇੱਕ ਵਾਰ ਤੋਂ ਵੱਧ ਵਾਰ ਵਿਧਾਇਕ ਬਣਨ ਵਾਲੇ ਵਿਧਾਇਕਾਂ/ ਸਾਬਕਾ ਵਿਧਾਇਕਾਂ ਨੂੰ ਇੱਕ ਤੋਂ ਵੱਧ ਮਿਲਦੀ ਮਾਸਿਕ ਪੈਨਸ਼ਨ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇੰਕਰੀਮੈਂਟ ਆਦਿ ਦੇ ਨਾਂ ਥੱਲੇ ਦਿੱਤਾ ਜਾਂਦਾ ਅਜਿਹਾ ਵਿੱਤੀ ਲਾਭ ਨੈਤਿਕ ਅਤੇ ਸਿਧਾਂਤਕ ਤੌਰ 'ਤੇ ਗਲਤ ਹੈ। ਇਸ ਲਈ ਸਰਕਾਰੀ ਕਰਮਚਾਰੀਆਂ ਵਾਂਗ ਇੱਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਦਿੱਤੀ ਜਾਵੇ, ਬੇਸ਼ੱਕ ਉਹ ਇੱਕ ਤੋਂ ਵੱਧ ਵਾਰ ਵਿਧਾਇਕ ਕਿਉਂ ਨਾ ਬਣੇ ਹੋਣ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ 'ਤੇ ਕਰਦਾਤਾਵਾਂ ਦਾ ਪੂਰਾ ਅਧਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਇਹ ਹੱਕ ਨਹੀਂ ਕਿ ਉਹ ਕਰਦਾਤਾਵਾਂ ਵੱਲੋਂ ਦੇਸ਼ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਦਿੱਤੇ ਟੈਕਸ ਦਾ ਕਿਸੇ ਵੀ ਰੂਪ 'ਚ ਦੁਰਪ੍ਰਯੋਗ ਕਰੇ। ਉਨਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ 2004 ਵਿੱਚ ਸੁਧਾਰਾਂ ਦੇ ਨਾਂ 'ਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਸੀ, ਜਿਸ ਦਾ ਸਮੁੱਚੇ ਮੁਲਾਜ਼ਮ/ ਪੈਨਸ਼ਨਰ ਵਰਗ ਨੇ ਭਾਰੀ ਵਿਰੋਧ ਕੀਤਾ, ਜੋ ਅੱਜ ਤੱਕ ਜਾਰੀ ਹੈ।ਚੀਮਾ ਨੇ ਕਿਹਾ ਨੇ ਸਵਾਲ ਕੀਤਾ ਕਿ ਕਾਨੂੰਨ ਘਾੜਿਆਂ ਨੂੰ ਮੁਲਾਜ਼ਮ ਵਰਗ ਦੀ ਪੈਨਸ਼ਨ ਬੰਦ ਕਰਨ ਜਿਹੇ ਫ਼ੈਸਲੇ ਲੈਣ ਸਮੇਂ ਵਿਧਾਇਕਾਂ/ ਸਾਬਕਾ ਵਿਧਾਇਕਾਂ ਨੂੰ ਇੰਕਰੀਮੈਂਟ ਦੇ ਨਾਂ ਥੱਲੇ ਮਿਲਦੀਆਂ ਕਈ- ਕਈ ਮਾਸਿਕ ਪੈਨਸ਼ਨਾਂ ਕਿਉਂ ਨਹੀਂ ਯਾਦ ਆਈਆਂ? ਇਸ ਦਾ ਜਵਾਬ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਸੰਬੰਧਿਤ ਵਿਧਾਇਕਾਂ ਨੂੰ ਜਨਤਾ ਦੇਣਾ ਚਾਹੀਦਾ ਹੈ। ਉਨਾਂ   ਕਿਹਾ ਕਿ ਆਮ ਆਦਮੀ ਪਾਰਟੀ ਦੇ ਸਮੂਹ ਵਿਧਾਨਕਾਰ ਇੱਕ ਵਿਧਾਇਕ ਨੂੰ ਇੱਕ ਤੋਂ ਵੱਧ ਪੈਨਸ਼ਨ ਨਿਯਮ ਦੇ ਵਿਰੁੱਧ ਹਨ।ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਆਪ' ਦੇ ਵਿਧਾਨਕਾਰਾਂ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਮੰਗ ਕੀਤੀ ਹੈ ਕਿ ਆਗਾਮੀ ਵਿਧਾਨ ਸਭਾ ਦੇ ਸੈਸ਼ਨ 'ਚ ਸਾਰੇ ਵਿਧਾਇਕਾਂ ਦੀ ਸਹਿਮਤੀ ਨਾਲ ਕਾਨੂੰਨ ਪਾਸ ਕਰਕੇ ਇੱਕ ਤੋਂ ਵੱਧ ਪੈਨਸ਼ਨ ਨਿਯਮ  ਨੂੰ ਖ਼ਤਮ ਕੀਤਾ ਜਾਵੇ ਅਤੇ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਕੀਤੀ ਜਾਵੇ, ਕਿਉਂਕਿ ਆਮ ਆਦਮੀ ਪਾਰਟੀ ਇਸ ਗੱਲ ਦੀ ਮੁਦਈ ਹੈ ਕਿ ਸਾਰੇ ਵਿਅਕਤੀਆਂ ਨੂੰ ਬਰਾਬਰਤਾ ਦੇ ਸਿਧਾਂਤ ਅਨੁਸਾਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab. Kultar Singh Sandhwan , Gurmeet Singh Meet Hayer , Meet Hayer , Rana K.P. Singh , Rana Kanwarpal Singh , Principal Budh Ram , Meet Hayer , Manjit Singh Bilaspur , Kulwant Pandori , Jai Singh Rodi , Amarjit Singh Sandoa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD