Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਵੱਡੀ ਗਿਣਤੀ ‘ਚ ਆਗੂ ਤੇ ਪਰਿਵਾਰ ਕਾਂਗਰਸ ‘ਚ ਸ਼ਾਮਲ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ‘ਚ ਜਿਮ ਲਈ ਦਿੱਤੀ 2 ਲੱਖ ਰੁਪਏ ਦਾ ਚੈੱਕ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur

5 Dariya News

ਸੰਗਰੂਰ , 17 Aug 2021

Last updated on: Aug 17, 2021, 00:00 IST

ਅੱਜ ਪਿੰਡ ਬਟੜਿਆਣਾ ਵਿਖੇ ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਜੀ ਨੇ 'ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਜ ਨੂੰ ਇਕ ਲੜੀ ਵਿੱਚ ਪਰੋਣ ਵਾਲੇ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਲਈ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ ਅਤੇ ਪਿੰਡ ਦੇ ਵਿਕਾਸ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸਦੇ ਨਾਲ ਹੀ ਵਿਜੈ ਇੰਦਰ ਸਿੰਗਲਾ ਜੀ ਨੇ ਪਿੰਡ ਦੇ ਨੌਜਵਾਨਾਂ ਨੂੰ ਜਿੰਮ ਲਈ 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ।ਇਸ ਮੌਕੇ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ‘ਚ ਕਾਂਗਰਸ ਪਾਰਟੀ ਵੱਲੋਂ ਹਲਕਾ ਸੰਗਰੂਰ ਦੇ ਵਿੱਚ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਦੇ ਐਸ.ਸੀ. ਭਾਈਚਾਰੇ ਨਾਲ ਸਬੰਧਤ ਪ੍ਰਧਾਨ ਲਛਮਣ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਰਮਜੀਤ ਕੌਰ ਦੀ ਅਗਵਾਈ ਵਿਚ ਲਗਭਗ 17 ਬੀਬੀਆਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਯੂਥ ਆਗੂ ਨਰਿੰਦਰ ਸਿੰਘ ਰੌਕੀ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਇਸ ਮੌਕੇ ਵਿਜੈ ਇੰਦਰ ਸਿੰਗਲਾ ਜੀ ਨੇ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਉਹ ਆਪ ਵਚਨਬੱਧ ਹਨ ਤੇ ਅੱਜ ਸ਼ਾਮਲ ਹੋਏ ਵਿਅਕਤੀਆਂ ਨੂੰ ਵੀ ਯੋਗਤਾ ਦੇ ਆਧਾਰ ‘ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਰਵਾਇਤ ਹੈ ਕਿ ਭਾਵੇਂ ਵਿਕਾਸ ਹੋਵੇ ਭਾਵੇਂ ਪਾਰਟੀ ਦਾ ਜਥੇਬੰਦਕ ਢਾਂਚਾ ਹੋਵੇ, ਹਰ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਇਆਂ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਹਲਕੇ ਦੇ ਹਰ ਪਿੰਡ ਵਿੱਚ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ  ਸੰਗਰੂਰ ਹਲਕੇ ਦੇ ਹਰ ਪਿੰਡ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਿੰਡਾਂ ਦੇ ਐਂਟਰੀ ਤੇ ਐਗਜਿਟ ਪੁਆਇੰਟ ‘ਤੇ ਸੀ.ਸੀ.ਟੀ.ਵੀ. ਕੈਮਰੇ ਲਾਏ ਜਾ ਰਹੇ ਹਨ ਜਿਨ੍ਹਾਂ ਦੀ ਲਾਇਵ ਕਵਰੇਜ ਥਾਣਿਆਂ ਤੇ ਪੁਲਿਸ ਲਾਈਨ ਦੇ ਕੰਟਰੋਲ ਰੂਮ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਹ ਪ੍ਰੋਜੈਕਟ ਵੀ ਸਭ ਤੋਂ ਪਹਿਲਾਂ ਸੰਗਰੂਰ ਹਲਕੇ ‘ਚ ਹੀ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਸੰਗਰੂਰ ਸੂਬੇ ਦਾ ਸਭ ਤੋਂ ਵਿਕਸਿਤ ਹਲਕੇ ਬਣ ਕੇ ਉੱਭਰੇਗਾ ਜਿਸਦੇ ਪਿੰਡਾਂ ਤੇ ਸ਼ਹਿਰਾਂ ‘ਚ ਅਤਿ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD