Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

'ਆਪ' ਨੇ ਚੰਡੀਗੜ ਕਾਂਗਰਸ 'ਚ ਲਾਈ ਤਕੜੀ ਸੰਨ, ਸੈਂਕੜੇ ਆਗੂਆਂ ਅਤੇ ਵਰਕਰਾਂ ਨੇ ਚੁੱਕਿਆ ਝਾੜੂ

ਵਿਧਾਇਕ ਜਰਨੈਲ ਸਿੰਘ, ਕੁਲਵੰਤ ਸਿੰਘ ਪੰਡੋਰੀ, ਚੰਡੀਗੜ ਦੇ ਪ੍ਰਧਾਨ ਪ੍ਰੇਮ ਗਰਗ ਅਤੇ ਬਰਸਟ ਨੇ ਕੀਤਾ ਸਵਾਗਤ

 Jarnail Singh, AAP, Aam Aadmi Party, AAP Punjab, Harchand Singh Barsat

5 Dariya News

ਚੰਡੀਗੜ੍ਹ , 18 Aug 2021

ਹਾਲ ਹੀ ਦੌਰਾਨ ਆਮ ਆਦਮੀ ਪਾਰਟੀ  'ਚ ਸ਼ਾਮਲ ਹੋਏ ਸਾਬਕਾ ਮੇਅਰ ਪ੍ਰਦੀਪ ਛਾਬੜਾ ਅਤੇ ਚੰਡੀਗੜ ਨਗਰ ਨਿਗਮ ਚੋਣਾ ਲਈ 'ਆਪ' ਦੇ ਇੰਚਾਰਜ ਚੰਦਰਮੁਖੀ ਸ਼ਰਮਾ ਨੇ ਕਾਂਗਰਸ ਦੇ ਵੱਖ- ਵੱਖ ਅਹੁਦੇਦਾਰਾਂ ਅਤੇ ਸੈਂਕੜੇ ਵਰਕਰਾਂ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਵਾ ਕੇ ਰਾਜਧਾਨੀ ਅੰਦਰ ਕਾਂਗਰਸ ਦਾ ਸਫ਼ਾਇਆ ਕਰ ਦਿੱਤਾ ਹੈ। ਨਗਰ ਨਿਗਮ ਚੋਣਾ ਤੋਂ ਪਹਿਲਾਂ ਇਸ ਨੂੰ ਚੰਡੀਗੜ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਨਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ 'ਆਪ' ਚੰਡੀਗੜ ਮਾਮਲਿਆਂ ਦੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, 'ਆਪ' ਚੰਡੀਗੜ ਦੇ ਪ੍ਰਧਾਨ ਪ੍ਰੇਮ ਗਰਗ, ਪੰਜਾਬ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰਸਮੀ ਤੌਰ ਸਵਾਗਤ ਕੀਤਾ।ਇਸ ਮੌਕੇ ਜਰਨੈਲ ਸਿੰਘ ਨੇ ਕਾਂਗਰਸ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ, 'ਦਿੱਲੀ ਤੋਂ ਬਾਅਦ ਚੰਡੀਗੜ 'ਚ ਕਾਂਗਰਸ ਜ਼ੀਰੋ ਹੋ ਗਈ ਹੈ।' ਉਨਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਸਮਾਜ ਸੁਧਾਰ ਦੇ ਕੰਮਾਂ ਤੋਂ ਦੇਸ਼ ਭਰ ਦੇ ਲੋਕ 'ਆਪ' ਨਾਲ ਜੁੜ ਰਹੇ ਹਨ।'ਆਪ' ਚੰਡੀਗੜ ਦੇ ਆਗੂ ਅਤੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਨੇ ਕਿਹਾ, 'ਚੰਡੀਗੜ ਨਗਰ ਨਿਗਮ ਚੋਣਾ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦਾ ਪੂਰੀ ਤਰਾਂ ਸਫ਼ਾਇਆ ਕਰਾਂਗੇ ਅਤੇ ਚੰਡੀਗੜ ਨੂੰ ਕਾਂਗਰਸ ਅਤੇ ਭਾਜਪਾ ਮੁਕਤ ਬਣਾਇਆ ਜਾਵੇਗਾ।' ਉਨਾਂ ਕਾਂਗਰਸ ਪਾਰਟੀ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਚੰਡੀਗੜ ਕਾਂਗਰਸ ਭ੍ਰਿਸ਼ਟਾਚਾਰੀਆਂ ਦੀ ਪਾਰਟੀ ਬਣ ਗਈ ਹੈ। ਕਾਂਗਰਸ 'ਚ ਮਿਹਨਤੀ ਵਰਕਰਾਂ ਅਤੇ ਆਗੂਆਂ ਦੀ ਕੋਈ ਕਦਰ ਨਹੀਂ ਹੈ, ਕੇਵਲ ਇੱਕ ਪਰਿਵਾਰ ਦੀ ਪ੍ਰਾਈਵੇਟ ਕੰਪਨੀ ਹੈ, ਇਸੇ ਲਈ ਚੰਡੀਗੜ ਦੇ ਆਗੂਆਂ ਵੱਲੋਂ ਕਾਂਗਰਸ ਪਰਟੀ ਤੋਂ ਅਸਤੀਫ਼ੇ ਦੇਣ ਦੀ ਝੜੀ ਲੱਗੀ ਹੋਈ ਹੈ।

ਪ੍ਰਦੀਪ ਛਬੜਾ ਨੇ ਅੱਗੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਾਦਗੀ ਅਤੇ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਕੇਜਰੀਵਾਲ ਦਾ ਸਾਦਾ ਜੀਵਨ ਦੇਸ਼ ਦੇ ਆਗੂਆਂ ਲਈ ਇੱਕ ਮਿਸਾਲ ਹੈ। ਉਨਾਂ ਕਿਹਾ ਕਿ ਕੇਜਰੀਵਾਲ ਰਾਜਨੀਤੀ 'ਚ ਬਦਲਾਅ ਲੈ ਕੇ ਆ ਰਹੇ ਹਾਂ ਅਤੇ ਚੰਡੀਗੜ ਵਾਸੀ ਇਸ ਰਾਜਨੀਤਿਕ ਬਦਲਾਅ ਦਾ ਹਿੱਸਾ ਬਣ ਰਹੇ ਹਨ।ਸਾਬਕਾ ਮੇਅਰ ਪ੍ਰਦੀਪ ਛਾਬੜਾ ਨੇ ਦੱਸਿਆ ਕਿ ਚੰਡੀਗੜ ਕਾਂਗਰਸ ਦੇ ਵੱਖ- ਵੱਖ ਵਿੰਗਾਂ ਦੇ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ, ਜਿਨਾਂ 'ਚ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਭਾਰਦਵਾਜ, ਸਕੱਤਰ ਮੁਸ਼ਕ ਅਲੀ ਅਤੇ ਪ੍ਰਵੀਨ ਦੁਗਲ ਵੀਸ਼ੂ, ਸੰਯੁਕਤ ਸਕੱਤਰ ਕੁਲਦੀਪ ਕੁਮਾਰ, ਉਪ ਪ੍ਰਧਾਨ ਰਾਕੇਸ਼ ਸੋਨੀ, ਐਸ.ਸੀ ਵਿੰਗ ਦੇ ਉਪ ਪ੍ਰਧਾਨ ਕੰਵਲਜੀਤ ਸਿੰਘ ਸਿੱਧੂ, ਡੀਸੀਸੀ ਦੇ ਜਨਰਲ ਸਕੱਤਰ ਜਗਦੀਪ ਮਹਾਜਨ, ਉਪ ਪ੍ਰਧਾਨ ਦਿਨੇਸ਼ ਸ਼ਰਮਾ, ਚੇਅਰਮੈਨ ਆਰ.ਟੀ.ਆਈ ਸੈਲ ਗਗਨਦੀਪ ਸਿੰਘ ਅਹਲੂਵਾਲੀਆ, ਡੀਸੀਸੀ ਦੇ ਉਪ ਪ੍ਰਧਾਨ ਬੇਅੰਤ ਸਿੰਘ ਅਤੇ ਸੁਰਿੰਦਰ ਸਿੰਘ, ਸਾਬਕਾ ਸਕੱਤਰ ਹਰਵਿੰਦਰ ਗੋਲਡੀ, ਬਲਾਕ ਪ੍ਰਧਾਨ ਹਰਜਿੰਦਰ ਬਾਵਾ ਅਤੇ ਮੋਹਿੰਦਰ ਰਾਜ ਭਰ, ਖਜ਼ਾਨਚੀ ਗੁਰਦੀਪ ਸਿੰਘ, ਜਨਰਲ ਸਕੱਤਰ ਰਾਮ ਕ੍ਰਿਸ਼ਨ, ਬ੍ਰਿਜ ਮੋਹਨ ਮੀਨਾ, ਸੁਖਬੀਰ ਸਿੰਘ ਸੁਖੀ, ਵਿਸ਼ਾਲ ਕੁਮਾਰ ਸ਼ੈਰੀ, ਸੋਨੂੰ ਕੁਮਾਰ, ਸੰਜੇ ਅਰੋੜਾ, ਮਿਸ ਕਾਨਿਕਾ ਖੱਤਰੀ, ਜਸਬੀਰ ਸਿੰਘ, ਵਿਕਰਮਜੀਤ ਸਿੰਘ, ਰੋਹਿਤ ਕੁਮਾਰ, ਮਿਸ ਸਾਰਿਕਾ ਕਨੌਜੀਆ, ਵਰਿੰਦਰ ਪਾਲ ਸਿੰਘ, ਮੋਹਿੰਦਰ, ਕ੍ਰਿਸ਼ਨ ਲਾਲ, ਦਵਿੰਦਰ ਕੁਮਾਰ, ਰਾਕੇਸ਼ ਗਿੱਲ ਅਤੇ ਸੰਜੀਵ ਅਰੋੜਾ ਸ਼ਾਮਲ ਹਨ।

 

Tags: Jarnail Singh , AAP , Aam Aadmi Party , AAP Punjab , Harchand Singh Barsat , Pradeep Chhabra , Prem Garg , Kulwant Singh Pandori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD