Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਵੀ ਕਿਸਾਨ ਸੰਘਰਸ਼ ਦੇ ਹੱਕ ’ਚ ਨਿੱਤਰੀਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ

ਕੇਂਦਰੀ ਪੰਚਾਇਤੀ ਰਾਜ ਮੰਤਰੀ ਸ਼੍ਰੀ ਕਪਿਲ ਪਾਟਿਲ ਨਾਲ ਭਾਈ ਸਿੱਧੂ ਦੀ ਅਗਵਾਈ ’ਚ ਵਫ਼ਦ ਨੇ ਕੀਤੀ ਮੁਲਾਕਾਤ

Protest, Agitation, Demonstration, MSP, Farm Laws, Farmer Bills, Farmers Protest, APMC, Farmer Protest, #FarmerProtest, #StandWithFarmersChallenge

5 Dariya News

ਮੁੰਬਈ , 18 Aug 2021

Last updated on: Aug 18, 2021, 00:00 IST

ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਦੇਸ਼ ਵਿਆਪੀ ਕਿਸਾਨ ਸੰਘਰਸ਼ ਦੇ ਹੱਕ ਵਿਚ ਨਿੱਤਰਦਿਆਂ ਕੇਂਦਰੀ ਪੰਚਾਇਤੀ ਰਾਜ ਮੰਤਰੀ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਰਾਹੀਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਖੇਤੀ ਸੰਬੰਧੀ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ।ਨਵੀਂ ਮੁੰਬਈ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਸੁਪਰੀਮ ਕੌਂਸਲ ਨਵੀਂ ਮੁੰਬਈ  ਗੁਰਦੁਆਰਜ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਹਾਲ ਹੀ ’ਚ ਮੋਦੀ ਸਰਕਾਰ ’ਚ ਪੰਚਾਇਤੀ ਰਾਜ ਮੰਤਰੀ ਵਜੋਂ ਨਿਯੁਕਤ ਕੀਤੇ ਗਏ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਾਰਤ ਸਰਕਾਰ ਵਿਚ ਪੰਚਾਇਤ ਰਾਜ ਮੰਤਰੀ ਦੇ ਤੌਰ ’ਤੇ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਹਾਰਾਸ਼ਟਰ ਰਾਜ ਦੇ ਲੋਕ ਤੁਹਾਡੀ ਇਸ ਨਵੀਂ ਜ਼ਿੰਮੇਵਾਰੀ ਵਿੱਚ ਸਫਲਤਾ ਦੀ ਕਾਮਨਾ ਕਰਦੇ ਹਾਂ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਵਫ਼ਦ ਨੇ ਇਸ ਮੌਕੇ ਇਕ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਦਾ ਪਿਛਲੇ 9 ਮਹੀਨਿਆਂ ਤੋਂ ਦਿਲੀ ਦੀਆਂ ਸਰਹੱਦਾਂ ’ਤੇ ਮੋਰਚਾ ਲਗਾ ਕੇ ਜ਼ਬਰਦਸਤ ਵਿਰੋਧ ਕਰ ਰਹੇ ਹਨ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। 

ਉਨ੍ਹਾਂ ਸ੍ਰੀ ਕਪਿਲ ਪਾਟਿਲ ਨੂੰ ਤਿੰਨ ਖੇਤੀਬਾੜੀ ਸੰਬੰਧੀ ਪਾਸ ਕੀਤੇ ਗਏ ਬਿੱਲਾਂ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ’ਤੇ ਯੋਗ ਦਬਾਅ ਬਣਾਉਣ ਅਤੇ ਇਸ ਮਾਮਲੇ ਪ੍ਰਤੀ ਕਿਸਾਨਾਂ ਨੂੰ ਸਵੀਕਾਰਨ ਯੋਗ ਸਥਾਈ ਹੱਲ ਲਈ ਆਪਣੇ ਰੁਤਬੇ ਅਤੇ ਅਸਰ ਰਸੂਖ਼ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਕਪਿਲ ਪਾਟਿਲ ਨੇ ਸਿੱਖ ਭਾਈਚਾਰੇ ਵੱਲੋਂ ਮਹਾਰਾਸ਼ਟਰ ਦੇ ਵਿਕਾਸ ’ਚ ਪਾਏ ਜਾ ਰਹੇ ਯੋਗਦਾਨ ਅਤੇ ਕਰੋਨਾ ਦੀ ਮਹਾਂਮਾਰੀ ਦੇ ਸਮੇਂ ਮਹਾਰਾਸ਼ਟਰ ਦੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ।  ਉਨ੍ਹਾਂ ਸਿੱਖ ਵਫ਼ਦ ਦੀਆਂ ਮੰਗਾਂ ਵਲ ਧਿਆਨ ਦੇਣ ਦਾ ਵਾਅਦਾ ਕਰਦਿਆਂ ਉਨ੍ਹਾਂ ਤੇ ਸਰਕਾਰ ਨੂੰ ਵਧ ਤੋਂ ਵੱਧ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਗਨੇਸ਼ ਨਾਇਕ, ਵਿਧਾਇਕ ਮੰਦਾਤਾਈ ਮਹਾਤਰੇ ਸਮੇਤ ਵਫ਼ਦ ਵਿਚ ਨਵੀਂ ਮੁੰਬਈ  ਗੁਰਦੁਆਰਜ ਦੇ ਆਗੂ ਭਾਈ ਜਸਪਾਲ ਸਿੰਘ ਸਿੱਧੂ ਨਾਲ ਗੁ: ਪਨਵੇਲ ਦੇ ਪ੍ਰਧਾਨ ਸ: ਹਰਵਿੰਦਰ ਸਿੰਘ ਬੁਟਰ, ਗੁ: ਕਲਮਬੋਲੀ ਦੇ ਪ੍ਰਧਾਨ ਸ: ਜੋਗਿੰਦਰ ਸਿੰਘ,  ਨਰੂਲ ਗੁ: ਦੇ ਪ੍ਰਧਾਨ ਸ: ਗਿਆਨ ਸਿੰਘ, ਗੁ: ਅਰੌਲੀ ਦੇ ਪ੍ਰਧਾਨ ਅਮਰਪਾਲ ਸਿੰਘ,  ਗੁ: ਖਾਰਗੜ ਤੋਂ ਸਤਨਾਮ ਸਿੰਘ ਮਾਨ ਤ ਪ੍ਰਤਾਪ ਸਿੰਘ ਭੈਲ, ਕਾਮੋਥੇ ਗੁ: ਸਾਹਿਬ ਦੇ ਪ੍ਰਧਾਨ ਚਰਨਦੀਪ ਸਿੰਘ , ਗੁ: ਅਰੌਲੀ ਤੋਂ ਅਮਰਜੀਤ ਸਿੰਘ, ਕੋਪਰ ਖੈਰਨੇ ਦੇ ਪ੍ਰਧਾਨ ਇੰਦਰ ਪ੍ਰੀਤ ਸਿੰਘ, ਹੀਰਾ ਸਿੰਘ ਪੱਡਾ, ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਰੰਧਾਵਾ, ਬੁਟਾ ਸਿੰਘ ਘੁਮਾਣ, ਪਿਆਰਾ ਸਿੰਘ ਕੈਨੇਡਾ, ਸਰਵਨ ਸਿੰਘ ਸੰਧੂ ਇੰਗਲੈਂਡ, ਕੁਲਬੀਰ ਸਿੰਘ ਸੰਧੂ ਤੇ ਇਕਬਾਲ ਸਿੰਘ ਰੰਧਾਵਾ ਵੀ ਮੌਜੂਦ ਸਨ।

 

Tags: Protest , Agitation , Demonstration , MSP , Farm Laws , Farmer Bills , Farmers Protest , APMC , Farmer Protest , #FarmerProtest , #StandWithFarmersChallenge

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD