Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਧੂ ਸਿੰਘ ਧਰਮਸੋਤ ਨੇ ਪਿੰਡ ਬਨੇਰਾ ਖੁਰਦ 'ਚ ਬੇਘਰਿਆਂ ਨੂੰ ਮਕਾਨ ਬਣਾਉਣ ਲਈ ਵੰਡੇ 5-5 ਮਰਲੇ ਦੇ ਪਲਾਟ

ਕੈਪਟਨ ਅਮਰਿੰਦਰ ਸਿੰਘ ਹੀ ਗਰੀਬਾਂ ਤੇ ਲੋੜਵੰਦਾਂ ਦੇ ਸੱਚੇ ਹਮਦਰਦ- ਧਰਮਸੋਤ

Sadhu Singh Dharamsot, Punjab Social Welfare and Minorities, Punjab Pradesh Congress Committee, Congress, Chandigarh, Punjab Congress, Government of Punjab, Punjab  Government, Punjab

Web Admin

Web Admin

5 Dariya News

ਨਾਭਾ , 18 Aug 2021

Last updated on: Aug 18, 2021, 00:00 IST

ਪੰਜਾਬ ਦੇ ਜੰਗਲਾਤ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ  ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਦੇ ਪਿੰਡ ਬਨੇਰਾ ਖੁਰਦ ਵਿਖੇ ਲੋੜਵੰਦ ਬੇਘਰਿਆਂ ਨੂੰ ਆਪਣੇ ਮਕਾਨ ਬਣਾਉਣ ਲਈ 5-5 ਮਰਲੇ ਦੇ ਪਲਾਟਾਂ ਦੀਆਂ ਸਨਦਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ 'ਚ ਐਸ.ਸੀ. ਧਰਮਸ਼ਾਲਾ ਲਈ 2 ਲੱਖ ਰੁਪਏ ਤੇ ਪਿੰਡ ਦੇ ਪਾਰਕ ਨੂੰ ਵਿਕਸਤ ਕਰਨ ਲਈ ਨੀਂਹ ਪੱਥਰ ਰੱਖਦਿਆਂ 3 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸ. ਧਰਮਸੋਤ ਨੇ ਸਥਾਨਕ ਵਸਨੀਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਸਰਕਾਰ ਦੀ ਸੇਵਾ ਸੰਭਾਲਦਿਆਂ ਹੀ ਕਿਸਾਨਾਂ, ਵਪਾਰੀਆਂ, ਗਰੀਬਾਂ ਤੇ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਅਹਿਮ ਫੈਸਲੇ ਕੀਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ 7000 ਕਰੋੜ ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਐਸ.ਸੀ. ਤੇ ਬੀ.ਸੀ. ਨਿਗਮਾਂ ਦੇ ਕਰਜ਼ਦਾਰਾਂ ਨੂੰ ਵੀ 50 ਹਜ਼ਾਰ ਰੁਪਏ ਤੱਕ ਦੀ ਕਰਜ਼ਾ ਰਾਹਤ ਪ੍ਰਦਾਨ ਕਰਦਿਆਂ 56 ਕਰੋੜ ਰੁਪਏ ਦੀ ਮੁਆਫ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨੀ ਕਰਜ਼ਿਆਂ ਦੀ ਰਾਹਤ ਦੇ ਕੇ ਦੇਸ਼ ਦੀਆਂ ਹੋਰਨਾਂ ਸਰਕਾਰਾਂ ਨੂੰ ਵੀ ਰਸਤਾ ਦਿਖਾਇਆ ਹੈ।ਸ. ਧਰਮਸੋਤ ਨੇ ਦੱਸਿਆ ਕਿ ਹੁਣ ਬਾਕੀ ਰਹਿੰਦੇ ਇਨ੍ਹਾਂ ਵਰਗਾਂ ਦੇ ਹੋਰ ਕਰਜ਼ਦਾਰਾਂ ਨੂੰ ਵੀ ਰਾਹਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ 'ਤੇ ਉਂਗਲ ਉਠਾਉਣ ਵਾਲਿਆਂ ਨੇ ਵੀ 10 ਸਾਲ ਰਾਜ ਕੀਤਾ ਪਰੰਤੂ ਕਿਸੇ ਦੀ ਫੁੱਟੀ ਕੌਢੀ ਵੀ ਮੁਆਫ਼ ਨਹੀਂ ਕੀਤੀ। 

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਸਰਕਾਰ ਨੇ ਗਰੀਬ ਬੱਚੀਆਂ ਦੇ ਵਿਆਹ ਮੌਕੇ ਦਿੱਤੇ ਜਾਣ ਵਾਲੇ ਅਸ਼ੀਰਵਾਦ, ਸਮਾਜਿਕ ਸੁਰੱਖਿਆ ਪੈਨਸ਼ਨਾਂ 'ਚ ਕੋਈ ਵਾਧਾ ਨਹੀਂ ਕੀਤਾ ਜਦੋਂਕਿ ਉਨ੍ਹਾਂ ਦੀ ਸਰਕਾਰ ਨੇ ਸ਼ਗਨ ਵਜੋਂ 51000 ਰੁਪਏ ਤੇ ਪੈਨਸ਼ਨਾਂ ਲਈ 1500 ਤੱਕ ਦਾ ਵਾਧਾ ਕੀਤਾ ਹੈ।ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਗਰੀਬਾਂ ਤੇ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ 5-5 ਮਰਲੇ ਦੇ ਅਤੇ ਰੂੜੀਆਂ ਲਈ 2-2 ਮਰਲੇ ਦੇ ਪਲਾਟ ਦੇਣ ਦੇ ਪਿਛਲੀ ਸਰਕਾਰ ਨੇ ਲਾਰੇ ਹੀ ਲਗਾਏ ਪਰੰਤੂ ਉਨ੍ਹਾਂ ਨੇ ਕਰਕੇ ਵਿਖਾਇਆ ਅਤੇ ਨਾਭਾ ਹਲਕੇ 15 ਪਿੰਡਾਂ 'ਚ ਇਹ ਪਲਾਟ ਪਾਸ ਕੀਤੇ, 10 ਪਿੰਡਾਂ 'ਚ ਵੰਡੇ ਗਏ ਅਤੇ 5 ਪਿੰਡਾਂ 'ਚ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਰੀਬਾਂ ਨੂੰ ਸਿਰ ਦੀ ਛੱਤ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਸੁਪਨਾ ਸੀ, ਜੋ ਹੁਣ ਪੂਰਾ ਹੋ ਰਿਹਾ ਹੈ। ਪਿੰਡ ਦੇ ਸਰਪੰਚ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਦਾ ਧਨਵਾਦ ਕੀਤਾ।ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਇੱਛਿਆਮਾਨ ਸਿੰਘ ਭੋਜੋਮਾਜਰੀ, ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਬਲਾਕ ਕਾਂਗਰਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ, ਬਲਾਕ ਸੰਮਤੀ ਮੈਂਬਰ ਗੁੁਰਮੀਤ ਸਿੰਘ, ਮੰਤਰੀ ਦੇ ਸਿਆਸੀ ਸਕੱਤਰ ਚਰਨਜੀਤ ਬਾਤਿਸ਼, ਨਿਜੀ ਸਕੱਤਰ ਕਾਬਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਢਿੱਲੋਂ, ਡੀ.ਐਸ.ਪੀ. ਨਾਭਾ ਰਾਜੇਸ਼ ਛਿੱਬੜ, ਤਹਿਸੀਲਦਾਰ ਸੁਖਵਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ. ਪਰਵੇਸ਼ ਗੋਇਲ, ਕਰਨੈਲ ਸਿੰਘ ਸੌਜਾ, ਆਇਆ ਸਿੰਘ ਸਰਪੰਚ ਬਨੇਰਾ ਖੁਰਦ, ਹਰਦੇਵ ਸਿੰਘ ਅਗੇਤੀ, ਕੁਲਵਿੰਦਰ ਕੌਰ ਸਰਪੰਚ, ਕਸ਼ਮੀਰ ਸਿੰਘ, ਭੀਮ ਸਿੰਘ ਸਰਪੰਚ ਬਨੇਰਾ ਕਲਾਂ, ਬਹਾਦਰ ਸਿੰਘ ਸਰਪੰਚ ਸੌਜਾ, ਹਰਜਿੰਦਰ ਸਿੰਘ ਸਰਾਜਪੁਰ, ਰਾਜਵਿੰਦਰ ਕੌਰ, ਸੁਖਚੈਨ ਕੌਰ, ਅਮਰਜੀਤ ਕੌਰ, ਗੁਰਜੰਟ ਸਿੰਘ ਤੇ ਤਰਲੋਕ ਸਿੰਘ ਸਾਰੇ ਪੰਚ ਸਮੇਤ ਇਲਾਕਾ ਨਿਵਾਸੀ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD