Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

11 ਮੈਂਬਰੀ ਕੋਆਪ੍ਰੇਟਿਵ ਸੁਸਾਇਟੀ ਚੰਨੋ ‘ਤੇ ਕਾਂਗਰਸ ਪਾਰਟੀ ਨੇ 7 ਮੈਂਬਰਾਂ ਦੇ ਬਹੁਮਤ ਨਾਲ ਕੀਤਾ ਕਬਜ਼ਾ

ਵਿਜੈ ਇੰਦਰ ਸਿੰਗਲਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦੇਣ ਮੌਕੇ ਪਾਰਦਰਸ਼ੀ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

Vijay Inder Singla, Punjab School Education and Public Works Minister, PWD, Education, Punjab Bhawan, Punjab Pradesh Congress Committee, Congress, Punjab Congress

Web Admin

Web Admin

5 Dariya News

ਚੰਨੋ/ਸੰਗਰੂਰ , 18 Aug 2021

Last updated on: Aug 18, 2021, 00:00 IST

ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਅਧੀਨ ਕਿਸਾਨਾਂ, ਖੇਤ ਮਜ਼ਦੂਰਾਂ ਤੇ ਇਲਾਕੇ ਦੇ ਛੋਟੇ ਕਾਰੋਬਾਰੀਆਂ ਦੀ ਭਾਗੀਦਾਰੀ ਨਾਲ ਚਲਾਈ ਜਾ ਰਹੀ 11 ਮੈਂਬਰੀ ਕੋਆਪ੍ਰੇਟਿਵ ਸੁਸਾਇਟੀ ਚੰਨੋ ਦੇ ਅਹੁਦੇਦਾਰਾਂ ਦੀ ਚੋਣ ਮੌਕੇ ਕਾਂਗਰਸ ਪਾਰਟੀ ਨੇ 7 ਮੈਂਬਰਾਂ ਦੇ ਬਹੁਮਤ ਨਾਲ ਆਪਣਾ ਕਬਜ਼ਾ ਕੀਤਾ। ਇਲਾਕੇ ਦੇ ਚਾਰ ਪਿੰਡਾਂ; ਚੰਨੋ, ਭਰਾਜ, ਨੂਰਪੁਰਾ ਤੇ ਲੱਖੇਵਾਲ, ਦੀ ਸਾਂਝੀ ਸੁਸਾਇਟੀ ਦੇ ਕਾਂਗਰਸ ਦੇ 7 ਮੈਂਬਰਾਂ ਨੇ ਸਰਬ-ਸੰਮਤੀ ਨਾਲ ਲਖਵਿੰਦਰ ਸਿੰਘ ਨੂੰ ਪ੍ਰਧਾਨ ਅਤੇ ਸਤਨਾਮ ਸਿੰਘ ਨੂੰ ਸਭਾ ਦਾ ਮੀਤ ਪ੍ਰਧਾਨ ਚੁਣਿਆ। ਇਸ ਮੌਕੇ ਕਾਂਗਰਸ ਪਾਰਟੀ ਨਾਲ ਸਬੰਧਤ ਪ੍ਰਧਾਨ ਰਾਜਿੰਦਰ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਗੁਰਮੀਤ ਕੌਰ, ਕਮਿੱਕਰ ਸਿੰਘ ਅਤੇ ਅਮਰਜੀਤ ਸਿੰਘ ਕਾਰਜਕਰਨੀ ਦੇ ਮੈਂਬਰ ਚੁਣੇ ਗਏ।ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਤੇ ਕਾਂਗਰਸ ਪਾਰਟੀ ਦੇ ਹੋਰਨਾਂ ਆਗੂਆਂ ਤੇ ਵਰਕਰਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਤੇ ਸਭਾ ਦੇ ਕੰਮ ਨੂੰ ਸਹੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨਵੀਂ ਚੁਣੀ ਗਈ ਟੀਮ ਨੂੰ ਹੁਣ ਆਪਣਾ ਕੰਮ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕਰਨਾ ਚਾਹੀਦਾ ਹੈ ਤੇ ਸਹਿਕਾਰਤਾ ਦੇ ਸਿਧਾਂਤ ਨਾਲ ਚਲਾਈ ਜਾਣ ਵਾਲੀ ਇਸ ਸੰਸਥਾ ਦੇ ਮੁਨਾਫ਼ੇ ਦਾ ਲਾਭ ਹਰ ਮੈਂਬਰ ਤੱਕ ਬਿਨਾ ਕਿਸੇ ਭੇਦ-ਭਾਵ ਨਾਲ ਪੁੱਜਦਾ ਕਰਨਾ ਚਾਹੀਦਾ ਹੈ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਉਨ੍ਹਾਂ ਵੱਲੋਂ ਕਰਵਾਏ ਵਿਕਾਸ ਤੇ ਪਾਰਟੀ ਦੀਆਂ ਨੀਤੀਆਂ ਦਾ ਹੀ ਨਤੀਜਾ ਹੈ ਕਿ ਕਾਂਗਰਸ ਪਾਰਟੀ ਹਰ ਫਰੰਟ ‘ਤੇ ਕਾਮਯਾਬੀ ਦੀਆਂ ਨਵੀਂਆਂ ਬੁਲੰਦੀਆਂ ਛੂਹ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਬਿਨਾ ਕਿਸੇ ਵਿਤਕਰੇਬਾਜ਼ੀ ਤੋਂ ਹਰ ਵਰਗ ਦੀ ਭਲਾਈ ਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਹਲਕੇ ਖ਼ਾਕਸਾਰ ਪਿੰਡਾਂ ਦੀ ਪਿਛਲੀਆਂ ਸਰਕਾਰਾਂ ਵੱਲੋਂ ਸਾਰ ਨਾ ਲਏ ਜਾਣ ਕਾਰਨ ਪਛੜੇ ਇਲਾਕਿਆਂ ‘ਚ ਹੋ ਰਹੀ ਗਿਣਤੀ ਨੂੰ ਉਨ੍ਹਾਂ ਮੁੜ ਸੁਧਾਰ ਕੇ ਪੰਜਾਬ ਦੇ ਸਭ ਤੋਂ ਤੇਜ਼ ਗਤੀ ਨਾਲ ਵਿਕਸਿਤ ਹੋ ਰਹੇ ਹਲਕਿਆਂ ਦੀ ਕਤਾਰ ‘ਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸੰਗਰੂਰ ਪੰਜਾਬ ਦਾ ਵਿਕਾਸ ਪੱਖੋਂ ਸਭ ਤੋਂ ਮੋਹਰੀ ਹਲਕਾ ਬਣ ਕੇ ਉੱਭਰੇਗਾ ਜਿੱਥੇ ਵਿੱਦਿਅਕ ਅਦਾਰੇ, ਸਿਹਤ ਸੰਸਥਾਵਾਂ, ਸੜਕਾਂ, ਗਲ਼ੀਆਂ-ਨਾਲੀਆਂ ਤੇ ਹੋਰ ਬੁਨਿਆਦੀ ਸੇਵਾਵਾਂ ਸਭ ਤੋਂ ਉਚ ਦਰਜੇ ਦੀਆਂ ਉਪਲਬਧ ਹੋਣਗੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਸਿੰਘ ਸਿੱਧੂ ਸਰਪੰਚ ਭਰਾਜ, ਤੇਜਇੰਦਰ ਸਿੰਘ ਢੀਂਡਸਾ ਸਰਪੰਚ ਚੰਨੋ, ਸਤਿੰਦਰ ਸਿੰਘ ਸਰਪੰਚ ਨੂਰਪੁਰਾ, ਨਿਰਭੈ ਸਿੰਘ, ਨਾਇਬ ਸਿੰਘ, ਕੁਲਦੀਪ ਸਿੰਘ,ਕਸ਼ਮੀਰ ਸਿੰਘ, ਮਨਿੰਦਰਪਾਲ ਗਿੰਨੀ, ਗੁਰਪ੍ਰੀਤ ਸਿੰਘ, ਸ਼ੇਰ ਸਿੰਘ, ਗੁਰਵਿੰਦਰ ਠੇਕੇਦਾਰ, ਜਸਕਰਨ ਸਿੰਘ, ਹਰਤਾਰ ਸਿੰਘ, ਧੰਨਾ ਸਿੰਘ, ਗਗਨਦੀਪ ਸਿੰਘ ਅਤੇ ਬਲਬੀਰ ਸਿੰਘ ਵੀ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD