Sunday, 05 May 2024

 

 

ਖ਼ਾਸ ਖਬਰਾਂ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

 

ਬ੍ਰਹਮ ਮਹਿੰਦਰਾ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਉਨਾਂ ਦੀਆਂ ਰਚਨਾਤਮਕ ਲਿਖਤਾਂ ਪ੍ਰਕਾਸ਼ਿਤ ਕਰਵਾਉਣ ਦੀ ਅਪੀਲ

ਸਵਰਗੀ ਅਸ਼ੋਕ ਬਾਂਸਲ ਦੇ ਕਾਵਿ-ਸੰਗ੍ਰਹਿ ਨੂੰ ਲੋਕ ਅਰਪਣ ਕਰਨ ਮੌਕੇ ਪੱਤਰਕਾਰੀ ਨਾਲ ਜੁੜੇ ਪੇਸ਼ੇਵਰਾਂ ਦੇ ਲਿਖਣ ਕੌਸ਼ਲ ਦੀ ਵੀ ਕੀਤੀ ਸ਼ਲਾਘਾ

Brahm Mohindra, Yaadon Ka Sarmaya, Ashok Bansal, Priyanka, Ankita, Yogsrishta Bansal, Dr. Uma Sharma, Dr. Senu Duggal, Gurinder Singh Sodhi, Dr. Opinder Singh Lamba,  Dr. Ajit Kànwal Singh, Randeep Singh Ahluwalia, Shikha Nehra, Rajesh Kumari,Karan Mehta, Kultar Mianpuri, Dr. Megha Singh Shergill, Sadhu Singh Brar, Prem Vij

Web Admin

Web Admin

5 Dariya News

ਚੰਡੀਗੜ੍ਹ , 18 Aug 2021

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਲੋਕ ਸੰਪਰਕ ਨਾਲ ਜੁੜੇ ਪੇਸ਼ੇਵਰਾਂ ਨੂੰ ਆਪੋ-ਆਪਣੀਆਂ ਸਾਹਿਤਕ ਰਚਨਾਵਾਂ ਨੂੰ ਕਵਿਤਾ, ਗੱਦ-ਸ਼ੈਲੀ ਅਤੇ ਕਹਾਣੀਆਂ ਦੇ ਰੂਪ ਵਿੱਚ ਪ੍ਰਕਾਸ਼ਿਤ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਨਾਂ ਦੀਆਂ ਰਚਨਾਤਮਕ ਲਿਖਤਾਂ ਨੂੰ ਪਾਠਕਾਂ  ਅਤੇ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਸਰੋਤ ਵਜੋਂ ਸੰਭਾਲਿਆ ਜਾ ਸਕੇ।ਬੀਤੀ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਸਾਬਕਾ ਡਿਪਟੀ ਡਾਇਰੈਕਟਰ ਸਵਰਗੀ ਅਸ਼ੋਕ ਬਾਂਸਲ ਦੇ 72ਵੇਂ ਜਨਮਦਿਨ ਮੌਕੇ ਉਹਨਾਂ ਦੁਆਰਾ ਲਿਖੀ  ਹਿੰਦੀ ਪੁਸਤਕ ‘ ਯਾਦੋਂ ਕਾ ਸਰਮਾਇਆ’ ਨੂੰ ਲੋਕ ਅਰਪਣ  ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਪੱਤਰਕਾਰੀ ਖੇਤਰ ਨਾਲ ਸਬੰਧਤ ਪੇਸ਼ੇੇਵਰਾਂ ਕੋਲ ਜਮੀਨੀ ਪੱਧਰ ‘ਤੇ ਲੋਕਾਂ ਨਾਲ ਰਾਬਤਾ ਬਣਾਉਣ ਦਾ ਚੋਖਾ ਤਜ਼ਰਬਾ ਅਤੇ ਮੁਹਾਰਤ ਹੰੁਦੀ ਹੈ  ਇਸ ਤੋਂ ਇਲਾਵਾ ਉਹ ਅਕਸਰ ਜ਼ਿੰਦਗੀ ਦੀਆਂ ਤਲਖ਼ ਸੱਚਾਈਆਂ ਤੇ ਅਸਲ ਸਥਿਤੀਆਂ ਨਾਲ  ਨੇੜੇ ਤੋਂ ਰੂਬਰੂ ਹੁੰਦੇ ਰਹਿੰਦੇ ਹਨ ,ਜਿਨਾਂ ਨੂੰ ਕਵਿਤਾਵਾਂ ਜਾਂ ਕਿੱਸਿਆਂ ਦੇ ਰੂਪ ਵਿੱਚ ਸਪੱਸ਼ਟ ਤੌਰ ’ਤੇ ਪ੍ਰਗਟ ਕੀਤਾ ਜਾ ਸਕਦਾ ਹੈ।ਅਸ਼ੋਕ ਬਾਂਸਲ ਦੀ ਪਤਨੀ ਸ੍ਰੀਮਤੀ ਯੋਗਸਿ੍ਰਸ਼ਟਾ ਬਾਂਸਲ ਨੂੰ ਉਹਨਾਂ ਦੀਆਂ ਬੇਟੀਆਂ ਪਿ੍ਰਯੰਕਾ ਅਤੇ ਅੰਕਿਤਾ ਦੇ ਨਾਲ ਆਪਣੇ ਪਤੀ ਦੀਆਂ ਕਵਿਤਾਵਾਂ ਦੇ  ਸੰਗ੍ਰਹਿ ਨੂੰ ਪੁਸਤਕ ਦੀ ਸ਼ਕਲ ਵਿੱਚ ਪ੍ਰਕਾਸ਼ਿਤ ਕਰਨ ਦੀ ਇਸ ਵਿਲੱਖਣ ਪਹਿਲਕਦਮੀ ਲਈ ਵਧਾਈ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਅਸ਼ੋਕ ਬਾਂਸਲ ਨੂੰ ਉਨਾਂ ਦੇ ਜਜ਼ਬਾਤਾਂ ਦੇ ਰਚਨਾਤਮਕ ਪ੍ਰਗਟਾਵੇ ਅਤੇ ਲੋਕ ਸੰਪਰਕ ਵਿਭਾਗ ਵਿੱਚ ਤਿੰਨ ਦਹਾਕਿਆਂ ਦੇ ਲੰਮੇ ਕਾਰਜਕਾਲ ਦੌਰਾਨ  ਜੀਵਨ ਭਰ ਦੇ ਤਜ਼ਰਬੇ  ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। 

ਉਨਾਂ ਆਸ ਪ੍ਰਗਟਾਈ ਕਿ ਅਜਿਹੀਆਂ ਸਾਹਿਤਕ ਗਤੀਵਿਧੀਆਂ, ਹੋਰਨਾਂ ਨੂੰ ਵੀ ਉਹਨਾਂ ਦੇ ਸੇਵਾ- ਕਾਲ ਦੌਰਾਨ ਅਜਿਹਾ ਕਰਨ ਲਈ ਪ੍ਰੇਰਿਤ ਕਰਨਗੀਆਂ।ਮੰਤਰੀ ਨੇ ਰਾਜ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੰੁਚਾਉਣ ਲਈ ਲੋਕ ਸੰਪਰਕ ਵਿਭਾਗ ਦੇ ਸ਼ਾਨਦਾਰ  ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਵੱਖ-ਵੱਖ ਸਾਹਿਤਕ ਕਾਰਜਾਂ ਵਿੱਚ ਸੁਹਿਰਦ ਯੋਗਦਾਨ ਪਾਉਣ ਲਈ ਵੀ ਵਿਭਾਗ ਦੇ ਅਧਿਕਾਰੀਆਂ ਦੀ ਪਿੱਠ ਥਾਪੜੀ।ਇਸ ਦੌਰਾਨ ਅਸ਼ੋਕ ਬਾਂਸਲ ਦੇ ਤਜਰਬੇਕਾਰ ਸਹਿਕਰਮੀਆਂ ਅਤੇ ਕੁਝ ਹੋਰ ਅਧਿਕਾਰੀਆਂ, ਜੋ ਹਾਲੇ ਵੀ ਵਿਭਾਗ ਵਿੱਚ ਸੇਵਾ ਨਿਭਾ  ਰਹੇ ਹਨ, ਨੇ  ਉਨਾਂ ਦੇ ਨਾਲ ਬਿਤਾਏ ਸੁਨਹਿਰੀ ਪਲਾਂ ਨੂੰ ‘ਪਿਆਰੀਆਂ ਯਾਦਾਂ ’ ਵਜੋਂ ਸਾਂਝਾ ਕੀਤਾ।ਬਾਅਦ ਵਿੱਚ ਉਨਾਂ ਦੀ ਬੇਟੀ ਅੰਕਿਤਾ ਨੇ ਪਰਿਵਾਰ ਵੱਲੋਂ ਧੰਨਵਾਦ ਮਤਾ ਪੇਸ਼ ਕੀਤਾ ਅਤੇ ਸਾਬਕਾ ਡਿਪਟੀ ਡਾਇਰੈਕਟਰ ਡਾ: ਉਮਾ ਸ਼ਰਮਾ ਨੇ ਸਮਾਗਮ ਦੀ ਕਾਰਵਾਈ ਦਾ ਸੰਚਾਲਨ  ਕੀਤਾ।ਸਮਾਰੋਹ ਵਿੱਚ ਲੋਕ ਸੰਪਰਕ ਵਿਭਾਗ ਦੇ ਵਧੀਕ ਸਕੱਤਰ ਡਾ. ਸੇਨੂੰ ਦੁੱਗਲ, ਮੁੱਖ ਮੰਤਰੀ ਦੇ ਉੱਪ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਸੋਢੀ, ਮੁੱਖ ਮੰਤਰੀ ਦੇ ਵਧੀਕ ਨਿਰਦੇਸ਼ਕ (ਪ੍ਰੈਸ) ਡਾ. ਉਪਿੰਦਰ ਸਿੰਘ ਲਾਂਬਾ, ਡਾ. ਅਜੀਤ ਕੰਵਲ ਸਿੰਘ, ਰਣਦੀਪ ਸਿੰਘ ਆਹਲੂਵਾਲੀਆ (ਦੋਵੇਂ  ਜੁਆਇੰਟ ਡਾਇਰੈਕਟਰ), ਰਾਜਪਾਲ ਦੇ ਡਿਪਟੀ ਡਾਇਰੈਕਟਰ (ਲੋਕ ਸੰਪਰਕ) ਸ਼ਿਖਾ ਨਹਿਰਾ, ਸਥਾਨਕ ਸਰਕਾਰਾਂ ਮੰਤਰੀ ਦੀ ਸਕੱਤਰ ਰਾਜੇਸ਼ ਕੁਮਾਰੀ, ਲੋਕ ਸੰਪਰਕ ਅਧਿਕਾਰੀ ਕਰਨ ਮਹਿਤਾ ਅਤੇ ਕੁਲਤਾਰ ਮੀਆਂਪੁਰੀ ਸ਼ਾਮਲ ਸਨ।ਇਸ ਸਮਾਗਮ ਵਿੱਚ ਸਾਬਕਾ ਜੁਆਇੰਟ  ਡਾਇਰੈਕਟਰਾਂ ਡਾ. ਮੇਘਾ ਸਿੰਘ ਸ਼ੇਰਗਿੱਲ ਅਤੇ ਸਾਧੂ ਸਿੰਘ ਬਰਾੜ ਤੋਂ ਇਲਾਵਾ ਸਾਬਕਾ ਏ.ਪੀ.ਆਰ.ਓ. ਪ੍ਰੇਮ ਵਿਜ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਲੋਕ ਸੰਪਰਕ ਡਾਇਰੈਕਟਰ ਸੰਜੀਵ ਤਿਵਾੜੀ ਅਤੇ 6ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਦੇ ਓਐਸਡੀ ਸੁਨੀਲ ਜੰਡ ਵੀ ਮੌਜੂਦ ਸਨ।    

 

Tags: Brahm Mohindra , Yaadon Ka Sarmaya , Ashok Bansal , Priyanka , Ankita , Yogsrishta Bansal , Dr. Uma Sharma , Dr. Senu Duggal , Gurinder Singh Sodhi , Dr. Opinder Singh Lamba , Dr. Ajit Kànwal Singh , Randeep Singh Ahluwalia , Shikha Nehra , Rajesh Kumari , Karan Mehta , Kultar Mianpuri , Dr. Megha Singh Shergill , Sadhu Singh Brar , Prem Vij

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD