Friday, 10 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਪ੍ਰਸ਼ਾਸ਼ਨ ਨੇ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਖਿੱਚੀ ਤਿਆਰੀ

ਡੀ.ਸੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਪਹਿਲੀ ਅਕਤੂਬਰ ਤੋਂ ਸੁਰੂ ਹੋਣ ਵਾਲੀ ਝੋਨੇ ਦੀ ਖਰੀਦ ਪੰਬਧਾਂ ਦਾ ਲਿਆਂ ਜਾਇਜਾ

DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 19 Aug 2021

ਆਗਾਮੀ ਝੋਨੇ ਦੀ ਖਰੀਦ ਸੀਜ਼ਨ ਵਿੱਚ ਝੋਨੇ ਦਾ ਇੱਕ-ਇੱਕ ਦਾਣਾ ਮੰਡੀ ਵਿੱਚੋਂ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਇਆ ਜਾਵੇ।ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਾਉਣੀ ਸੀਜ਼ਨ 2021-22 ਲਈ ਝੋਨੇ ਦੀ ਖਰੀਦ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਭਗ 2.47 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ 19 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 107 ਨਿਯਮਤ ਅਨਾਜ ਮੰਡੀਆਂ ਤੋਂ ਇਲਾਵਾ, ਪ੍ਰਸ਼ਾਸ਼ਨ ਵੱਲੋਂ ਸੰਚਾਲਨ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਤੋਂ ਬਚਣ ਲਈ ਅਸਥਾਈ ਯਾਰਡ ਵੀ ਸਥਾਪਤ ਕੀਤੇ ਜਾਣਗੇ।ਸ੍ਰੀ ਸ਼ਰਮਾ ਨੇ ਸਾਰੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਜ਼ਿਲੇ ਭਰ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਖੁਦ ਕਰਨ, ਤਾਂ ਜੋ ਖਰੀਦ ਦੇ ਉਨ੍ਹਾਂ ਦੇ ਨਿਰਧਾਰਤ ਹਿੱਸੇ ਦੇ ਅਨੁਸਾਰ ਝੋਨੇ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਇੱਕ ਪਾਸੇ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। 

ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀ ਉਪਜ ਦੀ ਵਿਕਰੀ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਮੀਂਹ ਤੋਂ ਪੈਦਾਵਾਰ ਨੂੰ ਬਚਾਉਣ ਅਤੇ ਸਫਾਈ ਦੇ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ।ਇਸੇ ਤਰ੍ਹਾਂ, ਸ੍ਰੀ ਸ਼ਰਮਾ ਨੇ ਹਰੇਕ ਖਰੀਦ ਕੇਂਦਰ ਵਿੱਚ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੋਰਟੇਬਲ ਵਾਟਰ ਸਪਲਾਈ ਅਤੇ ਉਪਕਰਣਾਂ ਦੀ ਲੋੜੀਂਦੀ ਵਿਵਸਥਾ ਕਰਨ ਦੇ ਨਿਰਦੇਸ਼ ਜਾਰੀ ਕੀਤੇ।ਖਰੀਦ, ਬਾਰਦਾਨੇ, ਲੇਬਰ, ਨਮੀ ਦੀ ਮਾਤਰਾ ਅਤੇ ਹੋਰ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਵਿਸਤਾਰਪੂਰਵਕ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਲਗਭਗ 19 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਜਾਣਗੇ।ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਜੋਗਿੰਦਰ ਸਿੰਘ, ਜ਼ਿਲ੍ਹਾ ਖੁਰਾਕ, ਸਿਵਲ ਸਪਲਾਈ ਅਤੇ ਕੰਟਰੋਲਰ (ਡੀ.ਐਫ.ਐਸ.ਸੀ.) ਪੱਛਮੀ ਸੁਖਵਿੰਦਰ ਸਿੰਘ ਗਿੱਲ, ਡੀ.ਐਫ.ਐਸ.ਸੀ. ਪੂਰਬੀ ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫਸਰ ਦਵਿੰਦਰ ਸਿੰਘ, ਡੀ.ਐਮ. ਐਫ.ਸੀ.ਆਈ. ਗੰਗੇਸ਼ਵਰ ਗੋਸਾਈਂ, ਡੀ.ਐਮ. ਵੇਅਰਹਾਊਸ ਐਮ.ਪੀ. ਸਿੰਘ, ਡੀਐਮ ਮਾਰਕਫੈਡ ਸੰਜੀਵ ਕੁਮਾਰ ਅਤੇ ਹੋਰ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD