Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੇਜਾ ਰਾਮ ਵਾਲਮੀਕਿ ਵੱਲੋਂ ਸਫਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਕੀਤੀ ਮੀਟਿੰਗ

ਸਫਾਈ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸੇਫਟੀ ਕਿੱਟ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ- ਗੇਜਾ ਰਾਮ ਵਾਲਮੀਕਿ

Geja Ram Valmiki, Punjab Admin

Web Admin

Web Admin

5 Dariya News

ਲੁਧਿਆਣਾ , 19 Aug 2021

Last updated on: Aug 19, 2021, 00:00 IST

ਅੱਜ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਚੇਅਰਮੈਨ ਸ਼੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਸਰਕਟ ਹਾਊਸ ਲੁਧਿਆਣਾ ਵਿਖੇ ਸਮੂਹ ਸਫਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਕੁੱਝ ਸਮਾਂ ਪਹਿਲਾਂ ਸਫਾਈ ਕਰਮਚਾਰੀ ਵੱਲੋਂ ਬਿਨਾਂ ਸੇਫਟੀ ਕਿੱਟ ਦੇ ਕੰਮ ਕਰਨ ਦੀ ਘਟਨਾ ਉਨ੍ਹਾਂ ਦੇ ਧਿਆਨ ਵਿੱਚ ਆਈ ਸੀ, ਜਿਸ ਬਾਰੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਕਿਸੇ ਵੀ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਗਟਰ ਵਿੱਚ ਨਹੀਂ ਉਤਾਰਿਆ ਜਾਵੇਗਾ। ਪ੍ਰੰਤੂ ਦੋ ਦਿਨ ਪਹਿਲਾਂ ਉਨ੍ਹਾਂ ਦੇ ਸਾਹਮਣੇ ਫਿਰ ਇੱਕ ਅਜਿਹਾ ਮਾਮਲਾ ਆਇਆ ਕਿ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਗਟਰ ਵਿੱਚ ਉਤਾਰਿਆ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਗਟਰ ਵਿੱਚ ਨਾ ਉਤਾਰਿਆ ਜਾਵੇ ਅਤੇ ਉਨ੍ਹਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਸਫਾਈ ਕਰਮਚਾਰੀ ਮਸ਼ੀਨ ਦੇ ਜਰੀਏ ਸਫਾਈ ਕਰ ਸਕਣ।ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰ ਵਿਕਾਸ) ਸ਼੍ਰੀ ਸੰਦੀਪ ਕੁਮਾਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ੍ਰ. ਕੁਲਪ੍ਰੀਤ ਸਿੰਘ, ਐਸ.ਡੀ.ਐਮ. (ਈਸਟ) ਸ਼੍ਰੀ ਵੀਨੀਤ ਕੁਮਾਰ, ਜ਼ਿਲ੍ਹਾ ਭਲਾਈ ਅਫਸਰ ਸ਼੍ਰੀ ਰਾਜਿੰਦਰ ਕੁਮਾਰ ਅਤੇ ਸੁਪਰਡੈਂਟ ਇੰਜੀਨੀਅਰ ਸ਼੍ਰੀ ਰਾਜਿੰਦਰ ਸਿੰਘ ਅਤੇ ਸ਼੍ਰੀ ਰਵਿੰਦਰ ਗਰਗ ਹਾਜ਼ਰ ਸਨ। ਉਨ੍ਹਾਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਬਾਰੇ ਸਾਰੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸੇਫਟੀ ਕਿੱਟ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਸਫਾਈ ਕਰਮਚਾਰੀਆਂ ਦੀ ਹਾਲਤ ਵਿੱਚ ਸੁਧਾਰ ਲਿਆਂਦਾ ਜਾ ਸਕੇ।

 

Tags: Geja Ram Valmiki , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD