Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸਿਹਤ ਵਿਭਾਗ ਵਲੋਂ ਜ਼ੀਰਕਪੁਰ ’ਚ ਮਠਿਆਈਆਂ ਦੀ ਫ਼ੈਕਟਰੀ ਅਤੇ ਕਰਿਆਨਾ ਦੁਕਾਨਾ ’ਚ ਛਾਪਾ

ਲਾਲ ਮਿਰਚ, ਹਲਦੀ, ਪਾਣੀ ਅਤੇ ਹੋਰ ਵਸਤਾਂ ਦੇ ਲਏ 15 ਸੈਂਪਲ

Dr. Subhash Kumar, Zirakpur, Mohali, District Health Officer, Food Safety Act.

5 Dariya News

ਜ਼ੀਰਕਪੁਰ/ਐਸ.ਏ.ਐਸ.ਨਗਰ , 19 Aug 2021

Last updated on: Aug 19, 2021, 00:00 IST

ਸਿਹਤ ਵਿਭਾਗ ਦੇ ਜ਼ਿਲ੍ਹਾ ਸਿਹਤ ਅਫ਼ਸਰ (ਡੀ.ਐਚ.ਓ) ਡਾ. ਸੁਭਾਸ ਕੁਮਾਰ ਦੀ ਅਗਵਾਈ ਵਿੱਚ ਟੀਮ ਨੇ ਜ਼ੀਰਕਪੁਰ ਵਿਚ ਮਠਿਆਈਆਂ ਬਣਾਉਣ ਵਾਲੀ ਫ਼ੈਕਟਰੀ ਅਤੇ ਮਠਿਆਈ ਦੀ ਦੁਕਾਨ ’ਚ ਅਚਨਚੇਤ ਚੈਕਿੰਗ ਕੀਤੀ।ਡਾ. ਸੁਭਾਸ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਵੱਲੋਂ ਜਿਲ੍ਹੇ ਵਿੱਚ ਵੇਚੀਆਂ ਜਾ ਰਹੀਆਂ ਖਾਣ ਪੀਣ ਦੀ ਵਸਤਾਂ ਦਾ ਮਿਆਰ ਅਤੇ ਮਠਿਆਈਆਂ ਦੀ ਗੁਣਵੱਤਾ ਅਤੇ ਮਿਆਦ ਜਾਚਣ ਲਈ ਚੈਕਿੰਗ ਕੀਤੀ ਗਈ , ਉਥੇ ਖੋਏ ਅਤੇ ਪਤੀਸੇ ਦੇ ਦੋ ਸੈਂਪਲ ਵੀ ਲਏ ਜਿਹੜੇ ਜਾਂਚ ਲਈ ਲੈਬ ਵਿਚ ਭੇਜ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਗਈ ਕਿ ਮਿਲਾਵਟੀ, ਬੇਮਿਆਰੀ ਅਤੇ ਮਿਆਦ-ਪੁੱਗੀਆਂ ਮਠਿਆਈਆਂ ਦੀ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਕਿਸੇ ਵੀ ਹਾਲਤ ਵਿਚ ਵੇਚੀਆਂ ਨਹੀਂ ਜਾ ਸਕਦੀਆਂ। 

ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਤੋਂ ਇਲਾਵਾ ਉਸ ਦਾ ਵਿਕਰੀ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਸਿਹਤ ਅਧਿਕਾਰੀ ਨੇ ਕਾਰੋਬਾਰੀਆਂ ਨੂੰ ਮਠਿਆਈਆਂ ਦੀ ਟਰੇਅ ਉਤੇ ਮਠਿਆਈਆਂ ਦੀ ਮਿਆਦ ਖ਼ਤਮ ਹੋਣ ਦੀ ਤਰੀਕ ਦਰਸਾਉਣ ਦੀ ਵੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਫ਼ੂਡ ਸੇਫ਼ਟੀ ਟੀਮ ਨੇ ਜ਼ਿਲ੍ਹੇ ਵਿਚ ਘੁੰਮ ਰਹੀ ਫ਼ੂਡ ਸੇਫ਼ਟੀ ਜਾਂਚ ਵੈਨ ਰਾਹੀਂ ਲਾਲ ਮਿਰਚ, ਹਲਦੀ, ਪਾਣੀ ਅਤੇ ਹੋਰ ਵਸਤਾਂ ਦੇ 15 ਸੈਂਪਲ ਵੀ ਲਏ। ਡਾ. ਸੁਭਾਸ਼ ਨੇ ਦੱਸਿਆ ਕਿ ਲੋਕ ਦੁੱਧ, ਘੀ ਜਾਂ ਹੋਰ ਚੀਜ਼ਾਂ ਦੇ ਮਿਆਰ ਦੀ ਪਰਖ ਵਿਚ ਇਸ ਵੈਨ ਵਿਚ ਹੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿਹਾ ਦੁਕਾਨਦਾਰ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਖਾਸ ਤੋਂ ਪਾਲਣਾ ਕਰਨ ਅਤੇ ਦੁਕਾਨਾਂ ਵਿਚ ਬਹੁਤੀ ਭੀੜ ਨਾ ਕਰਨ ਅਤੇ ਗਾਹਕਾਂ ਨੂੰ ਵਾਰੋ-ਵਾਰੀ ਸਮਾਨ ਵੇਚਣ ਦੀ ਹਦਾਇਤ ਕੀਤੀ । ਉਨਾਂ ਨੇ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਦੀ ਰਜਿਸਟਰੇਸ਼ਨ ਕਰਾਉਣ ਲਈ ਹਦਾਇਤ ਕੀਤੀ ਗਈ ਹੇ।

 

Tags: Dr. Subhash Kumar , Zirakpur , Mohali , District Health Officer , Food Safety Act.

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD