Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਦੀ ਪੂਰਵ ਸੰਧਿਆ ਮੌਕੇ 'ਨੇਚਰ ਅਰਾਊਂਡ ਲੁਧਿਆਣਾ' ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਫੋਟੋ ਪ੍ਰਦਰਸ਼ਨੀ ਐਡਵੋਕੇਟ ਹਰਪ੍ਰੀਤ ਸੰਧੂ ਦੁਆਰਾ ਸ਼ੂਟ ਕੀਤੀ ਗਈ ਮਨਮੋਹਕ ਕੁਦਰਤੀ ਸੁੰਦਰਤਾ ਅਤੇ ਲੁਧਿਆਣਾ ਦੀ ਪ੍ਰਕਿਰਤੀ ਨੂੰ ਦਰਸਾਉਂਦੀ ਹੈ

DC Ludhiana, Varinder Kumar Sharma, Deputy Commissioner Ludhiana, Commissioner of Police Ludhiana, Rakesh Kumar Agrawal, Nature Around Ludhiana, World Photography Day, Advocate Harpreet Sandhu, Dr. Surjit Patar

Web Admin

Web Admin

5 Dariya News

ਲੁਧਿਆਣਾ , 19 Aug 2021

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਦੇ ਨਾਲ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਦੀ ਪੂਰਵ ਸ਼ਾਮ ਮੌਕੇ 'ਲੁਧਿਆਣਾ ਦੇ ਆਲੇ ਦੁਆਲੇ ਦੀ ਕੁਦਰਤ' ਨੂੰ ਦਰਸਾਉਂਦੀ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਫੋਟੋ ਪ੍ਰਦਰਸ਼ਨੀ ਸ਼ਹਿਰ ਦੇ ਵਕੀਲ ਹਰਪ੍ਰੀਤ ਸੰਧੂ ਦੁਆਰਾ ਦੂਜੇ ਲੌਕ ਡਾਉਨ ਦੌਰਾਨ ਸ਼ੂਟ ਕੀਤੀ ਗਈ ਮਨਮੋਹਕ ਕੁਦਰਤੀ ਸੁੰਦਰਤਾ ਅਤੇ ਲੁਧਿਆਣਾ ਦੀ ਪ੍ਰਕਿਰਤੀ ਨੂੰ ਦਰਸਾਉਂਦੀ ਹੈ।ਸ੍ਰੀ ਵਰਿੰਦਰ ਸ਼ਰਮਾ ਨੇ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ ਕਿ ਹਰਪ੍ਰੀਤ ਸੰਧੂ ਨੇ ਆਪਣੀ ਫੋਟੋ ਪ੍ਰਦਰਸ਼ਨੀ ਰਾਹੀਂ ਕੁਦਰਤ ਬਾਰੇ ਬਹੁਤ ਹੀ ਸਾਰਥਕ ਸੰਦੇਸ਼ ਦਿੱਤਾ ਹੈ ਅਤੇ ਲੁਧਿਆਣਾ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੁਧਿਆਣਾ ਦੇ ਅਣਜਾਣ ਸ਼ਾਂਤ ਸਥਾਨਾਂ ਦੀ ਇੱਕ ਝਲਕ ਜ਼ਰੂਰ ਦੇਖਣ ਜਿਸ ਨੂੰ ਇਸ ਫੋਟੋ ਪ੍ਰਦਰਸ਼ਨੀ ਵਿੱਚ ਉਭਾਰਿਆ ਗਿਆ ਹੈ। ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਹਰਪ੍ਰੀਤ ਸੰਧੂ ਦੁਆਰਾ ਕੁਦਰਤ ਦੇ ਬਦਲਦੇ ਨਜ਼ਰੀਏ ਅਤੇ ਮਨੁੱਖੀ ਜੀਵਨ ਵਿੱਚ ਕੁਦਰਤ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਇੱਕ ਨਵੀਨਤਾਕਾਰੀ ਵਿਚਾਰ ਪੇਸ਼ ਕਰਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਹਰਪ੍ਰੀਤ ਸੰਧੂ ਦੁਆਰਾ ਸ਼ੁਰੂ ਕੀਤੀ ਗਈ ਕੁਦਰਤ ਫੋਟੋ ਪ੍ਰਦਰਸ਼ਨੀ ਦੇ ਸੰਕਲਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਅਣਜਾਣ ਕੁਦਰਤੀ ਸ਼ਾਂਤ ਸਥਾਨਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਨਾਗਰਿਕਾਂ ਨੂੰ ਮਨੁੱਖੀ ਜੀਵਨ ਵਿੱਚ ਕੁਦਰਤ ਦੀ ਮਹੱਤਤਾ ਦੀ ਕਦਰ ਕਰਨ ਦੇ ਯੋਗ ਬਣਾਇਆ ਗਿਆ ਹੈ।

ਉੱਘੇ ਕਵੀ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਹਰਪ੍ਰੀਤ ਸੰਧੂ ਨੇ ਇਸ ਫੋਟੋ ਪ੍ਰਦਰਸ਼ਨੀ ਰਾਹੀਂ ਲੁਧਿਆਣਾ ਦੇ ਆਲੇ ਦੁਆਲੇ ਸੁੰਦਰ ਕੁਦਰਤ ਨੂੰ ਪੇਸ਼ ਕਰਨ ਲਈ ਸ਼ਾਨਦਾਰ ਫੋਟੋਗ੍ਰਾਫੀ ਦੇ ਹੁਨਰ ਦਿਖਾਏ ਹਨ ਅਤੇ ਲੁਧਿਆਣਾ ਵਾਸੀਆਂ ਨੂੰ ਇਹ ਸਮਝਣ ਵਿੱਚ ਬਹੁਤ ਦਿਲਚਸਪੀ ਹੋਵੇਗੀ ਕਿ ਪ੍ਰਮਾਤਮਾ ਕੁਦਰਤ ਵਿੱਚ ਵਾਸ ਕਰਦਾ ਹੈ ਅਤੇ ਇਸ ਲਈ ਸਾਨੂੰ ਇਸਨੂੰ ਸੰਭਾਲਣ ਦੀ ਲੋੜ ਹੈ।ਸਮਾਗਮ ਦੇ ਉਦਘਾਟਨ ਦੌਰਾਨ ਸੈਂਟਰਲ ਯੂਨੀਵਰਸਿਟੀ, ਪੰਜਾਬ ਦੇ ਚਾਂਸਲਰ ਡਾ.ਐਸ.ਐਸ. ਜੋਹਲ ਨੇ ਕਿਹਾ ਕਿ ਹਰਪ੍ਰੀਤ ਸੰਧੂ ਦੁਆਰਾ ਖਿੱਚੀ ਗਈ ਕੁਦਰਤ ਦੀ ਸੁੰਦਰਤਾ ਦਰਸ਼ਕਾਂ ਨੂੰ ਮੋਹਿਤ ਕਰੇਗੀ ਅਤੇ ਉਨ੍ਹਾਂ ਨੂੰ ਸਾਡੇ ਸ਼ਹਿਰ ਦੇ ਆਲੇ-ਦੁਆਲੇ ਕੁਦਰਤ ਦੀ ਸੰਭਾਲ ਲਈ ਵਿਅਕਤੀਗਤ ਅਤੇ ਸਮੁਹਾਂ ਵਿੱਚ ਪ੍ਰੇਰਿਤ ਕਰੇਗੀ।ਹਰਪ੍ਰੀਤ ਸੰਧੂ ਨੇ ਦੱਸਿਆ ਕਿ ਇਸ ਫੋਟੋ ਪ੍ਰਦਰਸ਼ਨੀ ਰਾਹੀਂ ਉਨ੍ਹਾਂ ਦਾ ਟੀਚਾ ਲੁਧਿਆਣਾ ਜ਼ਿਲ੍ਹੇ ਦੇ ਆਲੇ-ਦੁਆਲੇ ਵਿਲੱਖਣ ਕੁਦਰਤੀ ਥਾਂਵਾ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਕੋਵਿਡ-19 ਲੌਕਡਾਊਨ 2021 ਦੌਰਾਨ ਕੁਦਰਤ ਦੇ ਬਦਲਦੇ ਦ੍ਰਿਸ਼ਟੀਕੋਣਾਂ ਨੂੰ ਸਮਝਣ ਲਈ ਪੇਸ਼ੇਵਰ ਵਚਨਬੱਧਤਾ ਦੀ ਭਾਵਨਾ ਨਾਲ ਇਸ ਕਾਰਜ਼ ਦੀ ਸ਼ੁਰੂਆਤ ਕੀਤੀ,  ਇਸ ਦੀ ਤੁਲਨਾ ਗੁਰਬਾਣੀ ਵਿੱਚ ਦਰਜ਼ ''ਹਵਾ ਅਧਿਆਪਕ, ਪਾਣੀ ਪਿਤਾ ਅਤੇ ਧਰਤੀ ਮਾਤਾ ਹੈ।ਇਸ ਕਾਰਜ ਨੂੰ ਸੰਕਲਪਿਤ ਕਰਨ ਲਈ ਉਨ੍ਹਾਂ ਆਪਣੇ ਕੈਮਰੇ ਰਾਹੀਂ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਇਲਾਕਿਆਂ, ਜਿਵੇਂ ਕਿ ਸਿੱਧਵਾਂ ਬੇਟ, ਮਾਛੀਵਾੜਾ, ਮੱਤੇਵਾੜਾ, ਖੈਰਾ ਬੇਟ, ਹਲਵਾਰਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਸਤਲੁਜ ਦਰਿਆ ਦੇ ਕਿਨਾਰੇ ਆਦਿ ਦੇ ਆਲੇ ਦੁਆਲੇ ਕੁਦਰਤ ਦੇ ਖੂਬਸੁਰਤ ਰੰਗਾਂ ਨੂੰ ਹਾਸਲ ਕੀਤਾ। ਉਨ੍ਹਾ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਨਾਲ ਕੁਦਰਤ ਦੀ ਝਲਕ ਨੂੰ ਮਿਲਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਇਸ ਗੱਲ 'ਤੇ ਜ਼ੋਰ ਦਿੰਦੇ ਹਨ ਕਿ ਕੁਦਰਤ ਵਿੱਚ ਪ੍ਰਤਾਮਾ ਵਿਰਾਜਮਾਨ ਹੈ।

 

Tags: DC Ludhiana , Varinder Kumar Sharma , Deputy Commissioner Ludhiana , Commissioner of Police Ludhiana , Rakesh Kumar Agrawal , Nature Around Ludhiana , World Photography Day , Advocate Harpreet Sandhu , Dr. Surjit Patar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD