Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰਿੰਤ ਸੂਬਾਈ ਦਾਖਲਾ ਪੋਰਟਲ ਸਮੂਹ ਸਰਕਾਰੀ ਕਾਲਜਾਂ ਲਈ 31 ਅਗਸਤ ਤੱਕ ਵਧਾਇਆ

ਸੂਬਾ ਪੱਧਰੀ ਏਕੀਤ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government,  Government of Punjab, State Admission Portal

Web Admin

Web Admin

5 Dariya News

ਚੰਡੀਗੜ੍ਹ , 19 Aug 2021

ਡਿਜੀਟਲ ਪੰਜਾਬ ਵੱਲ ਇਕ ਕਦਮ ਹੋਰ ਵਧਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਵਰਚੁਅਲ ਤੌਰ ’ਤੇ ਸੂਬਾ ਪੱਧਰੀ ਏਕੀਤ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ ਕੀਤੀ ਤਾਂ ਜੋ ਲੋਕਾਂ ਨੂੰ ਸਮੂਹ ਸੇਵਾਵਾਂ ਨਿਰਵਿਘਨ ਤਰੀਕੇ ਨਾਲ ਪ੍ਰਦਾਨ ਕਰਨ ਤੋਂ ਇਲਾਵਾ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਸੂਬਾਈ ਦਾਖਲਾ ਪੋਰਟਲ  https://admission.punjab.gov.in    ਵਿੱਚ ਵਾਧਾ ਕਰਦੇ ਹੋਏ ਇਸ ਨੂੰ 31 ਅਗਸਤ, 2021 ਤੱਕ ਵਧਾ ਦਿੱਤਾ ਤਾਂ ਜੋ ਸੂਬੇ ਦੇ ਵੱਖੋ-ਵੱਖ ਸਰਕਾਰੀ ਕਾਲਜਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਇਸ ਪੋਰਟਲ ’ਤੇ ਤਕਰੀਬਨ 42000 ਵਿਦਿਆਰਥੀ ਰਜਿਸਟਰ ਹੋ ਚੁੱਕੇ ਹਨ। ਇਸ ਸਾਂਝੇ ਦਾਖਲਾ ਪੋਰਟਲ ਨਾਲ ਦਾਖਲਾ ਪ੍ਰਕਿਰਿਆ 100 ਫੀਸਦੀ ਸੰਪਰਕ ਰਹਿਤ ਹੋਵੇਗੀ ਕਿਉਂਕਿ ਬਿਨੈਕਾਰਾਂ ਨੂੰ ਸਰੀਰਕ ਤੌਰ ’ਤੇ ਹਾਜ਼ਰ ਹੋਣ ਦੀ ਲੋੜ ਨਹੀਂ ਪਵੇਗੀ ਜਿਸ ਨਾਲ ਉਨਾਂ ਦਾ ਕਰੋਨਾ ਤੋਂ ਬਚਾਅ ਰਹੇਗਾ।ਇਕ ਹੋਰ ਲੋਕ ਪੱਖੀ ਪਹਿਲ ਦੇ ਰੂਪ ਵਿੱਚ 1100 ਹੈਲਪਲਾਈਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਿਰਫ ਇੱਕ ਬਟਨ ਦਬਾਉਣ ਨਾਲ ਹੀ ਵੱਖੋ-ਵੱਖ ਸੇਵਾਵਾਂ ਦੇ ਲਾਭ ਹਾਸਲ ਹੋ ਸਕਣਗੇ। ਉਨਾਂ ਅੱਗੇ ਕਿਹਾ ਕਿ ਇਸ ਨਿਵੇਕਲੀ ਪਹਿਲ ਵਿੱਚ ਕਈ ਹੋਰ ਤਕਨੀਕੀ ਪੱਖ ਜਿਵੇਂ ਕਿ ਚੈਟ, ਈ-ਮੇਲ, ਵਟਸਐਪ ਅਤੇ ਐਸ.ਐਮ.ਐਸ. ਵੀ ਛੇਤੀ ਹੀ ਜੋੜੇ ਜਾਣਗੇ।ਮੁੱਖ ਮੰਤਰੀ ਨੇ ਵੱਖੋ-ਵੱਖ ਵਿਭਾਗਾਂ ਦੇ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਵਿਭਾਗਾਂ ਦੇ ਕੰਮਕਾਜ ਦੀ ਹਫਤਾਵਾਰੀ ਸਮੀਖਿਆ ਨਿਯਮਿਤ ਤੌਰ ’ਤੇ ਕੀਤੀ ਜਾਵੇ। ਇਸ ਦੇ ਨਾਲ ਹੀ ਉਨਾਂ ਵੱਲੋਂ ਮੁੱਖ ਸਕੱਤਰ ਨੂੰ ਆਪਣੇ ਪੱਧਰ ’ਤੇ ਸਮੇਂ-ਸਮੇਂ ’ਤੇ ਲੋਕਪੱਖੀ ਸੇਵਾਵਾਂ ਪ੍ਰਦਾਨ ਕਰਨ ਦੇ ਕੰਮਕਾਜ ਸਬੰਧੀ ਇਨਾਂ ਵਿਭਾਗਾਂ ਦੀ ਸਮੀਖਿਆ ਕਰਨ ਲਈ ਵੀ ਕਿਹਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਮੂਹ ਸ਼ਿਕਾਇਤਾਂ ਦਾ ਨਿਪਟਾਰਾ ਤਸੱਲੀਬਖਸ਼ ਢੰਗ ਨਾਲ ਕੀਤਾ ਜਾਵੇ।ਇਸ ਮੌਕੇ ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਦਾਖਲਾ ਪੋਰਟਲ ਨਾਲ ਵਿਦਿਆਰਥੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ ਅਤੇ ਇਸ ਪੋਰਟਲ ਰਾਹੀਂ ਉਹ ਕਈ ਕਾਲਜਾਂ ਵਿੱਚ ਇਕੋ ਬਿਨੈ ਫਾਰਮ ਰਾਹੀਂ ਦਰਖਾਸਤ ਦੇ ਸਕਦੇ ਹਨ।

ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਰਵੀ ਭਗਤ ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1100 ਹੈਲਪਲਾਈਨ ਨੂੰ ਪੀ.ਜੀ.ਆਰ.ਐਸ. ਦੇ ਪੋਰਟਲ ਨਾਲ ਵੀ ਜੋੜਿਆ ਗਿਆ ਹੈ ਅਤੇ ਇਹ ਸਿਰਫ ਗੈਰ-ਹੰਗਾਮੀ ਸੇਵਾਵਾਂ ਲਈ ਹੋਵੇਗਾ। ਇਸ ਪੋਰਟਲ ਨੂੰ ਡਿਜੀਟਲ ਪੰਜਾਬ ਪਹਿਲਕਦਮੀ ਦੀ ਦਿਸ਼ਾ ਵਿੱਚ ਇਕ ਵੱਡੀ ਪੁਲਾਂਘ ਦੱਸਦੇ ਹੋਏ ਉਨਾਂ ਇਹ ਵੀ ਕਿਹਾ ਕਿ ਕਈ ਹੈਲਪਲਾਈਨਾਂ ਕਰਕੇ ਲੋਕ ਅਕਸਰ ਭੰਬਲਭੂਸੇ ਵਿੱਚ ਪੈ ਜਾਂਦੇ ਸਨ। ਪਰ, ਹੁਣ ਇਹ ਨਵੀਂ ਹੈਲਪਲਾਈਨ ਉਨਾਂ ਨੂੰ 1100 ਨੰਬਰ ਡਾਈਲ ਕਰਕੇ ਆਪਣੀਆਂ ਸ਼ਿਕਾਇਤਾਂ ਦਰਜ ਤੇ ਉਨਾਂ ਦੀ ਸਥਿਤੀ ਦਾ ਪਤਾ ਲਗਾਉਣ ਤੋਂ ਇਲਾਵਾ ਵੈਬ ਪੋਰਟਲ: connect.punjab.gov.in, ਸੇਵਾ ਕੇਂਦਰਾਂ, ਐਮ ਸੇਵਾ ਅਤੇ ਈ-ਸੇਵਾ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਰਜਿਸਟਰ ਕਰਵਾ ਕੇ ਉਨਾਂ ਦਾ ਪਤਾ ਕਰਵਾ ਸਕਦੇ ਹਨ। ਸਮੂਹ ਵਿਭਾਗਾਂ ਨੂੰ 247 ਸ਼ਿਕਾਇਤਾਂ ਦੀ ਸਥਿਤੀ ਦਾ ਪਤਾ ਲਾਉਣ ਲਈ ਇਕ ਦੂਜੇ ਨਾਲ ਆਨਲਾਈਨ ਵਿਧੀ ਨਾਲ ਜੋੜਿਆ ਗਿਆ ਹੈ।ਇਸ ਤੋਂ ਪਹਿਲਾ ਉਚੇਰੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ.ਕੇ. ਗੰਟਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ 2021-22 ਦੇ ਸੈਸ਼ਨ ਲਈ ਕੇਂਦਰੀਿਤ ਆਨਲਾਈਨ ਦਾਖਲਾ ਪ੍ਰਕਿਰਿਆ ਪੰਜਾਬ ਦੇ ਸਾਰੇ ਕਾਲਜਾਂ ਵਿੱਚ 2 ਅਗਸਤ, 2021 ਨੂੰ ਸ਼ੁਰੂ ਹੋ ਚੁੱਕੀ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ 59 ਸਰਕਾਰੀ ਕਾਲਜਾਂ ਵਿੱਚ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖਲੇ ਲਈ ਇਹ ਪ੍ਰਕਿਰਿਆ ਜਾਰੀ ਹੈ। ਉਨਾਂ ਮੁੱਖ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਦਾਖਲਾ ਪੋਰਟਲ ਦੇ ਹੋਰ ਵੀ ਕਈ ਅਹਿਮ ਪਹਿਲੂ ਹਨ ਜਿਵੇਂ ਕਿ ਡਿਜੀ ਲਾਕਰ ਰਾਹੀਂ ਵਿੱਦਿਅਕ ਸਰਟੀਫਿਕੇਟਾਂ ਦੀ ਸੰਪਰਕ ਰਹਿਤ ਵੈਰੀਫਿਕੇਸ਼ਨ, ਜਾਤੀ ਸਰਟੀਫਿਕੇਟ (ਐਸ.ਸੀ./ਬੀ.ਸੀ.) ਦੀ ਸਵੈ-ਜਾਂਚ ਅਤੇ ਬਿਨੈਕਾਰ ਦੇ ਡੋਮੀਸਾਇਲ ਸਰਟੀਫਿਕੇਟ ਦੀ ਸਵੈ ਜਾਂਚ, ਪੋਰਟਲ ਦੁਆਰਾ ਕਰਨਾ ਅਤੇ ਸੂਬੇ ਦੀ ਯੂਨੀਵਰਸਿਟੀ ਦੇ ਨਿਯਮਾਂ ਮੁਤਾਬਕ ਫੀਸਾਂ ਨਿਰਧਾਰਤ ਕਰਨਾ, ਪੋਰਟਲ ਦੁਆਰਾ ਵਿਦਿਆਰਥੀ ਦਾ ਇਨਰੋਲਮੈਂਟ ਨੰਬਰ ਆਨਲਾਈਨ ਜਾਰੀ ਕਰਨਾ, ਅਦਾਇਗੀਆਂ ਆਨਲਾਈਨ ਅਤੇ ਆਫਲਾਈਨ ਦੋਵੇਂ ਢੰਗ ਨਾਲ ਕਰਨਾ ਤੇ ਲੋੜਵੰਦ ਵਿਦਿਆਰਥੀਆਂ ਲਈ ਕਿਸ਼ਤਾਂ ਵਿੱਚ ਅਦਾਇਗੀਆਂ ਦੀ ਤਜਵੀਜ਼।ਇਸ ਮੌਕੇ ਬਠਿੰਡਾ ਤੋਂ ਗਰਵਿਤਾ ਸ਼ਰਮਾ, ਅੰਮਿ੍ਰਤਸਰ ਤੋਂ ਮੁਸਕਾਨ ਪੁਰੀ ਅਤੇ ਹੁਸ਼ਿਆਰਪੁਰ ਤੋਂ ਵਿਦਿਆਰਥਣ ਮਨਮੀਤ ਕੌਰ ਦੇ ਪਿਤਾ ਨੇ ਇਸ ਨਵੇਂ ਦਾਖਲਾ ਪੋਰਟਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦਾਖਲਾ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰ ਹਾਜ਼ਰ ਵਿਅਕਤੀਆਂ ਵਿੱਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾਰੀ ਤੇ ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਵੀ.ਕੇ. ਮੀਨਾ ਸ਼ਾਮਿਲ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , State Admission Portal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD