Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜੀਵ ਗਾਂਧੀ ਨੇ ਭਾਰਤ ਦੇ ਸੁਪਨਿਆਂ ਵਿੱਚ ਜੋਸ਼ ਭਰਿਆ: ਅਵਤੀਸ਼ ਕੁਮਾਰ

ਸਾਬਕਾ ਪ੍ਰਧਾਨ ਮੰਤਰੀ ਦੇ 77ਵੇਂ ਜਨਮਦਿਨ ਮੌਕੇ ਖੂਨਦਾਨ ਕੈਂਪ ਲਗਾਕੇ ਦਿੱਤੀ ਸ਼ਰਧਾਂਜਲੀ

Blood Camp, Avtish Kumar, NSUI Ludhiana, NSUI

Web Admin

Web Admin

5 Dariya News

ਲੁਧਿਆਣਾ , 20 Aug 2021

Last updated on: Aug 20, 2021, 00:00 IST

ਰਾਜੀਵ ਗਾਂਧੀ ਨੇ ਭਾਰਤ ਦੇ ਮਹਾਂਸ਼ਕਤੀ ਬਣਨ ਦੇ ਸੁਪਨੇ ਵਿੱਚ ਜੋਸ਼ ਅਤੇ ਊਰਜਾ ਭਰਨ ਦਾ ਮਹਾਨ ਕਾਰਜ ਕੀਤਾ।  ਇਹ ਪ੍ਰਗਟਾਵਾ  ਐਨਐਸਯੂਆਈ, ਲੁਧਿਆਣਾ ਦੇ ਪ੍ਰਧਾਨ ਅਵਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਕੀਤਾ । ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ ਸੋਚ ਨੇ ਟੈਲੀਕਾਮ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਦੇਸ਼  ਦੀ ਪ੍ਰਗਤੀ ਦੇ ਰਾਹ ’ਤੇ ਅਮਿੱਟ ਛਾਪ ਛੱਡੀ ।ਸਭ ਤੋਂ ਛੋਟੀ ਉਮਰ ਦੇ ਪ੍ਰਧਾਨ ਮੰਤਰੀ ਦਾ ਫਖ਼ਰ ਹਾਸਲ ਕਰਨ ਵਾਲੇ ਸ੍ਰੀ ਗਾਂਧੀ ਨੇ ਭਾਰਤ ਨੂੰ ਹੋਰ ਮਜ਼ਬੂਤ ਬਣਾਉਣ ਲਈ  ਪੰਚਾਇਤੀ ਰਾਜ ਸੁਧਾਰਾਂ ਨੂੰ ਲਾਗੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ । ਅਵਤੀਸ਼ ਕੁਮਾਰ ਨੇ ਕਿਹਾ ਕਿ ਉਨਾਂ ਦਾ ਵਿਹਾਰਕ ਅਤੇ ਵਿਗਿਆਨਕ ਦਿ੍ਰਸ਼ਟੀਕੋਣ ਸਾਡੇ ਦੇਸ਼ ਨੂੰ ਵਧੇਰੇ ਖੁਦਮੁਖ਼ਤਿਆਰ ਅਤੇ ਸਮਰੱਥ ਬਣਾਉਣ ਦੀ ਨੀਂਹ ਹੈ।ਕਾਂਗਰਸੀ ਨੇਤਾ ਦੇ 77ਵੇਂ ਜਨਮਦਿਨ ਮੌਕੇ ਉਹਨਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ੍ਰੀ ਅਵਤੀਸ਼ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਕੰਪਿਊਟਰੀਕਰਨ ਅਤੇ ਡਿਜੀਟਲਾਈਜੇਸ਼ਨ ਦੀ ਸ਼ੁਰੂਆਤ ਕਰਕੇ ਸਮਾਜਕ, ਆਰਥਿਕ ਅਤੇ ਵਿਦਿਅਕ ਖੇਤਰਾਂ ਨੂੰ ਆਤਮ-ਨਿਰਭਰ ਬਣਾਉਣ ਦੀ ਪਿਰਤ ਪਾਈ। 

ਇਸ ਮੌਕੇ ਐਨ.ਐਸ.ਯੂ.ਆਈ. ਲੁਧਿਆਣਾ ਵੱਲੋਂ ਸ਼ਹਿਰ ਭਰ ਵਿੱਚ ਖੂਨਦਾਨ ਕੈਂਪ ਲਗਾਏ ਗਏ ਜਿਸ ਦੌਰਾਨ 105 ਯੂਨਿਟ ਖੂਨ ਦਾਨ ਕੀਤਾ ਗਿਆ।ਉਨਾਂ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਲਈ ਇੱਕ ਸੁਨਹਿਰਾ ਭਵਿੱਖ ਇੰਤਜ਼ਾਰ ਕਰ ਰਿਹਾ ਹੈ ਅਤੇ ਇਸ ਲਈ ਅੱਜ ਉਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣਾ ਸਮੇਂ ਦੀ ਮੰਗ ਹੈ। ਉਨਾਂ ਕਿਹਾ ਕਿ ਐਨਐਸਯੂਆਈ ਪੰਜਾਬ ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ ਇਸ ਮੁੱਦੇ ਨੂੰ ਹੱਲ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।ਜੇ ਅਸੀਂ ਭਾਰਤ ਨੂੰ ਅਸਲ ਅਰਥਾਂ ਵਿੱਚ ਮਜ਼ਬੂਤ ਬਣਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਭਾਰਤ ਨੂੰ ਇੱਕ ਆਧੁਨਿਕ ਸਮਾਵੇਸ਼ੀ ਸਮਾਜ ਬਣਾਉਣ ਦੇ ਰਾਜੀਵ ਗਾਂਧੀ ਦੇ ਮਿਸ਼ਨ ਦੀ ਪੈਰਵਾਈ ਕਰਨ ਦੀ ਲੋੜ ਹੈ ਜਿੱਥੇ ਹਰੇਕ ਭਾਈਚਾਰੇ ਦੇ ਅਧਿਕਾਰ ਬਰਾਬਰ ਅਤੇ ਸੰਪੂਰਨ ਹੋਣ।  ਅਵਤੀਸ਼ ਨੇ ਜੋਰ ਦਿੰਦਿਆਂ ਕਿਹਾ  ਕਿ ਭਾਰਤ ਨੂੰ ਹੋਰ ਪ੍ਰਗਤੀਸ਼ੀਲ ਅਤੇ ਸਮਰੱਥ ਬਣਾਉਣ ਲਈ ਸ੍ਰੀ ਗਾਂਧੀ ਦਾ ਸਰਵਪੱਖੀ ਤੇ ਸਮੁੱਚੇ ਵਿਕਾਸ ਦਾ ਫਲਸਫਾ ਇਕੋ-ਇਕ ਰਸਤਾ  ਹੈ ਜੋ ਅੱਜ ਵੀ ਢੁਕਵਾਂ ਹੈ।    

 

Tags: Blood Camp , Avtish Kumar , NSUI Ludhiana , NSUI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD